ਲੁਧਿਆਣਾ : ਪੰਜਾਬ ਦੇ ਮਸ਼ਹੂਰ ਢਾਡੀ ਅਤੇ ਲੋਕ ਗਾਇਕ ਜਨਾਬ ਈਦੂ ਸ਼ਰੀਫ਼ ਪਿਛਲੇ ਇਕ ਸਾਲ ਤੋਂ ਅਧਰੰਗ ਦੀ ਬਿਮਾਰੀ ਤੋਂ ਪੀੜਤ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਦੀ ਸਿਹਤ ਲਈ ਦੁਆ ਕੀਤੀ ਅਤੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ¦ਮੀ ਬਿਮਾਰੀ ਦੇ ਇਲਾਜ ਲਈ ਯਥਾਯੋਗ ਮਾਇਕ ਸਹਾਇਤਾ ਦਿੱਤੀ ਜਾਵੇ। ਇਹ ਸਹਾਇਤਾ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਰਾਹੀਂ ਅਕਾਡਮੀ ਦੇ ਦਫ਼ਤਰ ਜਾਂ ਅਕਾਡਮੀ ਦੇ ਬੈਂਕ ਖਾਤਾ ਸਟੇਟ ਬੈਂਕ ਆਫ਼ ਇੰਡੀਆ ਦੇ ਖਾਤਾ ਨੰਬਰ 10011610410 ਵਿਚ ਜਮ੍ਹਾਂ ਕਰਵਾ ਸਕਦੇ ਹਨ।
ਮਾਇਕ ਸਹਾਇਤਾ ਲਈ ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਦੇ ਜੇਬੀ ਫ਼ੋਨ ਨੰਬਰ 98156-36565 ਅਤੇ ਸ੍ਰੀ ਜਨਮੇਜਾ ਜੌਹਲ ਦੇ ਜੇਬੀ ਫ਼ੋਨ ਨੰਬਰ 98159-45018 ਉਪਰ ਵੀ ਸੰਪਰਕ ਕਰ ਸਕਦੇ ਹਨ।
ਅਪੀਲ ਕਰ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ, ਮੀਤ ਪ੍ਰਧਾਨ ਡਾ. ਸਰਬਜੀਤ ਸਿੰਘ, ਡਾ. ਸੁਰਜੀਤ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਡਾ. ਗੁਰਇਕਬਾਲ ਸਿੰਘ, ਸ. ਕੁਲਦੀਪ ਸਿੰਘ ਬੇਦੀ, ਸਕੱਤਰ ਸ੍ਰੀ ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਸ੍ਰੀ ਜਸਵੰਤ ਜ਼ਫ਼ਰ, ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ ਅਤੇ ਡਾ. ਸੁਰਜੀਤ ਪਾਤਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ. ਪ. ਸਿੰਘ, ਸਾਹਿਤ ਅਕਾਦੇਮੀ ਪੁਰਸਕਾਰ ਸਨਮਾਨਤ ਪ੍ਰੋ. ਨਰਿੰਜਨ ਤਸਨੀਮ ਅਤੇ ਸ੍ਰੀ ਮਿੱਤਰ ਸੈਨ ਮੀਤ, ਅਕਾਡਮੀ ਦੇ ਸਾਬਕਾ ਜਨਰਲ ਸਕੱਤਰ ਪ੍ਰੋ. ਰਵਿੰਦਰ ਭੱਠਲ, ਰੈਫ਼ਰੈਂਸ ਲਾਇਬ੍ਰੇਰੀ ਦੇ ਡਾਇਰੈਕਟਰ ਪ੍ਰਿੰ. ਪ੍ਰੇਮ ਸਿੰਘ ਬਜਾਜ, ਸ੍ਰੀ ਤ੍ਰੈਲੋਚਨ ਲੋਚੀ, ਡਾ. ਸਵਰਨਜੀਤ ਕੌਰ ਗਰੇਵਾਲ, ਸ੍ਰੀਮਤੀ ਗੁਰਚਰਨ ਕੌਰ ਕੋਚਰ, ਪ੍ਰੀਤਮ ਪੰਧੇਰ, ਕਰਮਜੀਤ ਸਿੰਘ ਔਜਲਾ, ਤਰਲੋਚਨ ਝਾਂਡੇ, ਭਗਵਾਨ ਢਿੱਲੋਂ ਸਮੇਤ ਕਾਫ਼ੀ ਗਿਣਤੀ ਵਿਚ ਲੇਖਕ ਸ਼ਾਮਲ ਸਨ।
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪ੍ਰਸਿੱਧ ਢਾਡੀ ਜਨਾਬ ਈਦੂ ਸ਼ਰੀਫ਼ ਦੀ ਲੰਮੀ ਬਿਮਾਰੀ ਦੇ ਇਲਾਜ ਲਈ ਸਹਾਇਤਾ ਦੀ ਅਪੀਲ
This entry was posted in ਪੰਜਾਬ.