ਪਟਨਾ : ਪ੍ਰਸਿੱਧ ਵਕੀਲ ਰਾਮਜੇਠਮਲਾਨੀ ਨੇ ਪ੍ਰਧਾਨਮੰਤਰੀ ਮੋਦੀ ਅਤੇ ਵਿੱਤਮੰਤਰੀ ਅਰੁਣ ਜੇਟਲੀ ਤੇ ਜਮ ਕੇ ਨਿਸ਼ਾਨਾ ਸਾਧਿਆ। ਇੱਕ ਪ੍ਰੋਗਰਾਮ ਦੌਰਾਨ ਜੇਠਮਲਾਨੀ ਨੇ ਕਿਹਾ ਕਿ ਇੱਕ ਵਕੀਲ ਹੋਣ ਦੇ ਬਾਵਜੂਦ ਮੈਂ ਉਨ੍ਹਾਂ ਦੇ ਝਾਂਸੇ ਵਿੱਚ ਆ ਗਿਆ, ਇਸ ਦਾ ਮੈਨੂੰ ਬਹੁਤ ਪਛਤਾਵਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਬਿਹਾਰ ਦੀਆਂ ਚੋਣਾਂ ਵਿੱਚ ਅਜਿਹੇ ਲੋਕਾਂ ਤੋਂ ਬਦਲਾ ਲੈਣ ਦਾ ਸਮਾਂ ਆ ਗਿਆ ਹੈ।
ਬਿਹਾਰ ਦੇ ਪਟਨਾ ਵਿੱਚ ਸਾਬਕਾ ਸੈਨਿਕਾਂ ਦੇ ਇੱਕ ਪ੍ਰੋਗਰਾਮ ਦੌਰਾਨ ‘ਵੰਨ ਰੈਂਕ ਵੰਨ ਪੈਨਸ਼ਨ’ਦੇ ਮੁੱਦੇ ਤੇ ਬੋਲਦੇ ਹੋਏ ਜੇਠਮਲਾਨੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਪਛਤਾਵਾ ਹੈ ਕਿ ਉਹ ਮੋਦੀ ਅਤੇ ਜੇਟਲੀ ਵਰਗੇ ਲੋਕਾਂ ਦੀਆਂ ਗੱਲਾਂ ਵਿੱਚ ਆ ਗਏ ਅਤੇ ਹੁਣ ਉਨ੍ਹਾਂ ਦਾ ਮਕਸਦ ਇਨ੍ਹਾਂ ਲੋਕਾਂ ਨੂੰ ਸੱਤਾ ਤੋਂ ਬੇਦਖ਼ਲ ਕਰਨਾ ਹੈ। ਇਸ ਲਈ ਉਨ੍ਹਾਂ ਨੇ ਸਾਬਕਾ ਸੈਨਿਕਾਂ ਤੋਂ ਮੱਦਦ ਮੰਗਦੇ ਹੋਏ ਕਿਹਾ ਕਿ ਉਹ ਬੀਜੇਪੀ ਅਤੇ ਮੋਦੀ ਨੂੰ ਬਾਹਰ ਦਾ ਰਸਤਾ ਵਿਖਾਉਣ ਲਈ ਮੁੱਖਮੰਤਰੀ ਨਤੀਸ਼ ਕੁਮਾਰ ਨੂੰ ਵੋਟ ਦੇਣਗੇ।