ਨਵੀਂ ਦਿੱਲੀ- ਦਿੱਲੀ ਵਿੱਚ ਹੋਏ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਅਦਾਲਤ ਨੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਾ ਦਿੱਤਾ ਹੈ।ਅਦਾਲਤ ਨੇ ਇਸ ਮਾਮਲੇ ਵਿੱਚ ਸੀਬੀਆਈ ਦੁਆਰਾ ਦਾਖਿਲ ਕੀਤੀ ਗਈ ਕਲੋਜਰ ਰਿਪੋਰਟ ਨੂੰ ਖਾਰਿਜ਼ ਕਰਦੇ ਹੋਏ ਇਸ ਸਬੰਧੀ ਮਾਮਲਿਆਂ ਨੂੰ ਦੁਬਾਰਾ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ।
ਦਿੱਲੀ ਦੀ ਕੜਕੜ ਡੂਮਾ ਕੋਰਟ ਨੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਪੁਲਬੰਗਸ਼ ਕੇਸ ਵਿੱਚ ਇਹ ਆਦੇਸ਼ ਦਿੱਤੇ ਹਨ।ਇਸ ਮਾਮਲੇ ਵਿੱਚ ਜਗਦੀਸ਼ ਟਾਈਟਲਰ ਆਰੋਪੀ ਹੈ।ਅਦਾਲਤ ਵਿੱਚ ਸੀਬੀਆਈ ਨੇ ਇਸ ਕੇਸ ਨੂੰ ਬੰਦ ਕਰਦੇ ਹੋਏ ਆਪਣੀ ਕਲੋਜ਼ਰ ਰਿਪੋਰਟ ਪੇਸ਼ ਕੀਤੀ ਸੀ, ਪਰ ਅਦਾਲਤ ਨੇ ਇਸ ਰਿਪੋਰਟ ਨੂੰ ਖਾਰਿਜ਼ ਕਰ ਦਿੱਤਾ ਹੈ। ਅਦਾਲਤ ਨੇ ਸੀਬੀਆਈ ਨੂੰ ਇਹ ਹੁਕਮ ਦਿੱਤੇ ਹਨ ਕਿ ਇਸ ਕੇਸ ਨੂੰ ਦੁਬਾਰਾ ਖੋਲ੍ਹਿਆ ਜਾਵੇ ਅਤੇ ਇਸ ਦੀ ਫਿਰ ਤੋਂ ਜਾਂਚ ਕਰਕੇ ਜਗਦੀਸ਼ ਟਾਈਟਲਰ ਤੇ ਮੁਕਦਮਾ ਚਲਾਇਆ ਜਾਵੇ।