ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਦਿੱਲੀ ਗ੍ਰਹਿ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ ਹਰ ਸਾਲ ਦੀ ਤਰ੍ਹਾਂ ਕਰਵਾਇਆ ਗਿਆ। ਜਿਸ ਵਿਚ ਭਾਈ ਲਖਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਚਮਨਜੀਤ ਸਿੰਘ ਲਾਲ ਦੇ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਗੁਰਦੁਆਰਾ ਬੰਗਲਾ ਸਾਹਿਬ ਦੇ ਹੇਡ ਗ੍ਰੰਥੀ ਭਾਈ ਰਜਿੰਦਰ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦੇ ਹੋਏ ਸੰਗਤਾਂ ਨੂੰ ਗੁਰੁ ਸਾਹਿਬ ਦੇ ਦਸੇ ਚਲੇ ਮਾਰਗ ਤੇ ਚਲਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ ਨੇ ਹੱਥੀ ਲੰਗਰ ਦੀ ਸੇਵਾ ਕਰਕੇ ਸੰਗਤਾਂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਰਾਜਸਭਾ ਮੈਂਬਰ ਨਰੇਸ਼ ਗੁਜਰਾਲ, ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਨੰਦ, ਦਿੱਲੀ ਕਮੇਟੀ ਮੈਂਬਰ ਚਮਨ ਸਿੰਘ ਸ਼ਾਹਪੁਰਾ, ਇੰਦਰ ਜੀਤ ਸਿੰਘ ਮੌਂਟੀ, ਸਮਰਦੀਪ ਸਿੰਘ ਸੰਨੀ, ਸੀਨੀਅਰ ਆਗੂ ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਮਨਦੀਪ ਕੌਰ ਬਖਸ਼ੀ ਨੇ ਸੰਗਤਾ ਨੂੰ ਇਸ ਮੌਕੇ ਜੀ ਆਇਆਂ ਕਿਹਾ।