ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ (ਐਲਸੀਈਟੀ) ਦੇ ਦੋ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਦੇਂ ਹੋਏ ਆਪਣਾ ਅਤੇ ਕਾਲਜ ਦਾ ਨਾਮ ਰੌਸ਼ਨਕੀਤਾ ਹੈ। ਜ਼ਿਕਰਯੋਗ ਹੈ ਕਿ ਐਲਸੀਈਟੀ ਦੇ ਵਿਦਿਆਰਥੀ ਜਗਦੀਪ ਸਿੰਘ ਨੂੰ 29 ਦਸੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਹੋਣ ਜਾ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਅਥਲੈਟਿਕ ਮੁਕਾਬਲਿਆਂ ਲਈ ਚੁਣਿਆ ਗਿਆ ਹੈ। ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਲਗਭਗ 250 ਕਾਲਜਾਂ ਵਿਚੋਂ ਸਿਰਫ਼ 11 ਖਿਡਾਰੀਆਂ ਦੀ ਇਸ ਰਾਸ਼ਟਰੀ ਮੁਕਾਬਲੇ ਲਈ ਚੋਣ ਕੀਤੀ ਗਈ ਹੈ ਜਿਨ੍ਹਾਂ ਵਿਚ ਜਗਦੀਪ ਸਿੰਘ ਵੀ ਇਕ ਖਿਡਾਰੀ ਹੈ। ਜਿਹੜਾ 800 ਮੀਟਰ ਰੇਸ ਵਿਚ ਦੇਸ਼ ਦੇ ਬਾਕੀ ਖਿਡਾਰੀਆਂ ਨਾਲ ਮੁਕਾਬਲਾ ਕਰੇਗਾ। ਇਸ ਦੇ ਨਾਲ ਹੀ ਐਲਸੀਈਟੀ ਦੇ ਦੂਜੇ ਖਿਡਾਰੀ ਹਰਸਿਮਰਨ ਸਿੰਘ ਦੀ ਚੋਣ ਦਿੱਲੀ ਵਿਚ ਹੋਣ ਜਾ ਰਹੀ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਲਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹਰਸਿਮਰਨ ਸਿੰਘ ਦੀ ਚੋਣ ਆਲ ਇੰਡੀਆ ਇੰਡੀਆ ਇੰਟਰ ਯੂਨੀਵਰਸਿਟੀ ਸ਼ੂਟਿੰਗ ਚੈਂਪੀਅਨਸ਼ਿਪ ਲਈ ਪਹਿਲਾਂ ਹੀ ਹੋ ਚੁੱਕੀ ਹੈ।
ਇਸ ਮੌਕੇ ਐਲਸੀਈਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਦੋਹਾਂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਦੱਸਿਆਂ ਕਿ ਐਲਸੀਈਟੀ ਵਿਚ ਵਿਦਿਆਰਥੀਆਂ ਨੂੰ ਉ¤ਚ ਪ¤ਧਰੀ ਸਿੱਖਿਆਂ ਦੇਣ ਦੇ ਨਾਲ ਨਾਲ ਉਨ੍ਹਾਂ ਦਾ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਲਈ ਵੀ ਪੂਰਾ ਧਿਆਨ ਰੱਖਿਆਂ ਜਾਂਦਾ ਹੈ। ਇਹੀ ਕਾਰਨ ਹੈ ਕਿ ਐਲਸੀਈਟੀਦੇ ਕਈ ਵਿਦਿਆਰਥੀ ਆਪਣੀ ਖੇਡ ਪ੍ਰਤਿਭਾ ਸਦਕਾ ਰਾਸ਼ਟਰੀ ਪੱਧਰ ’ਤੇ ਇਕ ਵਧੀਆਂ ਖਿਡਾਰੀ ਅਤੇ ਇਕ ਬਿਹਤਰੀਨ ਕਲਾਕਾਰ ਵਜੋਂ ਨਾਮਣਾ ਖੱਟ ਰਹੇ ਹਨ। ਉਨ੍ਹਾਂ ਨੇ ਇਨਾਂ ਦੋਹਾਂ ਖਿਡਾਰੀਆਂ ਸਬੰਧੀ ਦੱਸਿਆਂ ਕਿ ਇਨ੍ਹਾਂ ਖਿਡਾਰੀਆਂ ਨੂੰ ਕਾਲਜ ਮੈਨੇਜਮੈਂਟ ਵੱਲੋਂ ਹਰ ਤਰਾਂ ਦੀ ਸਹੂਲਤ ਦਿਤੀ ਜਾ ਰਹੀ ਹੈ ਤਾਂ ਕਿ ਉਹ ਲਗਾਤਾਰ ਮਿਹਨਤ ਕਰਦੇ ਹੋਏ ਅੰਤਰ ਰਾਸ਼ਟਰੀ ਪੱਧਰ ’ਤੇ ਵੀ ਆਪਣਾ ਅਤੇ ਦੇਸ਼ ਦਾ ਨਾਂਅ ਚਮਕਾ ਸਕਣ।