ਚੰਡੀਗੜ੍ਹ- ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਪੰਜਾਬ ਸਰਕਾਰ ਨੂੰ ਅਲਰਟ ਕਰ ਦਿੱਤਾ ਹੈ ਕਿ ਬਰਸਾਤ ਅਧਿਕ ਹੋਣ ਤੇ ਕਿਸੇ ਵੀ ਸਮੇਂ ਫਲਡ ਗੇਟ ਖੋਲ੍ਹੇ ਜਾ ਸਕਦੇ ਹਨ ਅਤੇ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਡੈਮ ਦੇ ਪਾਣੀ ਦੇ ਪੱਧਰ ਨੇ ਪਿੱਛਲੇ 40 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਸਮੇਂ ਪਾਣੀ ਦਾ ਪੱਧਰ 1629.87 ਫੁੱਟ ਤੱਕ ਪਹੁੰਚ ਚੁੱਕਾ ਹੈ, ਜੋ ਹੁਣ ਤੱਕ ਸੱਭ ਤੋਂ ਵੱਧ ਹੈ।
ਬੀਬੀਐਮਬੀ ਦੇ ਚੇਅਰਮੈਨ ਏਬੀ ਅਗਰਵਾਲ ਨੇ ਕਿਹਾ ਕਿ ਜੇ ਆਉਣ ਵਾਲੇ ਦਿਨਾਂ ਵਿੱਚ ਪਾਣੀ ਦਾ ਪੱਧਰ 1650 ਫੀਟ ਤੱਕ ਪਹੁੰਚ ਗਿਆ ਤਾਂ ਡੈਮ ਦੇ ਫਲੱਡ ਗੇਟ ਖੋਲ੍ਹਣੇ ਪੈ ਸਕਦੇ ਹਨ। ਇਸ ਨਾਲ ਦਸ ਤੋਂ ਵੱਧ ਜਿਲ੍ਹੇ ਪ੍ਰਭਾਵਿਤ ਹੋ ਸਕਦੇ ਹਨ। ਭਾਖੜਾ ਬੋਰਡ ਦੇ ਅਧਿਕਾਰੀ ਇਸ ਸਬੰਧੀ ਸਰਕਾਰ ਦੇ ਸੰਪਰਕ ਵਿੱਚ ਹਨ। ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਵੀ ਅਧਿਕਾਰੀਆਂ ਦੀ ਬੈਠਕ ਹੋ ਚੁੱਕੀ ਹੈ।
ਭਾਖੜਾ ਡੈਮ ਵਿੱਚ ਪਾਣੀ ਦਾ ਲੈਵਲ 1,629.87 ਫੁੱਟ ਤੱਕ ਪਹੁੰਚ ਚੁੱਕਾ ਹੈ ਜੋ ਕਿ ਪਿੱਛਲੇ ਸਾਲ ਨਾਲੋਂ 84 ਫੁੱਟ ਵੱਧ ਹੈ।ਇਸੇ ਤਰ੍ਹਾਂ ਪੌਂਗ ਡੈਮ ਦੇ ਪਾਣੀ ਦਾ ਲੈਵਲ ਵੱਧ ਕੇ 1,340.68 ਫੁੱਟ ਤੱਕ ਪਹੁੰਚ ਗਿਆ ਹੈ ਜੋ ਕਿ ਪਿੱਛਲੇ ਸਾਲ ਨਾਲੋਂ 48 ਫੁੱਟ ਅਧਿਕ ਹੈ। ਹੜ੍ਹ ਦੇ ਖਤਰੇ ਨੂੰ ਵੇਖਦੇ ਹੋਏ ਰਾਜ ਵਿੱਚ ਦਰਿਆਵਾਂ ਅਤੇ ਨਹਿਰਾਂ ਦੇ ਕੰਢੇ 24 ਘੰਟੇ ਨਿਗਰਾਨੀ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸੰਭਾਵਿਤ ਹੜ੍ਹਾਂ ਦੇ ਖਤਰੇ ਨੂੰ ਭਾਂਪਦਿਆਂ ਹੋਇਆਂ ਸਰਕਾਰ ਨੇ ਰਾਜਸੀ ਪੱਧਰ ਤੇ ਫ਼ਲਡ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ ਜੋ ਕਿ 24 ਘੰਟੇ ਕੰਮ ਕਰਨਗੇ। ਅਗਲੇ ਹੁਕਮਾਂ ਤੱਕ ਕੋਈ ਵੀ ਅਧਿਕਾਰੀ ਜਾਂ ਮੁਲਾਜਮ ਆਪਣਾ ਸਟੇਸ਼ਨ ਛੱਡ ਕੇ ਨਹੀਂ ਜਾ ਸਕਦਾ।