ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨਮੰਤਰੀ ਯੂਸਫ ਰਜ਼ਾ ਗਿਲਾਨੀ ਅਤੇ ਸਤਾਧਾਰੀ ਪਾਕਿਸਤਾਨ ਪੀਪਲਜ਼ ਪਾਰਟੀ ਵਲੋਂ ਰਾਸ਼ਟਰਪਤੀ ਆਸਿਫ ਅਲੀ ਜਰਦਾਰੀ ਵਿਚ ਪਿੱਛਲੇ ਕਾਫੀ ਸਮੇਂ ਤੋਂ ਅੰਦਰਖਾਤੇ ਕਸ਼ਮਕਸ਼ ਚਲ ਰਹੀ ਸੀ। ਪਰ ਹੁਣ ਅੰਦਰ ਦੀ ਗੱਲ ਬਾਹਰ ਆ ਗਈ ਹੈ। ਹੁਣੇ ਜਿਹੇ ਜਰਦਾਰੀ ਦੀ ਕਰੀਬੀ ਮੰਨੀ ਜਾਂਦੀ ਫੌਜੀਆ ਵਹਾਬ ਨੇ ਕਿਹਾ ਹੈ ਕਿ ਪ੍ਰਧਾਨਮੰਤਰੀ ਰਾਸ਼ਟਰਪਤੀ ਨਾਲੋਂ ਜਿਆਦਾ ਸ਼ਕਤੀਸ਼ਾਲੀ ਨਹੀਂ ਹੋਣਾ ਚਾਹੀਦਾ। ਦੋਵਾਂ ਦੇ ਅਧਿਕਾਰਾਂ ਵਿਚਕਾਰ ਸੰਤੁਲਨ ਹੋਣਾ ਚਾਹੀਦਾ ਹੈ।
ਪ੍ਰਧਾਨਮੰਤਰੀ ਗਿਲਾਨੀ ਨੇ ਇਸ ਸਬੰਧ ਵਿਚ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਹੈ ਕਿ ਇਹ ਮਸਲਾ ਕਿਸੇ ਇਕ ਵਿਅਕਤੀ ਦਾ ਨਹੀਂ, ਸਗੋਂ ਪੂਰੇ ਦੇਸ਼ ਦਾ ਹੈ ਅਤੇ ਦੇਸ਼ ਨੂੰ ਹਲ ਕਰਨਾ ਚਾਹੀਦਾ ਹੈ। ਮਹੱਤਵਪੂਰਣ ਮਸਲਿਆਂ ਨਾਲ ਨਜਿਠਣ ਲਈ ਤੌਰ ਤਰੀਕਿਆਂ ਨੂੰ ਲੈ ਕੇ ਜਰਦਾਰੀ ਨਾਲ ਅਸਿਹਮਤ ਗਿਲਾਨੀ ਕਾਫੀ ਲੰਬੇ ਸਮੇਂ ਤੋਂ ਰਾਸ਼ਟਰਪਤੀ ਦੇ ਅਧਿਕਾਰਾਂ ਵਿਚ ਕਟੌਤੀ ਕਰਨ ਦਾ ਸਮਰਥਣ ਕਰ ਰਹੇ ਹਨ। ਰਾਸ਼ਟਰਪਤੀ ਨੂੰ ਸੰਸਦ ਨੂੰ ਭੰਗ ਕਰਨ ਅਤੇ ਪ੍ਰਧਾਨਮੰਤਰੀ ਨੂੰ ਬਰਖਾਸਤ ਕਰਨ ਦਾ ਵੀ ਅਧਿਕਾਰ ਹੈ। ਜਰਦਾਰੀ ਨੇ ਇਸ ਮਾਮਲੇ ਵਿਚ ਇਕ ਕਮੇਟੀ ਬਣਾਉਣ ਦੀ ਵੀ ਗੱਲ ਕੀਤੀ ਹੈ।