ਤਲਵੰਡੀ ਸਾਬੋ - ਚੰਗੇਰੀ ਸਿਹਤ ਨੂੰ ਮੁੱਖ ਰੱਖਦਿਆਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕੰਪਿਊਟਰ ਐਪਲੀਕੇਸ਼ਨਜ਼ ਕਾਲਜ ਵੱਲੋਂ ਖੇਡ ਮੁਕਾਬਲੇ ਆਯੋਜਿਤ ਕਰਵਾਏ ਗਏ, ਜਿਨ੍ਹਾਂ ਵਿਚ ਰੱਸਾਕਸ਼ੀ, ਤੀਹਰੀ ਦੌੜ, 100 ਮੀਟਰ ਦੌੜ ਆਦਿ ਪ੍ਰਮੁੱਖ ਸਨ। ਵੱਖ-ਵੱਖ ਪੱਧਰ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਨਾਲ ਗੱਲਬਾਤ ਸਾਂਝੀ ਕਰਦਿਆਂ ਕਾਲਜ ਦੇ ਡੀਨ ਡਾ. ਵਿਜੇਲਕਸ਼ਮੀ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਕਾਲਜ ਦੇ ਖੇਡ ਕੋਆਰਡੀਨੇਟਰ ਪ੍ਰੋ. ਸੁਖਪ੍ਰੀਤ ਸਿੰਘ ਨੇ ਕਿਹਾ ਕਿ ਇਹ ਮੁਕਾਬਲੇ ਆਉਣ ਵਾਲੀ ਐਥਲੈਟਿਕ ਮੀਟ ਵਿਚ ਇਨ੍ਹਾਂ ਵਿਦਿਆਰਥੀਆਂ ਲਈ ਸਹਾਇਕ ਸਿੱਧ ਹੋਣਗੇ।
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਨੇ ਡਾ. ਵਿਜੇ ਲਕਸ਼ਮੀ ਅਤੇ ਸਮੂਹ ਸਟਾਫ ਦੀ ਇਸ ਖੇਡ ਉੱਦਮ ਪ੍ਰਤੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਸਿਹਤ ਦੇ ਧਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਰਵਪੱਖੀ ਸਖਸ਼ੀਅਤ ਦਾ ਵੀ ਵਿਕਾਸ ਕਰਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਹਰਪਾਲ ਸਿੰਘ, ਮੈਡਮ ਸਾਕਸ਼ੀ, ਮੈਡਮ ਮਨਦੀਪ ਕੌਰ, ਮੈਡਮ ਸ਼ਿਵਾਨੀ ਆਦਿ ਹਾਜ਼ਰੀਨ ਸਨ।
Ajeehe khed atte sabhachar de uddam narroa samaj banna sakade han.