ਅੰਮ੍ਰਿਤਸਰ: – ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 5ਵੀਂ ਬਰਸੀ ਮਨਾਈ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਜਥੇਦਾਰ ਜੀ ਨੇ ਕਿਹਾ ਕਿ ਪੰਥ ਰਤਨ ਟੌਹੜਾ ਵਲੋਂ ਦਰਸਾਏ ਰਸਤੇ ਉਪਰ ਚੱਲਣ ਦੀ ਲੋੜ ਹੈ। ਉਨ੍ਹਾਂ ਵਲੋਂ ਕੀਤੇ ਧਾਰਮਿਕ, ਪੰਥਕ, ਸਮਾਜਿਕ ਅਤੇ ਰਾਜਨੀਤਕ ਕੰਮ ਜਿਥੇ ਸ਼ਲਾਘਾਯੋਗ ਹਨ ਉਥੇ ਪ੍ਰਸ਼ੰਸਾਯੋਗ ਵੀ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹੜਾ ਨੇ 27 ਸਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਬੜੀ ਲਗਨ ਤੇ ਸ਼ਿੱਦਤ ਨਾਲ ਸੰਭਾਲਿਆ ਹੈ। ਉਨ੍ਹਾਂ ਦੀਆਂ ਪੈੜਾਂ ਉਪਰ ਚਲਦਿਆਂ ਹੋਇਆਂ ਪੰਥਕ ਸੰਸਥਾ ਜੋ ਵੱਡੀਆਂ ਕੁਰਬਾਨੀਆਂ ਮਗਰੋਂ ਉਤਪੰਨ ਹੋਈ ਹੈ ਨੂੰ ਅੱਗੇ ਲੈ ਜਾਣ ਦੀ ਕੋਸ਼ਸ਼ ਕਰ ਰਹੇ ਹਾਂ। ਅੱਜ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਇਹੀ ਹੋਣਗੇ ਕਿ ਅਸੀਂ ਆਪਣਾ ਕੰਮ ਨਿਰਸਵਾਰਥ ਹੋ ਕੇ ਕਰੀਏ ਅਤੇ ਜਥੇਦਾਰ ਟੌਹੜਾ ਜੀ ਦੇ ਪਦ ਚਿੰਨ ’ਤੇ ਚੱਲੀਏ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਬਾਣੀ ਦਾ ਇਲਾਹੀ ਕੀਰਤਨ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜਥੇਦਾਰ ਮਰਹੂਮ ਟੌਹੜਾ 31 ਮਾਰਚ 2004 ਨੂੰ ਸਵਰਗਵਾਸ ਹੋਏ ਸਨ।
ਇਸ ਮੌਕੇ ਸਕੱਤਰ ਸ. ਦਲਮੇਘ ਸਿੰਘ ਨੇ ਵੀ ਮਰਹੂਮ ਜਥੇਦਾਰ ਟੌਹੜਾ ਦੀ ਜ਼ਿੰਦਗੀ, ਉਨ੍ਹਾਂ ਦੀਆਂ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਅਤੇ ਕੁਰਬਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਅੰਤਿੰ੍ਰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ ਤੇ ਸ. ਟੇਕ ਸਿੰਘ ਧਨੌਲਾ, ਮੈਂਬਰਾਨ ਸ਼੍ਰੋਮਣੀ ਕਮੇਟੀ ਸ. ਬੀਬੀ ਕਿਰਨਜੋਤ ਕੌਰ, ਸ. ਗੁਰਿੰਦਰ ਸਿੰਘ ਗੋਰਾ, ਸ. ਬਲਦੇਵ ਸਿੰਘ ਐਮ.ਏ., ਸ. ਨਿਰਮੈਲ ਸਿੰਘ ਜੋਹਲਾਂ, ਸ. ਕਸ਼ਮੀਰ ਸਿੰਘ ਬਰਿਆਰ, ਸ. ਜਗੀਰ ਸਿੰਘ ਵਰਪਾਲ, ਸਕੱਤਰ ਸ. ਦਲਮੇਘ ਸਿੰਘ, ਸ. ਜੋਗਿੰਦਰ ਸਿੰਘ ਤੇ ਸ. ਰਣਵੀਰ ਸਿੰਘ, ਐਡੀ: ਸਕੱਤਰ ਸ. ਰੂਪ ਸਿੰਘ, ਸ. ਸਤਬੀਰ ਸਿੰਘ, ਸ. ਹਰਜੀਤ ਸਿੰਘ ਤੇ ਸ. ਤਰਲੋਚਨ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਜੋੜਾਸਿੰਘਾ, ਸ. ਹਰਭਜਨ ਸਿੰਘ ਮਨਾਵਾਂ, ਸ. ਉਂਕਾਰ ਸਿੰਘ, ਸ. ਬਲਕਾਰ ਸਿੰਘ, ਸ. ਗੁਰਚਰਨ ਸਿੰਘ ਘਰਿੰਡਾ, ਸ. ਸਿਮਰਜੀਤ ਸਿੰਘ, ਸ. ਵਿਕਰਮਜੀਤ ਸਿੰਘ (ਮੀਡੀਆ ਸਲਾਹਕਾਰ) ਅਤੇ ਸ਼੍ਰੋਮਣੀ ਕਮੇਟੀ ਦਾ ਸਮੂੰਹ ਸਟਾਫ ਮੌਜੂਦ ਸੀ।