ਨਵੀਂ ਦਿੱਲੀ- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਕੂਲੀ ਬੱਚੇ, ਗਤਕਾ ਪਾਰਟੀਆਂ ਅਤੇ ਸ਼ਬਦ ਚੌਂਕੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਨਗਰ ਕੀਰਤਨ ਦੀ ਸੋਭਾ ਵਿੱਚ ਵਾਧਾ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ.ਕੇ ਨੇ ਇਸ ਮੌਕੇ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਉਪਦੇਸ਼ ‘ਨਾਂ ਕੋਇ ਬੈਰੀ ਨਾਹਿ ਬੈਗਾਨਾ’ ਦੇ ਪਾਵਨ ਸ਼ਬਦਾਂ ਤੇ ਪਹਿਰਾ ਦਿੰਦੇ ਹੋਏ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰੂ ਸਾਹਿਬ ਦੇ ਬਖਸਿ਼ਸ਼ ਸਿਰੋਪਾਉ ਦੇ ਕੇ ਨਗਰ ਕੀਰਤਨ ਵਿੱਚ ਜੀ ਆਇਆਂ ਕਿਹਾ।ਵੈਰ ਦਵੇਸ਼ ਦੀ ਮਾੜੀ ਸਿਆਸਤ ਨੂੰ ਛੱਡ ਕੇ ਪ੍ਰਕਾਸ਼ ਪੁਰਬ ਦੀ ਆਮਦ ਤੇ ਜੀ. ਕੇ. ਵੱਲੋਂ ਦਰਵੇਸ਼ ਸਿਆਸਤਦਾਨ ਵਜੋਂ ਚੁੱਕੇ ਗਏ ਇਸ ਕਦਮ ਦਾ ਸੰਗਤਾਂ ਤੇ ਚੰਗਾ ਪ੍ਰਭਾਵ ਪਿਆ।
ਇਸ ਮੌਕੇ ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਣਾ,ਮੀਤ ਪ੍ਰਧਾਨ ਤਨਵੰਤ ਸਿੰਘ,ਧਰਮ ਪ੍ਰਚਾਰ ਕਮੇਟੀ ਦੇ ਮੁੱਖੀ ਪਰਮਜੀਤ ਸਿੰਘ ਰਾਣਾ, ਬਿਲਡਿੰਗ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਭੋਗਲ, ਮੈਂਬਰ ਚਮਨ ਸਿੰਘ, ਗੁਰਦੇਵ ਸਿੰਘ ਭੋਲਾ, ਗੁਰਿੰਦਰਪਾਲ ਸਿੰਘ, ਹਰਵਿੰਦਰ ਸਿੰਘ ਕੇ. ਪੀ., ਕੈਪਟਨ ਇੰਦਰਪ੍ਰੀਤ ਸਿੰਘ, ਹਰਦੇਵ ਸਿੰਘ ਧਨੋਆ, ਮਨਮੋਹਨ ਸਿੰਘ, ਪਰਮਜੀਤ ਸਿੰਘ ਚੰਡੋਕ, ਰਵਿੰਦਰ ਸਿੰਘ ਲਵਲੀ, ਸਤਪਾਲ ਸਿੰਘ, ਸੁਰਜੀਤ ਸਿੰਘ ਚਾਂਦਨੀ ਚੌਂਕ, ਦਰਸ਼ਨ ਸਿੰਘ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਮਨਦੀਪ ਕੌਰ ਬਖਸ਼ੀ ਵੀ ਮੌਜੂਦ ਸਨ।