ਮੋਹਾਲੀ- ਪੰਜਾਬ ਦੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੂੰ ਇੱਕ ਜਿਲ੍ਹਾ ਅਦਾਲਤ ਨੇ ਸਰਕਾਰੀ ਗੱਡੀ ਦੀ ਗੈਰ ਕਾਨੂੰਨੀ ਢੰਗ ਨਾਲ ਵਰਤੋਂ ਕਰਨ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।
ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜੱਥੇਦਾਰ ਤੋਤਾ ਸਿੰਘ ਨੇ ਨੈਤਿਕਤਾ ਦੇ ਆਧਾਰ ਤੇ ਆਪਣਵ ਤਿਆਗ ਪੱਤਰ ਮੈਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਖੇਤੀਬਾੜੀ ਮੰਤਰੀ ਨੂੰ ਅਸਤੀਫ਼ਾ ਨਹੀਂ ਸੀ ਦੇਣਾ ਚਾਹੀਦਾ। ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ ਜਾਂ ਨਹੀਂ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਹੋ ਸਕਿਆ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਰਕਾਰੀ ਗੱਡੀ ਦਾ ਦੁਰਉਪਯੋਗ ਕਰਨ ਦੇ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਤੋਤਾ ਸਿੰਘ ਨੂੰ ਅਦਾਲਤ ਵੱਲੋਂ ਜਮਾਨਤ ਮਿਲ ਗਈ ਹੈ ਤਾਂ ਜੋ ਉਹ ਹਾਈਕੋਰਟ ਵਿੱਚ ਇਸ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦੇ ਸਕੇ।