ਚੰਡੀਗੜ੍ਹ,(ਪ੍ਰੀਤੀ ਸ਼ਰਮਾ) : ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਸਰਕਾਰੀ ਦਫਤਰਾਂ ਵਿੱਚ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਉੱਚ ਪੱਧਰੀ ਟੀਮ ਨੇ ਮੁਹਾਲੀ ਸਥਿਤ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਅਤੇ ਡੀ.ਪੀ.ਆਈ. (ਸਕੂਲਾਂ) ਦੇ ਦਫਤਰ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਸਵੇਰੇ 9.05 ਵਜੇ ਪੁੱਜੀ ਇਸ ਟੀਮ ਵੱਲੋਂ ਸਾਰੀਆਂ ਪ੍ਰਬੰਧਕੀ ਸ਼ਾਖਾਵਾਂ ਅਤੇ ਦੋਵੇਂ ਡਾਇਰੈਕਟੋਰੇਟ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸਵੇਰੇ 9.24 ਤੱਕ ਡੀ.ਜੀ.ਐਸ.ਈ. ਸ੍ਰੀ ਜੀ.ਕੇ.ਸਿੰਘ, ਆਈ.ਏ.ਐਸ. ਅਤੇ ਡੀ.ਪੀ.ਆਈ. (ਸਕੂਲਾਂ) ਸ੍ਰੀ ਕਮਲ ਗਰਗ, ਪੀ.ਸੀ.ਐਸ. ਗੈਰ ਹਾਜ਼ਰ ਪਾਏ ਗਏ। ਇਸ ਤੋਂ ਇਲਾਵਾ ਡਾਇਰੈਕਟੋਰੇਟ, ਸਰਵ ਸਿੱਖਿਆ ਅਭਿਆਨ ਅਤੇ ਹੋਰ ਵਿੰਗਾਂ ਵਿੱਚ ਵੱਖ-ਵੱਖ ਪੱਧਰ ’ਤੇ ਕੰਮ ਕਰਦੇ 160 ਕਰਮਚਾਰੀ ਵੀ ਚੈਕਿੰਗ ਚੱਲਦੀ ਦੌਰਾਨ ਗੈਰ ਹਾਜ਼ਰ ਪਾਏ ਗਏ।
ਇਹ ਅਚਨਚੇਤੀ ਚੈਕਿੰਗ ਸਵੇਰੇ 9.40 ਤੱਕ ਜਾਰੀ ਰਹੀ। ਚੈਕਿੰਗ ਟੀਮ ਦੀ ਅਗਵਾਈ ਪ੍ਰਸੋਨਲ ਵਿਭਾਗ ਦੀ ਵਿਸ਼ੇਸ਼ ਸਕੱਤਰ ਸ੍ਰੀਮਤੀ ਗੁਰਪ੍ਰੀਤ ਸਪਰਾ, ਆਈ.ਏ.ਐਸ. ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਕਰ ਰਹੇ ਸਨ। ਟੀਮ ਵੱਲੋਂ ਚੈਕਿੰਗ ਦੌਰਾਨ ਸਾਰੇ ਹਾਜ਼ਰੀ ਰਜਿਸਟਰ ਇਕੱਠੇ ਕੀਤੇ ਗਏ ਅਤੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੂੰ ਰਿਪੋਰਟ ਸੌਂਪ ਦਿੱਤੀ। ਮੁੱਖ ਸਕੱਤਰ ਨੇ ਸਕੂਲ ਸਿੱਖਿਆ ਵਿਭਾਗ ਦੀ ਪ੍ਰਮੁੱਖ ਸਕੱਤਰ ਨੂੰ ਗੈਰ ਹਾਜ਼ਰ ਪਾਏ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਤਲਬੀ ਕਰਨ ਦੇ ਆਦੇਸ਼ ਜਾਰੀ ਕਰਦਿਆਂ 7 ਦਿਨਾਂ ਦੇ ਅੰਦਰ ਬਣਦੀ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ।
68ਵਾਂ ਆਜ਼ਾਦੀ ਦਿਵਸ ਸਮਾਰੋਹ ਰਾਸ਼ਟਰੀ ਤਿਓਹਾਰ ਵਜੋਂ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇ-ਡਿਪਟੀ ਕਮਿਸ਼ਨਰ