ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਦੀ ਨਵੀਂ ਇਮਾਰਤ ਜਿਸ ਦੀ ਸੇਵਾ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਸੀ ਦੇ ਗੁੰਬਦ ਦੀ ਸੋਨੇ ਦੀ ਕਾਰਸੇਵਾ ਦਾ ਪ੍ਰਾਰੰਭ ਕੀਤਾ ਗਿਆ। ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਦੇ ਨੇੜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ‘ਚ ਧਾਰਮਿਕ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤਪਾਲ ਸਿੰਘ ਦੇ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਆਪਣੀ ਕਥਾ ਦੁਆਰਾ ਸੰਗਤਾਂ ਨੂੰ ਸੇਵਾ ਦੀ ਮਹਾਨਤਾ ਬਾਰੇ ਸੰਬੋਧਨ ਕੀਤਾ। ਅਰਦਾਸ ਭਾਈ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤੀ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਐਡੀ: ਹੈਡ ਗ੍ਰੰਥੀ ਨੇ ਲਿਆ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਣੀ ਵੱਲੋਂ ਕੀਤੇ ਗਏ ਮਤੇ ਦੇ ਅਧਾਰਪੁਰ ਇਸ ਪਵਿੱਤਰ ਅਸਥਾਨ ਦੀ ਸੇਵਾ ਉਸ ਵਕਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਨੂੰ ਸੌਂਪੀ ਗਈ ਜਦ ਉਹ ਇਸ ਦੇ ਨਜਦੀਕ ਬਣੇ ਗੁਰਦੁਆਰਾ ਸ਼ਹੀਦੀ ਅਸਥਾਨ ਦੀ ਸੇਵਾ ਕਰਵਾ ਰਹੇ ਸਨ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਥਾਪੀ ਗਈ ਅਤੇ ਇਸ ਨੂੰ ਜਦ ਵੀ ਕਦੇ ਕਿਸੇ ਕਿਸਮ ਦੀ ਵੀ ਗੁਰੂ ਘਰ ਦੀ ਸੇਵਾ ਸੌਂਪੀ ਗਈ ਇਹ ਹਰ ਤਰ੍ਹਾਂ ਦੀ ਸੇਵਾ ਦੇ ਕਾਰਜ ਵਿੱਚ ਬੁਲੰਦੀਆਂ ਤੇ ਪਹੁੰਚੀ।ਉਨ੍ਹਾਂ ਕਿਹਾ ਕਿ ਸੰਗਤਾਂ ਥੜ੍ਹਾ ਸਾਹਿਬ ਦੇ ਦਰਸ਼ਨ ਕਰਦਿਆਂ ਆਪਣੇ ਮਨ ਵਿੱਚ ਦ੍ਰਿੜਤਾ ਦਾ ਇਕ ਐਸਾ ਥੜ੍ਹਾ ਬਨਾਉਣ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਇਲਾਵਾ ਹੋਰ ਕਿਸੇ ਅੱਗੇ ਸਿਰ ਨਾ ਝੁਕਾਉਣ। ਉਨ੍ਹਾਂ ਕਿਹਾ ਕਿ ਸੋਨੇ ਦੇ ਇਸ ਗੁੰਬਦ ਦੀ ਸੇਵਾ ਸਮੂਹ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ਅਤੇ ਸਮੂਹ ਸੰਗਤਾਂ ਇਸ ਸੇਵਾ ਵਿੱਚ ਨਗਦ ਰਾਸ਼ੀ ਅਤੇ ਸੋਨੇ ਨਾਲ ਵੱਧ ਚੜ੍ਹ ਕੇ ਹਿੱਸਾ ਪਾ ਰਹੀਆਂ ਹਨ।ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਤਨ,ਮਨ ਅਤੇ ਧਨ ਨਾਲ ਸੇਵਾ ਵਿੱਚ ਹਿੱਸਾ ਪਾਉਣ। ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੌਕੇ ਸੰਗਤਾਂ ਦੇ ਦਰਸ਼ਨ ਕਰਨ ਲਈ ਖੁਦ ਹਾਜ਼ਰ ਹੋਣਾ ਸੀ ਪਰ ਕੁਝ ਜਰੂਰੀ ਪੰਥਕ ਰੁਝੇਵਿਆਂ ਕਾਰਣ ਉਹ ਹਾਜ਼ਰ ਨਹੀਂ ਹੋ ਸਕੇ । ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਸ੍ਰ: ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਅਤੇ ਨੁਮਾਇੰਦਾ ਜਥੇਬੰਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿੰਨੀਆਂ ਵੀ ਜਥੇਬੰਦੀਆਂ ਬਣ ਜਾਣ ਪਰ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਹੋਰ ਕੋਈ ਏਨੀ ਵੱਡੀ ਜਥੇਬੰਦੀ ਨਹੀਂ। ਉਨ੍ਹਾਂ ਸਮੂਹ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿੱਖਾਂ ਦੀ ਇਸ ਸਿਰਮੌਰ ਸੰਸਥਾ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨ। ਇਸ ਮੌਕੇ ਸੰਗਤਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗੰ੍ਰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ ਰੋਡੇ, ਸ੍ਰ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਪਰਮਜੀਤ ਸਿੰਘ ਰਾਣਾ ਚੇਅਰਮੈਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਆਦਿ ਨੇ ਸੰਬੌਧਨ ਕੀਤਾ ਅਤੇ ਸੰਗਤਾਂ ਨੂੰ ਵੱਧ ਚੜ੍ਹ ਕੇ ਸੋਨੇ ਦੀ ਸੇਵਾ ਵਿੱਚ ਹਿੱਸਾ ਪਾਉਣ ਲਈ ਪ੍ਰੇਰਿਆ।
ਇਸ ਉਪਰੰਤ ਸਮਾਗਮ ਵਿੱਚ ਪਹੁੰਚੀਆਂ ਧਾਰਮਿਕ ਸਖ਼ਸ਼ੀਅਤਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀ: ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਬਾਬਾ ਹਰਨਾਮ ਸਿੰਘ ਜੀ ਖਾਲਸਾ ਨੇ ਸਿਰੋਪਾਓ ਤੇ ਲੋਈਆਂ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਸਖ਼ਸ਼ੀਅਤਾਂ ਵਿੱਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ, ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ ਰੋਡੇ, ਸੰਤ ਸੰਤੋਖ ਮੁਨੀ ਜੀ, ਸੰਤ ਪਰਮਾਨੰਦ ਜੀ, ਭਾਈ ਈਸ਼ਰ ਸਿੰਘ, ਸ੍ਰ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈੰਬਰ, ਸ੍ਰ: ਭਗਵੰਤ ਸਿੰਘ ਸਿਆਲਕਾ ਤੇ ਸੰਤ ਸੁਖਚੈਨ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਮਨਜੀਤ ਸਿੰਘ ਔਲਖ, ਸ੍ਰ: ਪ੍ਰਮਜੀਤ ਸਿੰਘ ਰਾਣਾ, ਸ੍ਰ: ਮਨਜਿੰਦਰ ਸਿੰਘ ਸਿਰਸਾ, ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸਵਰਨਜੀਤ ਸਿੰਘ ਨਿਹੰਗ ਸਿੰਘ, ਸ੍ਰ: ਜਗਜੀਤ ਸਿੰਘ ਦਰਦੀ, ਸ੍ਰ: ਸ਼ਿੰਗਾਰਾ ਸਿੰਘ ਚੇਅਰਮੈਨ, ਡਾ: ਧਰਮਜੀਤ ਸਿੰਘ, ਭਾਈ ਸੁਲਤਾਨ ਸਿੰਘ ਅਰਦਾਸੀਆ, ਭਾਈ ਜਗਤਾਰ ਸਿੰਘ ਭੈਣੀ, ਸ੍ਰ: ਸੁਖਵਿੰਦਰ ਸਿੰਘ, ਸ੍ਰ: ਹਰਪ੍ਰੀਤ ਸਿੰਘ ਦਰਦੀ, ਬੀਬੀ ਜਸਵਿੰਦਰ ਕੌਰ ਦਰਦੀ, ਸੰਤ ਕਰਮਜੀਤ ਸਿੰਘ, ਸ. ਕੰਵਰਪਾਲ ਸਿੰਘ ਦਲ ਖਾਲਸਾ, ਗਿਆਨੀ ਹਰਦੀਪ ਸਿੰਘ, ਭਾਈ ਸਤਵੰਤ ਸਿੰਘ, ਸ੍ਰ: ਸਿੰਗਾਰਾ ਸਿੰਘ ਆਦਿ ਮੁੱਖ ਸਖਸ਼ੀਅਤਾਂ ਸਨ।
ਇਸ ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਐਡੀ: ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ, ਬਾਬਾ ਹਰਨਾਮ ਸਿੰਘ ਜੀ ਖਾਲਸਾ, ਭਾਈ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ੍ਰ: ਪ੍ਰਮਜੀਤ ਸਿੰਘ ਰਾਣਾ ਚੇਅਰਮੈਨ, ਸ੍ਰ: ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਆਦਿ ਨੇ ਸੋਨੇ ਦੀ ਸੇਵਾ ਦਾ ਪ੍ਰਾਰੰਭ ਕੀਤਾ।
ਇਸ ਮੌਕੇ ਸ੍ਰ: ਬੇਅੰਤ ਸਿੰਘ ਅਨੰਦਪੁਰੀ, ਸ੍ਰ:ਦਰਸ਼ਨ ਸਿੰਘ ਮੀਤ ਮੈਨੇਜਰ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’, ਸ੍ਰ: ਅੰਮ੍ਰਿਤਪਾਲ ਸਿੰਘ, ਸ੍ਰ: ਜਤਿੰਦਰ ਸਿੰਘ ਆਦਿ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾ: ਨੌਵੀਂ ਦੇ ਗੁੰਬਦ ਦੀ ਸੋਨੇ ਦੀ ਕਾਰਸੇਵਾ ਦਾ ਪ੍ਰਾਰੰਭ ਹੋਇਆ
This entry was posted in ਪੰਜਾਬ.