ਨਵੀਂ ਦਿੱਲੀ – ਸ੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੀ ਅਗੁਵਾਈ ਵਿਚ ਇਕ ਮੀਟਿੰਗ ਅਕਾਲੀ ਦਲ ਦੇ ਦਫਤਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਜਿਸ ਵਿਚ ਸਮੁਹ ਅਹੁਦੇਦਾਰ, ਮੈਂਬਰ ਸਾਹਿਬਾਨ ਦਿੱਲੀ ਕਮੇਟੀ, 46 ਵਾਰਡਾਂ ਦੇ ਸਮੂਹ ਜੱਥੇਦਾਰ ਸਾਹਿਬਾਨ ਅਤੇ ਇਸਤਰੀ ਵਿੰਗ ਦੇ ਅਹੁਦੇਦਾਰ ਸਾਹਿਬਾਨ ਨੇ ਹਾਜਰੀ ਭਰੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਨਜੀਤ ਸਿੰਘ ਜੀ. ਕੇ. ਨੇ ਦਿੱਲੀ ਕਮੇਟੀ ਵਿਚ ਦਲ ਨੂੰ ਸੇਵਾ ਮਿਲਨ ਤੇ ਸਭ ਦਾ ਧੰਨਵਾਦ ਕੀਤਾ ਅਤੇ ਸਮੁਚੀ ਦਿੱਲੀ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤਹਤ ਹੈ ਦਿੱਲੀ ਵਿਚ ਮੈਬਰਸ਼ੀਪ ਡਰਾਈਵ ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ ਸਾਰੇ ਮੈਂਬਰਾਂ ਨੂੰ ਨਵੇਂ ਲੋਕਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨ ਦਾ ਆਦੇਸ਼ ਦਿੱਤਾ।ਇਸ ਮੌਕੇ ਤੇ ਰਵਿੰਦਰ ਸਿੰਘ ਖੁਰਾਨਾ, ਤਨਵੰਤ ਸਿੰਘ, ਜਤਿੰਦਰ ਸਿੰਘ ਸ਼ੰਟੀ, ਗੁਰਮਿੰਦਰ ਸਿੰਘ ਮਠਾਰੂ, ਗੁਰਬਖਸ਼ ਸਿੰਘ ਮੋੰਟੂ ਸ਼ਾਹ ਅਤੇ ਪਰਮਿੰਦਰ ਪਾਲ ਸਿੰਘ ਸਣੇ ਸੈਕਂੜੇ ਕਾਰਕੂਨ ਮੌਜੂਦ ਸਨ।