ਨਵੀਂ ਦਿੱਲੀ :- ਤਰਨ ਤਾਰਨ ਦੇ ਨੇੜੇ ਪਿੰਡ ਜੋਧਪੁਰ ਵਿਖੇ ਗੁਰਦੁਆਰਾ ਸਾਹਿਬ ‘ਚ ਕਿਸੇ ਸ਼ਰਾਰਤੀ ਅੰਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਅਗਨ ਭੇਂਟ ਕਰਨ ਦੀ ਕੀਤੀ ਗਈ ਕੋਸ਼ਿਸ਼ ਨੂੰ ਅਤਿ ਘਿਨਾਉਣੀ ਹਰਕਤ ਦੱਸਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾਂ ਕੀਤਾ ਹੈ। ਦੋਸ਼ੀ ਸ਼ਰਾਰਤੀ ਅੰਸਰਾਂ ਖਿਲਾਫ ਬਣਦੀ ਪੁਲਿਸ ਕਾਰਵਾਈ ਕਰਨ ਦੀ ਕਮੇਟੀ ਵੱਲੋਂ ਮੰਗ ਕਰਦੇ ਹੋਏ ਰਾਣਾ ਨੇ ਇਸ ਘਟਨਾ ਦੇ ਨਾਲ ਸੰਗਤਾਂ ਦੇ ਹਿਰਦੇ ਵਲੁੰਦਰੇ ਜਾਣ ਦਾ ਵੀ ਦਾਅਵਾ ਕੀਤਾ ਹੈ।
ਢਿਲ ਵਰਤਨ ਵਾਲੇ ਪ੍ਰਬੰਧਕਾਂ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਕਰੜੀ ਕਾਰਵਾਈ ਕਰਨ ਦੀ ਬੇਨਤੀ ਕਰਦੇ ਹੋਏ ਰਾਣਾ ਨੇ ਸਮੂਹ ਗੁਰਦੁਆਰਿਆਂ ਦੇ ਸਟਾਫ ਨੂੰ ਅਜਿਹੀ ਘਟਨਾਵਾਂ ਨੂੰ ਰੋਕਣ ਵਾਸਤੇ ਵਧੇਰੇ ਚੋਕਸੀ ਵਰਤਨ ਦੀ ਵੀ ਸਲਾਹ ਦਿੱਤੀ ਹੈ। ਦੋਸ਼ੀ ਸ਼ਰਾਰਤੀ ਅੰਸਰਾਂ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਧਾਰਾਂ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਵੀ ਉਨ੍ਹਾਂ ਪੰਜਾਬ ਪੁਲਿਸ ਉੱਚ ਅਧਿਕਾਰੀਆਂ ਨੂੰ ਮੰਗ ਕੀਤੀ ਹੈ।
ਜੋਧਪੁਰ ਵਿਖੇ ਪਵਿਤਰ ਸਰੂਪ ਨੂੰ ਅਗਨ ਭੇਂਟ ਕਰਨ ਵਾਲੇ ਸ਼ਰਾਰਤੀ ਅੰਸਰਾ ਖਿਲਾਫ ਦਿੱਲੀ ਕਮੇਟੀ ਨੇ ਕੀਤੀ ਕਾਰਵਾਈ ਦੀ ਮੰਗ
This entry was posted in ਭਾਰਤ.