ਲੁਧਿਆਣਾ :- ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਕਿਰਨਬੀਰ ਸਿੰਘ ਕੰਗ ਨੇ ਕਿਹਾ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਉਂਦਿਆਂ ਅਕਾਲੀ ਭਾਜਪਾ ਗੱਠਜੋੜ ਨੂੰ ਸੂਬੇ ਦੀਆਂ 13 ਸੀਟਾਂ ਉ¤ਪਰ ਹੀ ਇਤਿਹਾਸਿਕ ਜਿੱਤ ਦਿਵਾਏਗਾ। ਕੰਗ ਅੱਜ ਇੱਥੇ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਚੋਣ ਪ੍ਰਚਾਰ ਦੀ ਮੁਹਿੰਮ ਦੇ ਸਬੰਧ ਵਿੱਚ ਯੂਥ ਆਗੂਆਂ ਅਤੇ ਵਰਕਰਾਂ ਦੀ ਸਾਂਝੀ ਮੀਟਿੰਗ ਨੂੰ ਮੁੱਖ ਚੋਣ ਦਫ਼ਤਰ ਵਿਖੇ ਸਬੰਧੋਨ ਕਰ ਰਹੇ ਸਨ। ਯੂਥ ਅਕਾਲੀ ਦਲ ਜਿੰਦਾਬਾਦ, ਪ੍ਰਕਾਸ਼ ਸਿੰਘ ਬਾਦਲ ਜਿੰਦਾਬਾਦ, ਸੁਖਬੀਰ ਸਿੰਘ ਬਾਦਲ ਜਿੰਦਾਬਾਦ, ਬਿਕਰਮਜੀਤ ਸਿੰਘ ਮਜੀਠੀਆ ਜਿੰਦਾਬਾਦ, ਅਕਾਲੀ ਭਾਜਪਾ ਗੱਠਜੋੜ ਜਿੰਦਾਬਾਦ ਆਦਿ ਨਾਅਰਿਆਂ ਦੀ ਗੂੰਜ ਵਿੱਚ ਉਨਾਂ ਕਿਹਾ ਕਿ ਹੁਣ ਤੱਕ ਦੇਸ਼ ਦੀ ਕੇਂਦਰੀ ਸੱਤਾ ਉ¤ਪਰ ਵੱਖ ਵੱਖ ਸਮਿਆਂ ਦੌਰਾਨ ਕਾਂਗਰਸ ਪਾਰਟੀ ਦੀਆਂ ਰਹੀਆਂ ਸਰਕਾਰਾਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਹਮੇਸ਼ਾਂ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। 1984 ਦੇ ਸਿੱਖ ਕਤਲੇਆਮ ਨੂੰ ਦੇਸ਼ ਦਾ ਕੋਈ ਵੀ ਬਾਸ਼ਿੰਦਾ ਭੁੱਲਿਆ ਨਹੀਂ ਹੈ ਕਿਉਂਕਿ ਕਾਂਗਰਸ ਹਾਈ ਕਮਾਨ ਦੀ ਲੀਡਰਸ਼ਿਪ ਨੇ ਇਨ੍ਹਾਂ ਮੰਦਭਾਗੀ ਘਟਨਾਵਾਂ ਦੇ ਜੁੰਮੇਵਾਰ ਕਾਂਗਰਸੀ ਆਗੂਆਂ ਨੂੰ ਕਾਨੂੰਨ ਦੇ ਹਵਾਲੇ ਕਰਨ ਦੀ ਬਜਾਏ ਸੱਤਾ ਬਖ਼ਸ਼ੀ। ਜਿਸ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਪਰ ਉਨ੍ਹਾਂ ਉ¤ਪਰ ਮੱਲ੍ਹਮ ਲਗਾਉਣ ਦੀ ਬਜਾਏ ਵੱਖ ਵੱਖ ਮੌਕਿਆਂ ਤੇ ਕਾਂਗਰਸ ਨੇ ਲੂਣ ਛਿੜਕਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 62 ਵਰ੍ਹਿਆਂ ਦੇ ਸਮੇਂ ਦੌਰਾਨ ਲਗਭਗ 42 ਸਾਲ ਕੇਂਦਰੀ ਸੱਤਾ ਉ¤ਪਰ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਇੱਕ ਵੀ ਵਿਕਾਸ ਦਾ ਪ੍ਰਾਜੈਕਟ ਪੰਜਾਬ ਅੰਦਰ ਸਥਾਪਿਤ ਨਹੀਂ ਹੋਣ ਦਿੱਤਾ ਅਤੇ ਨਾ ਹੀ ਪੰਜਾਬ ਅਤੇ ਪੰਜਾਬੀਆਂ ਨਾਲ ਸਬੰਧਤ ਇੱਕ ਵੀ ਮਸਲੇ ਦਾ ਹੱਲ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਲੋਕ ਅਤੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਯੂਥ ਅਕਾਲੀ ਦਲ ਨੇ ਕਾਂਗਰਸੀ ਉਮੀਦਵਾਰਾਂ ਨੂੰ ਕਰਾਰੀ ਭਾਂਜ ਦਿੱਤੀ ਸੀ ਅਤੇ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਯੂਥ ਅਕਾਲੀ ਦਲ ਨੇ 13 ਸੀਟਾਂ ਉ¤ਪਰ ਹੀ ਗੱਠਜੋੜ ਦੇ ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਰਣਨੀਤੀ ਤਿਆਰ ਕਰ ਲਈ ਹੈ। ਕੰਗ ਨੇ ਸਪੱਸ਼ਟ ਕੀਤਾ ਕਿ ਸੂਬੇ ਦੇ ਕਿਸੇ ਵੀ ਪਾਰਲੀਮਾਨੀ ਹਲਕੇ ਦੇ ਬੂਥ ਉ¤ਪਰ ਕਾਂਗਰਸੀਆਂ ਦੀ ਧੱਕੇਸ਼ਾਹੀ ਜਾਂ ਹੁੱਲੜਬਾਜੀ ਨਹੀਂ ਚੱਲਣ ਦਿੱਤੀ ਜਾਵੇਗੀ ਬਲਕਿ ਨਿਰਪੱਖ ਚੋਣਾਂ ਕਰਵਾਉਣ ਲਈ ਯੂਥ ਵਰਕਰ ਚੋਣਾਂ ਸੰਪੰਨ ਹੋਣ ਤੱਕ ਮੋਰਚੇ ਸੰਭਾਲੀ ਰੱਖਣਗੇ। ਉਨ੍ਹਾਂ ਨੇ ਯੂਥ ਵਰਕਰਾਂ ਨੂੰ ਟੀਮ ਵਰਕ ਦੀ ਤਰ੍ਹਾਂ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਉਹ 13 ਮਈ ਤੱਕ ਡੋਰ ਟੂ ਡੋਰ ਮੁਹਿੰਮ ਚਲਾ ਕੇ ਹਰ ਸ਼੍ਰੇਣੀ ਦੇ ਵੋਟਰਾਂ ਨਾਲ ਨਿੱਜੀ ਤੌਰ ਤੇ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਦੀ ਨੁਹਾਰ ਬਦਲਣ ਲਈ ਉਲੀਕੇ ਗਏ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਂਦਿਆਂ ਗੱਠਜੋੜ ਪ੍ਰਤੀ ਲਾਮਬੰਦ ਕਰਨ।
ਯੂਥ ਅਕਾਲੀ ਦਲ ਦੇ ਪ੍ਰਧਾਨ ਕੰਗ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੀ ਇੱਕ ਇੱਕ ਲੋਕ ਸਭਾ ਸੀਟ ਉ¤ਪਰ ਪੂਰੀ ਇਮਾਨਦਾਰੀ ਅਤੇ ਦ੍ਰਿੜ੍ਹਤਾ ਨਾਲ ਕੰਮ ਕਰਦਿਆਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰਾਂ ਨੂੰ ਯਕੀਨੀ ਜਿੱਤ ਦੁਆਉਣ। ਉਮੀਦਵਾਰ ਗੁਰਚਰਨ ਸਿੰਘ ਗਾਲਿਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੇ ਜਿਸ ਤਰ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਫ਼ਰਜ਼ ਅਦਾ ਕਰਦਿਆਂ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਪੰਜਾਬ ਅੰਦਰ ਸਥਾਪਿਤ ਕੀਤੀ ਹੈ। ਉਸੇ ਹੀ ਤਰ੍ਹਾਂ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਵੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਹੰਭਲਾ ਮਾਰਨ।
ਸੰਸਦ ਮੈਂਬਰ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਕੋਲ ਇਸ ਸਮੇਂ ਕੋਈ ਵੀ ਮੁੱਦਾ ਨਹੀਂ ਹੈ। ਜਿਸ ਨੂੰ ਲੈਕੇ ਉਹ ਲੋਕਾਂ ਵਿੱਚ ਜਾਵੇ। ਜਦਕਿ ਅਕਾਲੀ ਭਾਜਪਾ ਕੋਲ ਸੈਂਕੜੇ ਮੁੱਦੇ ਹਨ ਜਿਨ੍ਹਾਂ ਦੀ ਬਦੌਲਤ ਉਹ ਪਬਲਿਕ ਵਿੱਚ ਜਾਕੇ ਇਹ ਦੱਸ ਸਕਦੀ ਹੈ ਕਿ ਸੂਬੇ ਅੰਦਰ ਹੁਣ ਤੱਕ ਕਿਹੜੇ ਕਿਹੜੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਕਿਹੜੇ ਕਿਹੜੇ ਵੱਡੇ ਪ੍ਰਾਜੈਕਟ ਸਥਾਪਤ ਹੋਣ ਜਾ ਰਹੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਇਹ ਲੜਾਈ ਜਿੱਤਣ ਲਈ ਆਪਣੀ ਸਾਰੀ ਸ਼ਕਤੀ ਲਗਾ ਦੇਣ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਮਨਪ੍ਰੀਤ ਸਿੰਘ ਅਯਾਲੀ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਦਿਹਾਤੀ ਪ੍ਰਧਾਨ ਇੰਦਰਮੋਹਨ ਸਿੰਘ ਕਾਦੀਆਂ, ਕੌਂਸਲਰ ਤਨਵੀਰ ਸਿੰਘ ਧਾਲੀਵਾਲ, ਕੰਵਲਜੀਤ ਸਿੰਘ ਦੁਆ, ਚਰਨਜੀਤ ਸਿੰਘ ਪਨੂੰ, ਰਜਿੰਦਰ ਸਿੰਘ ਭਾਟੀਆ, ਜਗਬੀਰ ਸਿੰਘ ਸੋਖੀ, ਪਰਮਿੰਦਰ ਸਿੰਘ ਸੋਮਾ, ਗੁਰਿੰਦਰਪਾਲ ਸਿੰਘ ਪੱਪੂ, ਤਜਿੰਦਰ ਸਿੰਘ ਸ਼ੰਟੀ, ਕੁਲਦੀਪ ਸਿੰਘ ਲੁਹਾਰਾ, ਅਮਰਜੋਤ ਸਿੰਘ ਗਲਹੋਤਰਾ, ਜਗਜੀਤ ਸਿੰਘ ਤਲਵੰਡੀ, ਦਵਿੰਦਰ ਸਿੰਘ ਘੁੰਮਣ, ਕੰਵਲਜੀਤ ਸਿੰਘ ਮੱਲਾ, ਚੰਦ ਸਿੰਘ ਡੱਲਾ, ਜਗਜੀਵਨ ਪਾਲ ਸਿੰਘ ਖੀਰਨੀਆ, ਪਰਮਿੰਦਰਪਾਲ ਸਿੰਘ ਲਾਡੀ, ਜਸਦੀਪ ਸਿੰਘ ਕਾਉਂਕੇ, ਕੌਂਸਲਰ ਮਨਵਿੰਦਰਪਾਲ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਕੌਂਸਲਰ ਸ਼ੇਰ ਸਿੰਘ ਗਰਚਾ, ਸਰਬਜੀਤ ਸਿੰਘ ਗਰਚਾ, ਦਲੀਪ ਸਿੰਘ ਖੁਰਾਨਾ, ਕੁਲਦੀਪ ਸਿੰਘ, ਐਡਵੋਕੇਟ ਬੀ.ਐਸ.ਮਾਂਗਟ, ਦਫ਼ਤਰ ਇੰਚਾਰਜ ਸ਼ਿਵਤਾਰ ਸਿੰਘ ਬਾਜਵਾ, ਰਜਤ ਚੋਪੜਾ, ਅੰਕਿਤ ਨਰੂਲਾ, ਮੁਕੇਸ਼ ਚੱਢਾ, ਦੀਪਕ ਚੱਢਾ, ਐਡਵੋਕੇਟ ਅਜੇ ਚੋਪੜਾ, ਗੌਰਵ ਆਦਿ ਮੌਜੂਦ ਸਨ।