ਨਿਊਯਾਰਕ – ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ ਆਪਣੇ ਭਾਸ਼ਣ ਦੌਰਾਨ ਇੱਕ ਵਾਰ ਫਿਰ ਕਸ਼ਮੀਰ ਰਾਗ ਅਲਾਪਿਆ ਹੈ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਪ੍ਰਸਤਾਵ ਦੇ ਆਧਾਰ ਤੇ ਕਸ਼ਮੀਰ ਮੁੱਦੇ ਦਾ ਹਲ ਹੋਣਾ ਜਰੂਰੀ ਹੈ। ਪ੍ਰਧਾਨਮੰਤਰੀ ਸ਼ਰੀਫ਼ ਨੇ ਕਸ਼ਮੀਰ ਮੁੱਦੇ ਤੇ ਮੱਤਦਾਨ ਕਰਵਾਉਣ ਦੀ ਵੀ ਮੰਗ ਕੀਤੀ।
ਪਾਕਿਸਤਾਨੀ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਆਪਣੇ ਭਾਸ਼ਣ ਵਿੱਚ ਇਹ ਵੀ ਕਿਹਾ ਕਿ ਉਹ ਗੱਲਬਾਤ ਦੁਆਰਾ ਕਸ਼ਮੀਰ ਮਸਲੇ ਦਾ ਹਲ ਕੱਢਣ ਲਈ ਤਿਆਰ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਨੇ ਅਗੱਸਤ ਵਿੱਚ ਵਿਦੇਸ਼ ਪੱਧਰ ਦੀ ਵਾਰਤਾ ਰੱਦ ਕਰਕੇ ਗੱਲਬਾਤ ਦਾ ਮੌਕਾ ਗਵਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਸ਼ਮੀਰ ਵਿੱਚ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਯੂਐਨ ਦੇ ਮੁੱਖ ਸਕੱਤਰ ਬਾਨ ਕੀ ਮੂਨ ਨਾਲ ਇਸ ਸਬੰਧੀ ਸਲਾਹ ਮਸ਼ਵਰਾ ਕੀਤਾ ਅਤੇ ਕਸ਼ਮੀਰ ਸਮੱਸਿਆ ਨੂੰ ਵੋਟਿੰਗ ਦੁਆਰਾ ਸੁਲਝਾਉਣ ਦੀ ਵੀ ਗੱਲ ਕੀਤੀ।