ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਕਿਹਾ ਹੈ ਕਿ ਦੇਸ਼ ਵਿਚ ਖਾਸ ਕਰ ਪੰਜਾਬ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੜਕਾਉ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਦੇਸ਼ ਦੇ ਸ਼ਾਂਤ ਮਾਹੋਲ ਨੂੰ ਖਰਾਬ ਕੀਤਾ ਜਾ ਸਕੇ। ਉਨ੍ਹਾਂ ਸਮੁੱਚੇ ਸਿੱਖ ਭਾਈਚਾਰੇ ਨੂੰ ਜੋਰਦਾਰ ਅਪੀਲ ਕੀਤੀ ਹੈ ਕਿ ਅਜਿਹੇ ਸ਼ਰਾਰਤੀਆਂ ਦੀਆਂ ਕਾਰਵਾਈਆਂ ਤੋਂ ਸੁਚੇਤ ਰਹਿਣ ਅਤੇ ਕਿਸੇ ਭੜਕਾਹਟ ਵਿਚ ਨਾ ਆਉਣ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਹਰ ਸਾਲ ਜਦੋਂ ਵੀ ਸਮੁੱਚਾ ਸਿੱਖ ਪੰਥ ਜੂਨ 1984 ਦੇ ਹਮਲੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੇ ਵਰੇ ਗੰਢ ਮਨਾਉੰਦਾ ਹੈ ਤਾਂ ਇਨ੍ਹਾਂ ਦਿਨਾਂ ਵਿਚ ਕੁਝ ਸ਼ਰਾਰਤੀ ਲੋਕ ਸਿੱਖ ਜ਼ਜਬਾਤ ਭੜਕਾਉਣ ਦੀ ਕੋਝੀ ਕੋਸ਼ਿਸ਼ ਕਰਦੇ ਹਨ ਜੋ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਵਰੇ ੬ ਜੂਨ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਭੜਕਾਹਟ ਪੈਦਾ ਕਰਨ ਤੇ ਜੋ ਕੁਝ ਵਾਪਰਿਆ ਸੀ ਉਸ ਨਾਲ ਇੰਟਰਨੈਸ਼ਨਲ ਪੱਧਰ ਤੇ ਸਿੱਖਾਂ ਦਾ ਅਕਸ ਖਰਾਬ ਹੋਇਆ ਸੀ ਇਸ ਲਈ ਸਮੁੱਚੀ ਸਿੱਖ ਕੌਮ ਨੂੰ ਅਪੀਲ ਹੈ ਕਿ ਉਹ ਕਿਸੇ ਵੀ ਬਹਿਕਾਵੇ ਨਾ ਆਉਣ ਤੇ ਉਹ ਆਪਣੇ ਸ਼ਾਨਾਂ ਮੱਤੇ ਇਤਿਹਾਸ ਨੂੰ ਬਰਕਰਾਰ ਰੱਖਣ।