ਨਵੀਂ ਦਿੱਲੀ- ਉਤਰਪ੍ਰਦੇਸ਼ ਦੀ ਸਾਬਕਾ ਮੁੱਖਮੰਤਰੀ ਮਾਇਆਵਤੀ ਨੂੰ ਆਮਦਨ ਤੋਂ ਵੱਧ ਸੰਪਤੀ ਦੇ ਕੇਸ ਵਿੱਚ ਸੁਪਰੀਮ ਕੋਰਟ ਨੇ ਬਹੁਤ ਵੱਡੀ ਰਾਹਤ ਦਿੱਤੀ ਹੈ।ਸੁਪਰੀਮ ਕੋਰਟ ਨੇ ਮਾਇਆਵਤੀ ਦੇ ਖਿਲਾਫ਼ ਸੀਬੀਆਈ ਦੀ ਐਫਆਈਆਰ ਤੇ ਇਤਰਾਜ਼ ਪ੍ਰਗਟ ਕਰਦੇ ਹੋਏ ਉਸ ਨੂੰ ਰੱਦ ਕਰ ਦਿੱਤਾ। ਕੋਰਟ ਨੇ ਕਿਹਾ ਕਿ ਸੀਬੀਆਈ ਨੇ ਇਸ ਮਾਮਲੇ ਵਿੱਚ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਕੰਮ ਕੀਤਾ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਮਾਇਆਵਤੀ ਦੇ ਖਿਲਾਫ਼ ਆਮਦਨ ਤੋਂ ਜਿਆਦਾ ਸੰਪਤੀ ਦੇ ਕੇਸ ਵਿੱਚ ਸੀਬੀਆਈ ਨੂੰ ਐਫਆਈਆਰ ਦਰਜ਼ ਕਰਨ ਦੀ ਲੋੜ ਨਹੀਂ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਵੱਲੋਂ ਕਦੇ ਵੀ ਇਸ ਤਰ੍ਹਾਂ ਦਾ ਕੋਈ ਆਦੇਸ਼ ਨਹੀਂ ਦਿੱਤਾ ਗਿਆ। ਬਸਪਾ ਨੇਤਾ ਮਿਸ਼ਰਾ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਵਾਗਤ ਕੀਤਾ। ਮਾਇਆਵਤੀ ਇਹ ਅਰੋਪ ਲਗਾਉਂਦੀ ਆਈ ਹੈ ਕਿ ਕਾਂਗਰਸ ਸੀਬੀਆਈ ਦਾ ਦੁਰਉਪਯੋਗ ਕਰ ਰਹੀ ਹੈ।