ਨਵੀਂ ਦਿੱਲੀ- ਪੰਦਰਵੀਂ ਲੋਕ ਸਭਾ ਦੀਆਂ ਚੋਣਾਂ ਦੇ ਆਖਰੀ ਦੌਰ ਤੋਂ ਪਹਿਲਾਂ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨਾਲ ਮੁਲਾਕਾਤ ਕੀਤੀ। ਰਾਜਨੀਤਕ ਹਲਕਿਆਂ ਵਿਚ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਨਵੀਂ ਸਰਕਾਰ ਬਣਾਉਣ ਵਿਚ ਰਾਸ਼ਟਰਪਤੀ ਦੀ ਭੂਮਿਕਾ ਕਾਫੀ ਮਹੱਤਵਪੂਰਣ ਹੁੰਦੀ ਹੈ। ਰਾਸ਼ਟਰਪਤੀ ਭਵਨ ਵਿਚ ਅੱਧੇ ਘੰਟੇ ਤਕ ਚਲੀ ਇਸ ਮੁਲਾਕਾਤ ਨੂੰ ਸਧਾਰਨ ਗੱਲਬਾਤ ਹੀ ਦਸਿਆ ਜਾ ਰਿਹਾ ਹੈ।
ਰਾਸਟਰਪਤੀ ਭਵਨ ਦੀ ਬੁਲਾਰੀ ਅਰਚਨਾ ਦੱਤਾ ਦਾ ਕਹਿਣਾ ਹੈ ਕਿ ਇਸ ਮੁਲਾਕਾਤ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਦਿਆਂ ਤੇ ਗੱਲਬਾਤ ਕੀਤੀ ਗਈ। ਰਾਸ਼ਟਰਪਤੀ ਹੁਣੇ ਜਿਹੇ ਹੀ ਪੋਲੈਂਡ ਅਤੇ ਸਪੇਨ ਦੀ ਯਾਤਰਾ ਤੋਂ ਵਾਪਿਸ ਆਈ ਹੈ। ਜਿਕਰਯੋਗ ਹੈ ਕਿ ਬੁਧਵਾਰ ਨੂੰ ਅੰਤਿਮ ਦੌਰ ਦੀਆਂ ਚੋਣਾਂ ਹੋ ਰਹੀਆਂ ਹਨ ਅਤੇ ਉਸ ਤੋਂ ਬਾਅਦ 16 ਮਈ ਨੂੰ ਚੋਣ ਨਤੀਜਿਆਂ ਦਾ ਐਲਾਨ ਕੀਤਾ ਜਾਣਾ ਹੈ। ਇਸ ਵਾਰ ਦੀਆਂ ਲੋਕ ਸੱਭਾ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮੱਤ ਮਿਲਣ ਦੀ ਉਮੀਦ ਨਹੀਂ ਹੈ। ਅਜਿਹੀ ਸਥਿਤੀ ਵਿਚ ਰਾਸ਼ਟਰਪਤੀ ਨੇ ਹੀ ਤਹਿ ਕਰਨਾ ਹੈ ਕਿ ਕਿਸ ਪਾਰਟੀ ਨੂੰ ਸਰਕਾਰ ਬਣਾਉਣ ਦਾ ਸਦਾ ਦੇਣਾ ਹੈ।