ਅੰਮ੍ਰਿਤਸਰ : ਨਵੀਂ ਦਿੱਲੀ ਵਿਖੇ ਸਥਿਤ ਹੰਗਰੀ ਦੂਤਾਵਾਸ ਦੇ ਅੰਬੈਸਡਰ ਡਾ: ਜੈਨੋਸ ਟੈਰੇਨੀ ਆਪਣੀ ਪਤਨੀ ਐਮੀਲੀਆ ਟੈਰੇਨੀ ਅਤੇ ਬੇਟੇ ਟਾਮਸ ਟੈਰੇਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।
ਪ੍ਰੈਸ ਨੂੰ ਸੰਬੋਧਨ ਕਰਦਿਆਂ ਡਾ: ਜੈਨੋਸ ਟੈਰੇਨੀ ਨੇ ਕਿਹਾ ਕਿ ਉਹ ਪੰਜ ਸਾਲ ਪਹਿਲਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਲਈ ਆਏ ਸਨ ਤੇ ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖੀ ਦਾ ਧੁਰਾ ਹੈ। ਉਨ੍ਹਾਂ ਕਿਹਾ ਕਿ ਇਥੇ ਆ ਕੇ ਹਰ ਇਨਸਾਨ ਦੇ ਮਨ ਨੂੰ ਸ਼ਾਂਤੀ ਅਤੇ ਸਕੂਨ ਮਿਲਦਾ ਹੈ।
ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਉਪਰੰਤ ਉਨ੍ਹਾਂ ਨੂੰ ਸ੍ਰ: ਦਿਲਜੀਤ ਸਿੰਘ ਬੇਦੀ ਐਡੀ: ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੂਚਨਾ ਅਧਿਕਾਰੀ ਸ੍ਰ: ਸਰਬਜੀਤ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।