ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਨੇ ਦਾਅਵੇ ਨਾਲ ਕਿਹਾ ਹੈ ਕਿ ਦਿੱਲੀ ਵਿੱਚ ਸਰਕਾਰ ਬਣਾਉਣ ਲਈ ਸਾਡੇ ਵਿਧਾਇਕਾਂ ਨੂੰ ਭਰਮਾ ਰਹੀ ਹੈ। ਕੇਜਰੀਵਾਲ ਅਨੁਸਾਰ ਭਾਜਪਾ ਨੇ ਉਨ੍ਹਾਂ ਦੇ 8 ਵਿਧਾਇਕਾਂ ਨਾਲ ਸੰਪਰਕ ਕੀਤਾ ਸੀ।
ਕੇਜਰੀਵਾਲ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਗਏ ਇੰਟਰਵਿਯੂ ਦੌਰਾਨ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਕਿ ਉਹ ਸਰਕਾਰ ਬਣਾਉਣ ਲਈ ਕਾਂਗਰਸ ਦੇ ਸੰਪਰਕ ਵਿੱਚ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਦਿੱਲੀ ਵਿੱਚ ਸਰਕਾਰ ਬਣਨ ਦੀ ਕੋਈ ਸੰਭਾਵਨਾ ਨਹੀਂ ਹੈ।ਬੀਜੇਪੀ ਨੂੰ ਵਿਧਾਨ ਸਭਾਂ ਭੰਗ ਕਰਵਾ ਕੇ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਸਰਕਾਰ ਬਣਾਉਣ ਲਈ ਜੋੜ-ਤੋੜ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨੇ ਸਾਡੇ 8 ਵਿਧਾਇਕਾਂ ਤੇ ਡੋਰੇ ਪਾਉਣ ਦੀ ਕੋਸਿ਼ਸ਼ ਕੀਤੀ ਹੈ। ਉਨ੍ਹਾਂ ਵਿਧਾਇਕਾਂ ਨੇ ਇਸ ਸਬੰਧੀ ਦੱਸ ਦਿੱਤਾ ਹੈ। ਕੇਜਰੀਵਾਲ ਨੂੰ ਹੁਣ ਆਪਣੀ ਗਲਤੀ ਦਾ ਅਹਿਸਾਸ ਹੋ ਰਿਹਾ ਹੈ ਕਿ ਉਨ੍ਹਾਂ ਨੇ ਦਿੱਲੀ ਦੇ ਮੁੱਖਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਣਾ ਰਾਜਨੀਤਕ ਭਵਿੱਖ ਧੁੰਧਲਾ ਕਰ ਲਿਆ ਹੈ। ਇਸ ਲਈ ਸ਼ਾਇਦ ਦਿੱਲੀ ਦੀ ਜਨਤਾ ਕੇਜਰੀਵਾਲ ਨੂੰ ਕਦੇ ਮੁਆਫ਼ ਨਹੀਂ ਕਰੇਗੀ।
ਬੀਜੇਪੀ ਸਾਡੇ 8 ਵਿਧਾਇਕਾਂ ਤੇ ਡੋਰੇ ਪਾ ਰਹੀ ਹੈ : ਕੇਜਰੀਵਾਲ
This entry was posted in ਭਾਰਤ.