ਲੁਧਿਆਣਾ – ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ , ਕਟਾਣੀ ਕਲਾ ਲੁਧਿਆਣਾ ਦੀ ਸਾਲਾਨਾ ਐਥਲੈਟਿਕ ਮੀਟ- 2016 ਦਾ ਆਯੋਜਨ ਕੀਤਾ ਗਿਆ। ਜੋਸ਼ ਅਤੇ ਖੇਡ ਭਾਵਨਾ ਨਾਲ ਭਰੇ ਇਸ ਸਾਲਾਨਾ ਖੇਡ ਮੇਲੇ ਦੀ ਸ਼ੁਰੂਆਤ ਮਸ਼ਹੂਰ ਹੈਮਰ ਥ੍ਰੋ ਖਿਡਾਰੀ ਅਤੇ ਸੱਤ ਵਾਰ ਰਾਸ਼ਟਰੀ ਖੇਡਾਂ ਵਿਚ ਸੋਨੇ ਦਾ ਤਮਗ਼ਾ ਹਾਸਿਲ ਕਰਨ ਵਾਲੇ ਨਿਰਮਲ ਸਿੰਘ ਗਰੇਵਾਲ ਵੱਲੋਂ ਕੀਤੀ ਗਈ। ਮੁੱਖ ਮਹਿਮਾਨ ਵੱਲੋਂ ਮਾਰਚ ਪਾਸਟ ਲੈਣ ਅਤੇ ਖੇਡਾਂ ਸ਼ੁਰੂ ਕਰਨ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਗਰੁੱਪ ਦੇ ਕੰਪਿਊਟਰ ਸਾਇੰਸ, ਇਲਟ੍ਰੋਨਿਕ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ ਅਤੇ ਮੈਂਨਜ਼ਮੈਂਟ ਵਿਭਾਗ ਦੇ ਵਿਦਿਆਰਥੀਆਂ ਦਰਮਿਆਨ ਦਰਮਿਆਨ ਵੱਖ-ਵੱਖ ਈਵੇਂਟਸ ਦੇ ਮੁਕਾਬਲੇ ਸ਼ੁਰੂ ਕੀਤੇ ਗਏ। ਜਿਸ ਵਿਚ 900 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ, ਜਦ ਇਨ੍ਹਾਂ ਵਿਚ ਲੜਕੀਆਂ ਦੀ ਗਿਣਤੀ 400 ਦੇ ਕਰੀਬ ਸੀ। ਆਊਟ ਡੋਰ ਕੈਟਾਗਰੀ ਵਿਚ ਵਿਦਿਆਰਥੀਆਂ ਨੇ ਐਥਲੈਟਿਕ ਵਿਚ ਲਾਂਗ ਜੰਪ,ਹਾਈ ਜੰਪ,ਜੈਲਵਿਨ, ਡਿਸਕਸ ਥ੍ਰੋ,100 ਮੀਟਰ ਅਤੇ 200 ਮੀਟਰ ਰੇਸ,ਕ੍ਰਿਕਟ ਸਮੇਤ ਕੁੱਲ 23 ਖੇਡਾਂ ਵਿਚ ਹਿੱਸਾ ਲਿਆ। ਇਸ ਤੋ ਇਲਾਵਾ ਕਈ ਹੋਰ ਖੇਡਾਂ ਜਿਵੇਂ ਵਾਲੀਬਾਲ, ਹਾਈ ਜੰਪ, ਲਾਂਗ ਜੰਪ, ਜੈਵਲਿਨ ਥਰੋਂ, ਡਿਸਕਸ ਥਰੌ, ਫੁੱਟਬਾਲ, ਕਬੱਡੀ ਆਦਿ ਖੇਡਾਂ ਵੀ ਕਰਵਾਇਆ ਗਈਆਂ। ਇਸ ਖੇਡ ਦਿਹਾੜੇ ਦਾ ਸਭ ਤੋਂ ਦਿਲਚਸਪ ਮੈਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਿਚਕਾਰ ਐਥਲੈਟਿਕਸ ਅਤੇ ਵਾਲੀਬਾਲ ਮੁਕਾਬਲਿਆਂ ਦੇ ਮੈਚ ਰਹੇ ਜਿਸ ਦਾ ਸਾਰੇ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ । ਇਸ ਦੇ ਇਲਾਵਾ ਰੱਸਾਕਸ਼ੀ ਦੇ ਖੇਡ ਵਿਚ ਖਿਡਾਰੀਆਂ ਦੇ ਨਾਲ ਨਾਲ ਦਰਸ਼ਕ ਵੀ ਖੂਬ ਉਤਸ਼ਾਹਿਤ ਨਜ਼ਰ ਆਏ। ਇਸ ਦੌਰਾਨ ਮੁੱਖ ਮਹਿਮਾਨ ਨਿਰਮਲ ਸਿੰਘ ਗਰੇਵਾਲ ਨੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਨਾਲ ਵੀ ਵੱਧ ਤੋਂ ਵੱਧ ਜੁੜਨ ਦੀ ਪ੍ਰੇਰਨਾ ਦਿਤੀ।
ਸ਼ਾਮ ਨੂੰ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਪੰਜਾਬ ਦੇ ਡਾਇਰੈਕਟਰ ਸਪੋਰਟਸ ਅਤੇ ਸਪੋਰਟਸ ਕੋਸਿਲ ਦੇ ਸੈਕਟਰੀ ਰਾਹੁਲ ਗੁਪਤਾ ਵੱਲੋਂ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਖੇਡ ਪ੍ਰਤਿਭਾ ਦੀ ਸਲਾਹਣਾ ਕਰਦੇ ਹੋਏ ਕਿਹਾ ਕਿ ਖੇਡਾਂ ਇਕ ਵਿਦਿਆਰਥੀ ਦੀ ਚੰਗੀ ਪਰਸਨੇਲਟੀ ਬਣਾਉਣ ਦੇ ਨਾਲ ਨਾਲ ਸਕਾਰਤਮਕ ਸੋਚ ਬਣਾਉਣ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਦਿੰਦੇ ਹੋਏ ਉਨ੍ਹਾਂ ਦੇ ਸਫਲ ਜੀਵਨ ਦੀ ਕਾਮਨਾ ਕੀਤੀ ।
ਇਸ ਮੌਕੇ ਤੇ ਚੇਅਰਮੈਨ ਵਿਜੇ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਾਨੂੰ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਜ਼ਿੰਦਗੀ ‘ਚ ਮੁਕਾਬਲਾ ਕਰਨ,ਜਿੱਤ ਹਾਸਲ ਕਰਨ ਦਾ ਜਜ਼ਬਾ ਹਾਸਿਲ ਕਰਨ,ਕਿਸੇ ਵੀ ਨਤੀਜੇ ਨੂੰ ਸਵੀਕਾਰ ਕਰਨ ਅਤੇ ਦੁਬਾਰਾ ਮੁਕਾਬਲਾ ਕਰਨ ਲਈ ਤਿਆਰ ਕਰਦੀਆਂ ਹਨ । ਇਸ ਲਈ ਸਿਰਫ਼ ਗੋਲਡ ਮੈਡਲ ਲਈ ਖੇਡਣ ਦੀ ਬਜਾਏ ਸਾਰਿਆ ਨੂੰ ਖੇਡਾਂ ‘ਚ ਹਿੱਸਾ ਲੈਣਾ ਦੀ ਪ੍ਰਵਿਰਤੀ ਅਪਣਾਉਣਾ ਜ਼ਰੂਰੀ ਹੈ । ਅੰਤ ‘ਚ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸੈਟੀਫੀਕੇਟ ਵੰਡੇ ਗਏ ਅਤੇ ਰੰਗ-ਬਰੰਗੇ ਗੁਬਾਰੇ ਛੱਡੇ ਗਏ ।