ਬਠਿੰਡਾ : ਆਰ. ਪੀ. ਸੀ. ਡਿਗਰੀ ਕਾਲਜ, ਮਲੋਟ ਰੋਡ, ਬਹਿਮਣ ਦੀਵਾਨਾ ਦੇ ਬੀ.ਏ. ਭਾਗ ਪਹਿਲਾ ਅਤੇ ਦੂਜਾ ਦੇ ਵਿਦਿਆਰਥੀਆਂ ਲਈ ਇਕ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ । ਕਾਲਜ ਕੈਂਪਸ ਤੋ ਰਵਾਨਾ ਹੋ ਕੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ, ਪਟਿਆਲਾ, ਚੱਪੜਚਿੜੀ, ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਨੈਣਾ ਦੇਵੀ, ਨੰਗਲ ਡੈਮ, ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ,ਕਪੂਰਥਲਾ, ਕਰਤਾਰਪੁਰ, ਵਾਹਗਾ ਬਾਰਡਰ, ਤਰਨਤਾਰਨ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਆਦਿ ਧਾਰਮਿਕ ਅਤੇ ਇਤਹਾਸਕ ਸਥਾਨਾਂ ਵਿਖੇ ਪੁੱਜੇ ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ ਵਿਚ ਰਹਿੰਦੇ ਹੋਏ ਧਾਰਮਿਕ, ਇਤਿਹਾਸਕ, ਸਮਾਜਿਕ ਅਤੇ ਵਿਗਿਆਨਕ ਜਾਣਕਾਰੀ ਹਾਸਲ ਕੀਤੀ ।
ਵਿਭਾਗ ਮੁਖੀ ਪ੍ਰੋ. ਬਲਜਿੰਦਰ ਸਿੰਘ ਸਿੱਧੂ ਦੇ ਨਾਲ ਸਟਾਫ ਦੇ ਹੋਰ ਮੈਂਬਰਾਂ ਸੁਨੀਲ ਕੁਮਾਰ, ਸੁਖਵਿੰਦਰ ਸਿੰਘ ਅਤੇ ਸੁਖਰਾਜ ਸਿੰਘ ਨੇ ਇਸ ਟੂਰ ਦੌਰਾਨ ਵਿਦਿਆਰਥੀਆਂ ਦੀ ਯੋਗ ਅਗਵਾਈ ਕੀਤੀ ।
ਕਾਲਜ ਦੇ ਪ੍ਰਿੰਸੀਪਲ ਮੈਡਮ ਨਮਰਤਾ ਗੋਇਲ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਵਿੱਦਿਅਕ ਟੂਰ ਦੀ ਸਫਲਤਾ ਲਈ ਵਧਾਈ ਦਿੱਤੀ ।
ਚੇਅਰਮੈਨ ਸ. ਸੁਖਰਾਜ ਸਿੰਘ ਸਿੱਧੂ ਨੇ ਵਿੱਦਿਅਕ ਟੂਰ ਸਬੰਧੀ ਬੋਲਦਿਆਂ ਕਿਹਾ ਕਿ ਇਹ ਵਿੱਦਿਅਕ ਟੂਰ ਵਿਦਿਆਰਥੀਆਂ ਲਈ ਇਤਹਾਸਕ ਅਤੇ ਧਾਰਮਿਕ ਗਿਆਨ ਦਾ ਖਜ਼ਾਨਾ ਹੋ ਨਿੱਬੜਿਆ ਹੈ, ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੀ ਸਰਵਪੱਖੀ ਸਖਸ਼ੀਅਤ ਦੇ ਵਿਕਾਸ ਲਈ ਅਤੀ ਜ਼ਰੂਰੀ ਹਨ । ਉਨ੍ਹਾਂ ਕਾਲਜ ਦੇ ਸਟਾਫ ਦੀ ਇਸ ਵਿੱਦਿਅਕ ਟੂਰ ਆਯੋਜਨ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਟੂਰਾਂ ਦੀ ਬਦੌਲਤ ਹੀ ਅਮੀਰ ਪੰਜਾਬੀ ਸੱਭਿਆਚਾਰ, ਕਲਾ, ਸੰਸਕ੍ਰਿਤੀ ਅਤੇ ਧਾਰਮਿਕ ਅਸਥਾਨਾਂ ਦੀ ਮਹੱਤਤਾ ਨੂੰ ਜਾਣਿਆ ਅਤੇ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾ ਸਕਦਾ ਹੈ।
ਆਰ. ਪੀ. ਸੀ. ਡਿਗਰੀ ਕਾਲਜ, ਬਹਿਮਣ ਦੀਵਾਨਾ ਵੱਲੋਂ ਵਿੱਦਿਅਕ ਟੂਰ ਆਯੋਜਤ
This entry was posted in ਪੰਜਾਬ.