ਲਾਹੌਰ- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਮੁਸ਼ਰੱਫ਼ ਦਾ ਕਹਿਣਾ ਹੈ ਕਿ ਅਗਲੀਆਂ ਚੋਣਾਂ ਮੌਜੂਦਾ ਸਰਕਾਰ ਦੀ ਬਜਾਏ ਸੈਨਾ ਦੀ ਨਿਗਰਾਨੀ ਵਿੱਚ ਹੋਣੀਆਂ ਚਾਹੀਦੀਆਂ ਹਨ। ਪਾਕਿਸਤਾਨ ਵਿੱਚ ਮਾਰਚ 2013 ਵਿੱਚ ਅਗਲੀਆਂ ਚੋਣਾਂ ਹੋਣੀਆਂ ਹਨ।
ਲੰਡਨ ਅਤੇ ਅਰਬ ਦੇਸ਼ਾਂ ਵਿੱਚ ਪਨਾਹ ਲੈ ਕੇ ਰਹਿ ਰਹੇ ਮੁਸ਼ਰੱਫ਼ ਦਾ ਕਹਿਣਾ ਹੈ ਕਿ ਸੈਨਾ ਦੀ ਨਿਗਰਾਨੀ ਹੇਠਾਂ ਹੀ ਨਿਰਪੱਖ ਅਤੇ ਸਾਫ਼ ਸੁਥਰੀਆਂ ਚੋਣਾਂ ਹੋ ਸਕਦੀਆਂ ਹਨ। ਲੰਡਨ ਤੋਂ ਵੀਡੀਓ ਕਾਨਫਰੰਸ ਦੁਆਰਾ ਆਪਣੀ ਪਾਰਟੀ ਆਲ ਪਾਕਿਸਤਾਨ ਮੁਸਲਿਮ ਲੀਗ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂਬਾਹਰ ਕੱਢਣ ਲਈ ਬਿਨਾਂ ਕੋਈ ਦੇਰੀ ਕੀਤਿਆਂ ਚੋਣਾਂ ਕਰਵਾਈਆਂ ਜਾਣ।
ਵਰਨਣਯੋਗ ਹੈ ਕਿ ਪਾਕਿਸਤਾਨ ਦੀ ਇੱਕ ਅਦਾਲਤ ਨੇ ਸਾਬਕਾ ਪ੍ਰਧਾਨਮੰਤਰੀ ਬੇਨਜ਼ੀਰ ਭੁੱਟੋ ਦੀ ਹੱਤਿਆ ਦੀ ਜਾਂਚ ਵਿੱਚ ਸਹਿਯੋਗ ਨਾਂ ਕਰਨ ਦੇ ਅਰੋਪ ਵਿੱਚ ਭਗੌੜਾ ਐਲਾਨ ਕੀਤਾ ਹੋਇਆ ਹੈ। ਅਦਲਤ ਨੇ ਮੁਸ਼ਰੱਫ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤੇ ਹੋਏ ਹਨ। ਗ੍ਰਿਫ਼ਤਾਰੀ ਦੇ ਡਰ ਤੋਂ ਹੀ ਮੁਸ਼ਰੱਫ਼ ਪਾਕਿਸਤਾਨ ਨਹੀਂ ਜਾ ਰਹੇ।