ਅੰਮ੍ਰਿਤਸਰ:- ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਗੁਰਮਤਿ ਸਿਧਾਂਤਾਂ ਤੇ ਪੰਥਕ ਰਵਾਇਤਾਂ ਅਤੇ ਸ਼ਰਧਾ ਭਾਵਨਾ ਨਾਲ 9 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਸਮਰਪਤ ਸਿੱਖ ਸੰਗਤਾਂ ਤੇ ਧਾਰਮਿਕ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ 16 ਸਤੰਬਰ ਤੋਂ 9 ਅਕਤੂਬਰ ਤੀਕ ਸਮੁੱਚੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਹਰ ਰੋਜ਼ ਸ਼ਾਮ 7 ਤੋਂ 9.30 ਵਜੇ ਤੀਕ ਉਲੀਕੇ ਗਏ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਮਿਤੀ 18 ਸਤੰਬਰ ਨੂੰ ਸਥਾਨਕ ਗੁਰਦੁਆਰਾ ਸ੍ਰੀ ਕਲਗੀਧਰ, ਮੋਹਨ ਨਗਰ, ਸੁਲਤਾਨਵਿੰਡ ਰੋਡ, ਵਿਖੇ ਹੋਵੇਗਾ, ਜਿਥੇ ਗੁਰਦੁਆਰਾ ਪਿੱਪਲੀ ਸਾਹਿਬ ਦੇ ਕਥਾਵਾਚਕ ਗਿਆਨੀ ਅਮਰੀਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ, 19 ਸਤੰਬਰ ਨੂੰ ਸਥਾਨਕ ਗੁਰਦੁਆਰਾ ਸਾਹਿਬ ਮੋਹਣੀ ਪਾਰਕ, ਸਾਹਮਣੇ ਖਾਲਸਾ ਕਾਲਜ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਅਤੇ ਭਾਈ ਦਵਿੰਦਰ ਸਿੰਘ, 20 ਸਤੰਬਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ, ਦਸਮੇਸ਼ ਐਵੀਨਿਊ, ਪੌਲੀਟੈਕਨੀਕਲ ਰੋਡ, ਨੇੜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਅਤੇ ਭਾਈ ਉਂਕਾਰ ਸਿੰਘ, 21 ਸਤੰਬਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਏ-ਬੀ ਬਲਾਕ, ਰਣਜੀਤ ਐਵੀਨਿਊ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਅਤੇ ਭਾਈ ਗੁਰਕੀਰਤ ਸਿੰਘ, 22 ਸਤੰਬਰ ਸ਼ਾਮ 7:00 ਵਜੇ ਤੋਂ ਰਾਤ 11:00 ਵਜੇ ਤੀਕ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਅਤੇ ਭਾਈ ਤਾਰਬਲਬੀਰ ਸਿੰਘ, ਭਾਈ ਤਰਜਿੰਦਰ ਸਿੰਘ, ਰਾਗੀ ਜਥਾ ਸ੍ਰੀ ਅੰਮ੍ਰਿਤਸਰ, 23 ਸਤੰਬਰ ਨੂੰ ਸਵੇਰੇ 7:00 ਵਜੇ ਤੋਂ 9:30 ਵਜੇ ਤੀਕ ਗੁਰਦੁਆਰਾ ਸਾਹਿਬ ਅਮਨ ਐਵੀਨਿਊ, ਗੇਟ ਹਕੀਮਾਂ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (ਲੁਧਿਆਣਾ), ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਅਤੇ ਭਾਈ ਸੁਖਜਿੰਦਰ ਸਿੰਘ ਅਤੇ ਸ਼ਾਮ 7:00 ਵਜੇ ਤੋਂ 9:30 ਵਜੇ ਤੀਕ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ, ਬਾਜ਼ਾਰ ਨੰ. 6, ਗੁਰੂ ਨਾਨਕਪੁਰਾ, ਕੋਟ ਬਾਬਾ ਦੀਪ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (ਲੁਧਿਆਣਾ), ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਅਤੇ ਭਾਈ ਕ੍ਰਿਪਾਲ ਸਿੰਘ, 24 ਸਤੰਬਰ ਨੂੰ ਸ਼ਾਮ 7:00 ਵਜੇ ਤੋਂ ਰਾਤ 9:30 ਵਜੇ ਤੀਕ ਗੁਰਦੁਆਰਾ ਸਾਹਿਬ ਸਾਧ ਸੰਗਤ, ਸ਼ਰੀਫਪੁਰਾ ਵਿਖੇ ਗਿਆਨੀ ਕਿਸ਼ਨ ਸਿੰਘ ਕਥਾਵਾਚਕ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਜੀ ਲੋਪੋ, 25 ਸਤੰਬਰ ਨੂੰ ਸ਼ਾਮ 7:00 ਵਜੇ ਤੋਂ ਰਾਤ 9:30 ਵਜੇ ਤੀਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰ, ਏ-ਬਲਾਕ, ਸੰਧੂ ਕਾਲੋਨੀ, ਨੇੜੇ ਓ.ਸੀ.ਐਮ. ਮਿਲਜ਼ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (ਲੁਧਿਆਣਾ), ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਅਤੇ ਭਾਈ ਸਤਨਾਮ ਸਿੰਘ ਕੁਹਾੜਕਾ, 26 ਸਤੰਬਰ ਸ਼ਾਮ 7:00 ਵਜੇ ਤੋਂ ਰਾਤ 9:30 ਵਜੇ ਤੀਕ ਗੁਰਦੁਆਰਾ ਜਨਮ ਅਸਥਾਨ ਪਿੰਡ ਕਾਲੇ (ਅੰਮ੍ਰਿਤਸਰ) ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ, ਭਾਈ ਰਣਧੀਰ ਸਿੰਘ ਅਤੇ ਭਾਈ ਸ਼ੌਕੀਨ ਸਿੰਘ, 27 ਸਤੰਬਰ ਸ਼ਾਮ 7:00 ਵਜੇ ਤੋਂ 9:30 ਵਜੇ ਤੀਕ ਗੁਰਦੁਆਰਾ ਸਾਹਿਬ ਕੱਲੂ ਦਾ ਅਖਾੜਾ, ਨੇੜੇ ਗੇਟ ਭਗਤਾਂ ਵਾਲਾ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਅਤੇ ਭਾਈ ਕਮਲਜੀਤ ਸਿੰਘ, 28 ਸਤੰਬਰ ਸ਼ਾਮ 7:00 ਵਜੇ ਤੋਂ 9:30 ਵਜੇ ਤੀਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਅਜੀਤ ਨਗਰ, ਈਸਟ ਮੋਹਨ ਨਗਰ ਵਿਖੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋ, 29 ਸਤੰਬਰ ਸ਼ਾਮ 7:00 ਵਜੇ ਤੋਂ 9:30 ਵਜੇ ਤੀਕ ਗੁਰਦੁਆਰਾ ਟੋਭਾ ਭਾਈ ਸਾਲੋ ਜੀ ਵਿਖੇ, ਗੁਰਦੁਆਰਾ ਪਿੱਪਲੀ ਸਾਹਿਬ ਦੇ ਕਥਾਵਾਚਕ ਭਾਈ ਅਮਰੀਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਭਾਈ ਹਰਮਿੰਦਰ ਸਿੰਘ ਅਤੇ ਭਾਈ ਹਰਬੰਸ ਸਿੰਘ ਜੀ ਸਿੰਘਾਪੁਰ ਵਾਲੇ, 29 ਸਤੰਬਰ ਸ਼ਾਮ 7:00 ਵਜੇ ਤੋਂ ਰਾਤ 9:30 ਵਜੇ ਤੀਕ ਗੁਰਦੁਆਰਾ ਸਾਹਿਬ ਭੱਲਾ ਕਾਲੋਨੀ ਛੇਹਰਟਾ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਅਤੇ ਭਾਈ ਕ੍ਰਿਪਾਲ ਸਿੰਘ, ਬੀਬੀ ਪ੍ਰਭਜੋਤ ਕੌਰ ਜੀ ਬਟਾਲੇ ਵਾਲੇ, 30 ਸਤੰਬਰ ਸਵੇਰੇ 7:00 ਵਜੇ ਤੋਂ 9:30 ਵਜੇ ਤੀਕ ਗੁਰਦੁਆਰਾ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ, ਸ੍ਰੀ ਹਰਿਰਾਏ ਐਵੀਨਿਊ, ਨੇੜੇ ਖਾਲਸਾ ਕਾਲਜ ਵਿਖੇ ਗੁਰਦੁਆਰਾ ਪਿੱਪਲੀ ਸਾਹਿਬ ਦੇ ਕਥਾਵਾਚਕ ਭਾਈ ਅਮਰੀਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਤੇ ਭਾਈ ਕਰਨੈਲ ਸਿੰਘ ਅਤੇ ਸ਼ਾਮ 7:00 ਵਜੇ ਤੋਂ 9:30 ਵਜੇ ਤੀਕ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ (ਸੰਤੋਖਸਰ) ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ, ਭਾਈ ਬਲਵਿੰਦਰ ਸਿੰਘ ਪੱਟੀ ਸੰਗਤਾਂ ਨੂੰ ਗੁਰਮਤਿ ਵਿਚਾਰਾਂ, ਕਥਾ ਵਖਿਆਨਾ ਤੇ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਾਉਣਗੇ। ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਜੋਦੜੀ ਹੈ ਕਿ ਪਰਿਵਾਰਾਂ ਸਮੇਤ ਗੁਰਮਤਿ ਸਮਾਗਮਾਂ ‘ਚ ਹਾਜ਼ਰੀਆਂ ਭਰ ਕੇ ਸਤਿਗੁਰਾਂ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਨਣ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ‘ਚ ਵੱਖ-ਵੱਖ ਥਾਂਵਾਂ ਤੇ ਗੁਰਮਤਿ ਸਮਾਗਮ
This entry was posted in ਪੰਜਾਬ.