ਚੰਡੀਗੜ੍ਹ- ਪੰਜਾਬ ਸਰਕਾਰ ਰਾਜ ਵਿੱਚ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਦੁਆਰਾ ਆਤਮਹੱਤਿਆ ਕੀਤੇ ਜਾਣ ਦੇ ਮਾਮਲੇ ਵਿੱਚ ਪੁਨਰਵਾਸ ਦਾ ਇੰਤਜਾਮ ਕਰ ਰਹੀ ਹੈ। ਅਜਿਹੇ ਕਿਸਾਨਾਂ ਦੇ ਪਰੀਵਾਰਾਂ ਦਾ ਪੁਨਰਵਾਸ ਕੀਤਾ ਜਾਵੇਗਾ।
ਪੰਜਾਬ ਹਾਈਕੋਰਟ ਵਿੱਚ ਜਨਹਿੱਤ ਦਰਖਾਸਤ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘੱਟਨਾਵਾਂ ਨਾਂ ਹੋਣ, ਇਸ ਲਈ ਆਂਧਰਾ ਪ੍ਰਦੇਸ਼ ਦੀ ਤਰਜ਼ ਤੇ ਯੋਜਨਾ ਬਣਾਈ ਜਾ ਰਹੀ ਹੈ। ਰਾਜ ਸਰਕਾਰ ਨੇ ਅਦਾਲਤ ਤੋਂ ਇਸ ਸਬੰਧੀ ਤਿੰਨ ਮਹੀਨੇ ਦਾ ਸਮਾਂ ਮੰਗਿਆ ਹੈ। ਪੰਜਾਬ ਖੇਤੀਬਾੜੀ ਵਿਭਾਗ ਦੇ ਸਕੱਤਰ ਨੇ ਹਾਈਕੋਰਟ ਵਿੱਚ ਹਲਫ਼ਨਾਮਾ ਦਾਖਿਲ ਕਰਕੇ ਕਿਹਾ ਹੈ ਕਿ ਇਸ ਸਬੰਧੀ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਆਂਧਰਾ ਪ੍ਰਦੇਸ਼ ਦੀ ਸਰਕਾਰ ਨੂੰ ਵੀ ਪੱਤਰ ਲਿਖਿਆ ਗਿਆ ਹੈ। ਆਂਧਰਾ ਸਰਕਾਰ ਤੋਂ ਇਸ ਬਾਰੇ ਜਾਣਕਾਰੀ ਮੰਗੀ ਗਈ ਹੈ। ਰਾਜ ਸਰਕਾਰ ਨੇ ਅਦਾਲਤ ਵਿੱਚ ਇਹ ਵੀ ਦੱਸਿਆ ਕਿ ਆਤਮਹੱਤਿਆ ਕਰਨ ਵਾਲੇ ਕਿਸਾਨਾਂ ਦੇ ਪਰੀਵਾਰਾਂ ਨੂੰ ਦੋ ਲੱਖ ਰੁਪੈ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਰਾਜ ਸਰਕਾਰ ਇਨ੍ਹਾਂ ਪਰੀਵਾਰਾਂ ਦੇ ਪੁਨਰਵਾਸ ਲਈ ਗੰਭੀਰ ਹੈ।