ਲੁਧਿਆਣਾ: ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਯੂਨੀਵਰਸਿਟੀ ਦਾ ਦੌਰਾ ਕੀਤਾ। ਆਪਣੀ ਪਲੇਠੀ ਫੇਰੀ ਦੌਰਾਨ ਉਹਨਾਂ ਵਿਸ਼ੇਸ਼ ਤੌਰ ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਵਿਸੇਸ਼ ਤੌਰ ਤੇ ਉਨਾਂ ਨਾਲ ਪੰਜਾਬ ਦੇ ਉਪ-ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਵੀ ਹਾਜ਼ਰ ਸਨ।
ਬੀਬੀ ਹਰਸਿਮਰਤ ਨੇ ਇਕ ਪ੍ਰੈਸ ਵਾਰਤਾ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਪੰਜਾਬ ਵਿੱਚ ਪੂਰਨ ਰੂਪ ਵਿੱਚ ਵਿਕਸਤ ਕੀਤਾ ਜਾਵੇਗਾ। ਪੰਜਾਬ ਵਿੱਚ ਤਿਆਰ ਕੀਤਾ ਇਹ ਮਾਡਲ ਦੂਜਿਆਂ ਸੂਬਿਆਂ ਲਈ ਇਕ ਨਮੂਨੇ ਵਜੋਂ ਉਸਾਰਿਆ ਜਾਵੇਗਾ। ਉਹਨਾਂ ਕਿਹਾ ਕਿ ਲਘੂ ਉਦਯੋਗ ਪੱਧਰ ਤੇ ਛੋਟੀਆਂ ਛੋਟੀਆਂ ਭੋਜਨ ਪ੍ਰੋਸੈਸਿੰਗ ਸੰਬੰਧੀ ਇਕਾਈਆਂ ਸਥਾਪਿਤ ਕਰਨਾ ਉਹਨਾਂ ਦੇ ਮੰਤਰਾਲੇ ਦੀ ਪਹਿਲ ਹੋਵੇਗੀ। ਸ: ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕਿਹਾ ਕਿ ਭੋਜਨ ਦੀ ਸੁਚੱਜੀ ਸਾਂਭ ਸੰਭਾਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਭਵਿੱਖ ਵਿੱਚ ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਨਿਵੇਕਲੇ ਉਪਰਾਲੇ ਆਰੰਭ ਕੀਤੇ ਜਾਣਗੇ।
ਇਸ ਫੇਰੀ ਦੌਰਾਨ ਵਿਸੇਸ਼ ਤੌਰ ਤੇ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵੱਲੋਂ ਵਿਕਸਤ ਕੀਤੀ ਨਵੀਨ ਤਕਨਾਲੋਜੀ, ਤਕਨੀਕਾਂ ਅਤੇ ਮਸ਼ੀਨਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।
ਬੀਬੀ ਹਰਸਿਮਰਤ ਕੌਰ ਬਾਦਲ ਨੇ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ
This entry was posted in ਪੰਜਾਬ.