ਪਟਿਆਲਾ- ਸਾਬਕਾ ਮੁੱਖਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਜਿੱਤੇ ਆਮ ਆਦਮੀ ਪਾਰਟੀ ਦੇ ਦੋ ਸੰਸਦ ਮੈਂਬਰਾਂ ਨੂੰ ਨਕਸਲੀ ਕਰਾਰ ਦਿੱਤਾ ਹੈ । ਉਨ੍ਹਾਂ ਨੇ ਕਿਹਾ ਕਿ ਇਹ ਦੋਵੇਂ 1960 ਦੇ ਨਕਸਲੀ ਅੰਦੋਲਨ ਵਿੱਚ ਸਰਗਰਮੀ ਨਾਲ ਸ਼ਾਮਿਲ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਤੌਰ ਤੇ ਕਿਹਾ ਹੈ ਕਿ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੁ ਸਿੰਘ ਅਤੇ ਇੱਕ ਹੋਰ ਨੇਤਾ ਡਾ. ਬਲਬੀਰ ਸਿੰਘ, ਦੱਖਣ ਪੰਥੀ ਅੱਤਵਾਦੀ ਸੰਗਠਨ ਕਮਿਊਨਿਸਟ ਪਾਰਟੀ ਆਫ਼ ਇੰਡੀਆ ( ਮਾਰਕਸਵਾਦੀ-ਲੈਨਿਨਵਾਦੀ) (ਸੀਪੀਆਈ-ਐਮਐਲ) ਦੀਆਂ ਗੱਤੀਵਿਧੀਆਂ ਵਿੱਚ ਸ਼ਾਮਿਲ ਸਨ। ਉਨ੍ਹਾਂ ਨੇ ਕਿਹਾ ਕਿ ਉਹ ਜਲਦੀ ਹੀ ਇਨ੍ਹਾਂ ਸਬੰਧੀ ਹੋਰ ਜਾਣਕਾਰੀ ਦੇਣਗੇ। ਕੈਪਟਨ ਨੇ ਕਿਹਾ ਕਿ ਰਾਜ ਨੂੰ ਇਸ ਅੰਦੋਲਨ ਦੌਰਾਨ ਕਾਫੀ ਨੁਕਸਾਨ ਪਹੁੰਚਿਆ ਸੀ।
ਆਪ ਦੇ ਦੋ ਸੰਸਦ ਮੈਂਬਰਾਂ ਦੇ ਸਨ ਨਕਸਲੀਆਂ ਨਾਲ ਸਬੰਧ : ਕੈਪਟਨ
This entry was posted in ਪੰਜਾਬ.