ਅੰਮ੍ਰਿਤਸਰ: – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ (ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਸ੍ਰੀ ਹਰਗੋਬਿੰਦਪੁਰ) ਭਾਈ ਜਸਪਾਲ ਸਿੰਘ ਨੇ ਸੰਗਤਾਂ ਦੀ ਸ਼ਿਕਾਇਤ ਉਪਰ ਗੁਰਦੁਆਰਾ ਪ੍ਰਬੰਧਕ ਕਮੇਟੀ ਆਲਮਪੁਰ (ਹੁਸ਼ਿਆਰਪੁਰ) ਅਤੇ ਇਲਾਕੇ ਦੇ ਹੋਰ ਪਤਵੰਤਿਆਂ ਨਾਲ ਮਿਲ ਕੇ ਜਾਣਕਾਰੀ ਪ੍ਰਾਪਤ ਕੀਤੀ ਕਿ 2 ਮਾਰਚ ਨੂੰ ਡੇਰਾ ਬਾਬਾ ਨਾਨਕ ਦੇ ਸਲਾਨਾ ਸਮਾਗਮਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਦਰਿਆ ਬਿਆਸ ਕਿਨਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਹੈ। ਉਸ ਮੌਕੇ ਸ਼ਰਾਬ ਦੀ ਸੁੱਖਣਾ, ਸ਼ਰਾਬ ਦਾ ਲੰਗਰ ਵੀ ਚਰਚਾ ਦਾ ਵਿਸ਼ਾ ਹੈ। ਸੜਕ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੀ ਕੀਤੀ ਜਾਂਦੀ ਹੈ ਤਾਂ ਕਿ ਲੋਕਾਂ ਕੋਲੋ ਮਾਇਆ ਵਟੋਰੀ ਜਾ ਸਕੇ। ਇਸ ਸਬੰਧ ਵਿਚ ਉਪਰੋਕਤ ਬੇਅਦਬੀ ਰੋਕਣ ਲਈ ਪ੍ਰਚਾਰਕ ਭਾਈ ਜਸਪਾਲ ਸਿੰਘ ਦੀ ਡਿਊਟੀ ਵੀ ਲਗਾਈ ਜਾ ਰਹੀ ਹੈ ਅਤੇ ਸੰਗਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਪੀਲ ਕੀਤੀ ਜਾਂਦੀ ਹੈ ਕਿ 2 ਮਾਰਚ ਨੂੰ ਹੋਣ ਜਾ ਰਹੇ ਸਮਾਗਮਾਂ ਵਿਚ ਸੰਗਤਾਂ ਵੀ ਮੂਹਰੇ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬੰਦ ਕਰਵਾਏ ਅਤੇ ਪ੍ਰਚਾਰਕ ਨੂੰ ਸਹਿਯੋਗ ਦੇਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਅਪੀਲ
This entry was posted in ਪੰਜਾਬ.