ਅੰਮ੍ਰਿਤਸਰ :-ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਵਲੋਂ ਆਰੰਭੀ ਗਈ ਸਮਾਗਮਾਂ ਦੀ ਲੜੀ ਤਹਿਤ ਵਿਸਾਖੀ ਦਾ ਮੁਖ ਰੈਣਿ ਸਬਾਈ ਕੀਰਤਨ ਸਮਾਗਮ ਪੰਥਕ ਪਧੱਰ ਤੇ ਦੀਵਾਨ ਹਾਲ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਇਆ ਗਿਆ। ਰੈਣਿ ਸਬਾਈ ਕੀਰਤਨ ਦੀ ਆਰੰਭਤਾ 8 ਵਜੇਂ ਅਰਦਾਸ ਉਪਰੰਤ ਕੀਤਾ ਗਿਆ ਜਿਸ ਦਾ ਭੋਗ ਅਗਲੇ ਦਿਨ ਅੰਮ੍ਰਿਤ ਵੇਲੇ ਪਾਇਆ ਗਿਆ। ਸਮਾਗਮ ਦੌਰਾਨ ਪੰਥ ਪ੍ਰਸੀਧ ਕੀਰਤਨੀ ਜਥਿਆ ਜਿਨ੍ਹਾਂ ਵਿਚ ਭਾਈ ਗੁਰਮੀਤ ਸਿੰਘ, ਭਾਈ ਅਰਜਨ ਸਿੰਘ, ਭਾਈ ਨਰਿੰਦਰ ਸਿੰਘ ਸਾਰੇ ਹਜ਼ੂਰੀ ਰਾਗੀ, ਜਥੇਦਾਰ ਬਲਦੇਵ ਸਿੰਘ, ਖਾਲਸਾ ਅਕਾਲ ਪੁਰਖ ਕੀ ਫੌਜ ਲੁਧਿਆਨਾ, ਭਾਈ ਸੁਰਜੀਤ ਸਿੰਘ ਨੰਦ, ਭਾਈ ਕਿਰਤ ਸਿੰਘ, ਮਾਸਟਰ ਬਲਦੇਵ ਸਿੰਘ, ਭਾਈ ਅਵਤਾਰ ਸਿੰਘ ਖੰਨੇ ਵਾਲੇ, ਭਾਈ ਅਰਜਨ ਸਿੰਘ ਮੋਹਾਲੀ, ਭਾਈ ਅਜੀਤ ਸਿੰਘ ਲੁਧਿਆਨਾ, ਭਾਈ ਪਰਮਜੀਤ ਸਿੰਘ ਹਾਂਸ ਕਲਾਂ, ਭਾਈ ਪਰਕਰਮ ਸਿੰਘ ਆਦਿ ਕੀਰਤਨੀਆਂ ਨੇ ਕੀਰਤਨ ਦੀ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੀ ਉਚੇਚੇ ਤੋਰ ਤੇ ਪੁੱਜੇ ਅਤੇ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਆਇਆ ਸੰਗਤਾਂ ਅਤੇ ਦੇਸ਼ ਵਿਦੇਸ਼ ਵਿਚ ਬੈਠੀਆਂ ਸਿੱਖ ਸੰਗਤਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵਲੋਂ ਹਰ ਸਾਲ ਇਕ ਲੱਖ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸੇ ਕਾਰਜ ਨੂੰ ਪੁਰਾ ਕਰਨ ਲਈ ਜਥੇਦਾਰ ਬਲਦੇਵ ਸਿੰਘ ਵਲੋਂ ਘਰ-ਘਰ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਬਲਦੇਵ ਸਿੰਘ ਵਲੋਂ ਜੋ ਕੰਮ ਪ੍ਰਚਾਰ ਖੇਤਰ ਵਿਚ ਕੀਤਾ ਗਿਆ ਹੈ ਉਨ੍ਹਾਂ ਵਲੋ ਜੋ ਢੰਗ ਤਰੀਕੇ ਵਰਤੇ ਜਾ ਰਹੇ ਹਨ ਉਸ ਦੀ ਕੋਈ ਹੋਰ ਮਿਸਾਲ ਨਹੀ ਮਿਲਦੀ।
ਸਮਾਗਮ ਦੌਰਾਨ ਹੀ 1978 ਦੇ ਸ਼ਹੀਦ ਹੋਏ ਭਾਈ ਕੇਵਲ ਸਿੰਘ ਦੀ ਭੈਣ ਅਤੇ ਸ਼ਹੀਦ ਭਾਈ ਹਰੀ ਸਿੰਘ ਦੇ ਸਪੁੱਤਰ ਨੋਨਿਹਾਲ ਸਿੰਘ ਨੁੰ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਤੇ ਜਥੇਦਾਰ ਬਲਦੇਵ ਸਿੰਘ ਵਲੋ ਅਖੰਡ ਕੀਰਤਨੀ ਜਥੇ ਦੇ ਸਿੰਘ ਅਤੇ ਸਿੰਘਣੀਆਂ ਤੋਂ ਇਲਾਵਾ ਮਾਝਾ, ਦੋਆਬਾ, ਮਾਲਵਾ ਅਤੇ ਦੇਸ਼ਾ ਵਿਦੇਸ਼ਾ ਵਿਚੋਂ ਪੁਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਉਂਨ੍ਹਾ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ 1699 ਦੀ ਵਿਸਾਖੀ ਨੂੰ ਮਨੁਖੀ ਦਿਲਾਂ ਵਿਚੋਂ ਹੀਨ ਭਾਵਨਾ ਨੂੰ ਮਿਟਾ ਕੇ ਆਤਮ ਵਿਸ਼ਵਾਸ਼ ਪੈਦਾ ਕਰਨ ਅਤੇ ਮਾਨਵਤਾ ਦੀ ਭਾਵਨਾ ਨੂੰ ਉਜਾਗਰ ਕਰਨ ਦੇ ਨਾਲ-ਨਾਲ ਖ਼ਾਲਸਾ ਸਾਜ਼ ਕੇ ਕੌਮ ਨੂੰ ਸ਼ੇਰ ਬਣਾ ਦਿੱਤਾ। ਉਨ੍ਹਾਂ ਧਰਮ ਪ੍ਰਚਾਰ ਲਹਿਰ ਦੇ ਮੁਖ ਸੇਵਾਦਾਰਾਂ ਨੂੰ ਕਿਹਾ ਕਿ ਸਿੱਖ ਕੌਮ ਤੇ ਅਤਿਆਚਾਰ ਕਰਨ ਵਾਲੀਆਂ ਤਾਕਤਾਂ ਨੂੰ ਪਹਿਚਾਨਣ ਅਤੇ ਪੰਥ ਦੀ ਜਿੱਤ ਹਰ ਮੈਦਾਨੇ ਯਕੀਨੀ ਬਣਾਉਣ ਇਸ ਮੌਕੇ ਧਰਮ ਪ੍ਰਚਾਰ ਲਹਿਰ ਦੇ ਸਮੂਹ ਮੁਖ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੋਕੇ ਅਖੰਡ ਕੀਰਤਨ ਿਜਥੇ ਵਲੋਂ ਗੁਰਦੁਆਰਾ ਸੰਤੋਖਸਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਜਿਸ ਵਿਚ 50 ਪ੍ਰਾਣੀਆ ਨੇ ਅੰਮ੍ਰਿਤਪਾਨ ਕੀਤਾ। ਸਮਾਗਮ ਦੌਰਾਨ ਭਾਈ ਅਰਜਨ ਸਿੰਘ ਮੋਹਾਲੀ, ਸੁਖਰਾਜ ਸਿੰਘ ਵੇਰਕਾ, ਬਲਜਿੰਦਰ ਸਿੰਘ ਕਿਲੀ, ਨਥਾ ਸਿੰਘ, ਤਮਿੰਦਰ ਸਿੰਘ ਮੀਡੀਆਂ ਸਲਾਹਕਾਰ, ਗੁਰਜੰਟ ਸਿੰਘ, ਗੁਰਿੰਦਰ ਸਿੰਘ ਰਾਜਾ ਪ੍ਰੈਸ ਸਕਤਰ, ਬੀਬੀ ਮਹਿੰਦਰ ਕੌਰ ਬਾਹਮ, ਬੀਬੀ ਰਜਿੰਦਰ ਕੌਰ ਮਲੋਟ, ਗੁਰਿੰਦਰ ਸਿੰਘ ਐਡਵੋਕੇਟ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।