ਚੰਡੀਗੜ੍ਹ- ਪੰਜਾਬ ਸਰਕਾਰ ਨੇ ਪੰਜ ਨਵੇਂ ਨਸ਼ਾ ਛੁਡਾਓ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇਹ ਫੈਸਲਾ ਪੀਜੀਆਈ ਦੇ ਸੀਨੀਅਰ ਡਾਕਟਰਾਂ ਦੇ ਨਾਲ ਮੀਟਿੰਗ ਦੌਰਾਨ ਲਿਆ।
ਮੁੱਖਮੰਤਰੀ ਬਾਦਲ ਨੇ ਮੈਡੀਕਲ ਐਜੂਕੇਸ਼ਨ ਐਂਡ ਰੀਸਰਚ ਵਿਭਾਗ ਤੋਂ ਪੀਜੀਆਈ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਬੈਠਕਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੂਰੀ ਯੋਜਨਾ ਬਣਾਉਣ ਦੀ ਤਾਕੀਦ ਕੀਤੀ ਹੈ। ਇਸ ਮੌਕੇ ਤੇ ਉਨ੍ਹਾਂ ਨੇ ਸਿਹਤ ਅਤੇ ਮੈਡੀਕਲ ਐਜੂਕੇਸ਼ਨ ਵਿਭਾਗ ਦੇ ਮੁੱਖ ਸਕੱਤਰਾਂ ਦੀ ਇੱਕ ਕਮੇਟੀ ਦਾ ਵੀ ਗਠਨ ਕੀਤਾ ਹੈ। ਮੁੱਖਮੰਤਰੀ ਦਾ ਕਹਿਣਾ ਹੈ ਕਿ ਪੰਜ ਸੈਂਟਰਾਂ ਤੇ 25 ਕਰੋੜ ਰੁਪੈ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਨੂੰ ਵੀ ਮਜਬੂਤ ਕੀਤਾ ਜਾਵੇਗਾ। ਮੁੱਖਮੰਤਰੀ ਨੇ ਨਸ਼ਿਆਂ ਦੇ ਖਿਲਾਫ਼ ਮੁਹਿੰਮ ਚਲਾਉਣ ਲਈ ਵੀ ਕਿਹਾ।