ਅੰਮ੍ਰਿਤਸਰ -: ਸ਼ਹੀਦ ਕੌਮਾਂ ਦਾ ਸਰਮਾਇਆ ਹੁੰਦੇ ਹਨ, ਉਹ ਕੌਮਾਂ ਜੋ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਅਕਸਰ ਖਤਮ ਹੋ ਜਾਂਦੀਆਂ ਹਨ ਅਤੇ ਜੋ ਕੌਮਾਂ ਆਪਣੇ ਸ਼ਹੀਦਾਂ ਦੇ ਨਕਸ਼ੇ-ਕਦਮ ’ਤੇ ਚੱਲਦੀਆਂ ਹਨ, ਹਮੇਸ਼ਾਂ ਪ੍ਰਫੁੱਲਤ ਹੁੰਦੀਆਂ ਹਨ। ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਸਮੁੱਚੇ ਸਿੱਖ ਜਗਤ ਲਈ ਪ੍ਰੇਰਨਾ ਸਰੋਤ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ’ਚ ਸਿੱਖ ਜਗਤ ਦੇ ਵਿਲੱਖਣ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ ਸਮੇਂ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ, ਉਹ ਮਹਾਨ ਸ਼ਖ਼ਸੀਅਤਾਂ (ਭਗਤ) ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦਰਜ ਹੈ ਅਤੇ ਸਿੱਖ ਧਰਮ ਦੀ ਆਨ ਤੇ ਸ਼ਾਨ ਦੀ ਖ਼ਾਤਰ ਵਿਲੱਖਣ ਇਤਿਹਾਸ ਸਿਰਜਣ ਵਾਲੇ ਸ਼ਹੀਦਾਂ ਦੇ ਦਿਹਾੜੇ ਮਨਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਇਨ੍ਹਾਂ ਮਹਾਨ ਭਗਤਾਂ ਤੇ ਸੂਰਬੀਰਾਂ ਦੇ ਜੀਵਨ ਤੋਂ ਨਵੀਂ ਪੀੜੀ ਪ੍ਰੇਰਨਾਂ ਲੈ ਸਕੇ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਇਕ ਮਹਾਨ ਸੂਰਬੀਰ, ਸਿੱਖੀ ਵਿਚ ਦ੍ਰਿੜ ਨਿਸ਼ਚੇ ਵਾਲਾ ਗੁਰੂ ਘਰ ਦਾ ਅਨਿੰਨ ਅਤੇ ਸਿਦਕੀ ਸਿੱਖ ਸੀ, ਜਿਸ ਨੇ ਸਮੇਂ ਦੀ ਮੁਗਲ ਸਰਕਾਰ ਦੇ ਜ਼ੁਲਮਾਂ ਨਾਲ ਟੱਕਰ ਲੈ ਰਹੇ ਸਿੰਘਾਂ ਦੀ ਨਿੱਤਰ ਕੇ ਸੇਵਾ ਕੀਤੀ ਜਿਸ ਦੇ ਸਿੱਟੇ ਵਜੋਂ ਮੁਗਲ ਹਕੂਮਤ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਭਾਰੀ ਅਤਿਆਚਾਰ ਕੀਤਾ ਪ੍ਰੰਤੂ ਸਿੱਖੀ ਤਿਆਗਣ ਤੇ ਇਸਲਾਮ ਕਬੂਲ ਕਰਨ ਲਈ ਦਿੱਤੇ ਲਾਲਚਾਂ ਨੂੰ ਠੁਕਰਾ ਗੁਰੂ ’ਚ ਭਰੋਸਾ ਰੱਖਣ ਵਾਲਾ ਭਾਈ ਤਾਰੂ ਸਿੰਘ ਆਪਣੇ ਇਰਾਦੇ ’ਤੇ ਦ੍ਰਿੜ ਰਿਹਾ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ’ਚ ਭਾਈ ਤਾਰੂ ਸਿੰਘ ਦੀ ਸ਼ਹਾਦਤ ਇਕ ਵਿਲੱਖਣ ਸ਼ਹਾਦਤ ਹੈ, ਜਿਨ੍ਹਾਂ ਮੁਗਲ ਹਕੂਮਤ ਵਲੋਂ ਜੀਵਨ ਦੀਆਂ ਸੁੱਖ-ਸਹੂਲਤਾਂ ਨੂੰ ਠੋਕਰ ਮਾਰ ਸਿੱਖੀ ਕੇਸਾਂ-ਸੁਆਸਾਂ ਸੰਗ ਨਿਭਾ ਕੌਮ ਲਈ ਅਨੋਖੇ ਪੂਰਨੇ ਪਾਏ ਹਨ।
ਉਨ੍ਹਾਂ ਕਿਹਾ ਕਿ ਭਾਈ ਸਾਹਿਬ ਨੇ ਹੱਸਦੇ ਹੋਏ ਖੋਪਰੀ ਲੁਹਾ ਕੇ ਇਹ ਦਰਸਾ ਦਿੱਤਾ ਕਿ ਸਿੱਖ ਲਈ ਕੇਸ ਜਾਨ ਤੋਂ ਵੀ ਪਿਆਰੇ ਹਨ ਅਤੇ ਸਿੱਖ ਜਾਨ ਤਾਂ ਵਾਰ ਸਕਦਾ ਹੈ ਪਰ ਕੇਸਾਂ ਦੀ ਬੇਅਦਬੀ ਨਹੀਂ ਸਹਾਰ ਸਕਦਾ। ਉਨ੍ਹਾਂ ਕਿ ਭਾਈ ਤਾਰੂ ਸਿੰਘ ਦਾ ਸਿੱਖੀ ਪ੍ਰਤੀ ਦ੍ਰਿੜ ਵਿਸ਼ਵਾਸ ਅਜੋਕੇ ਯੁੱਗ ਦੇ ਨੌਜਵਾਨ ਜੋ ਫ਼ੈਸ਼ਨਪ੍ਰਸਤੀ ਦੀ ਦੌੜ ’ਚ ਆਪਣੇ ਵਿਰਸੇ ਤੋਂ ਮੁਖ ਮੋੜ ਰਹੇ ਹਨ, ਲਈ ਪ੍ਰੇਰਨਾ-ਸਰੋਤ ਹੈ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਦੀ ਲਾਸਾਨੀ ਸ਼ਹਾਦਤ ਨੇ ਜ਼ਾਲਮ ਮੁਗਲ ਹਕੂਮਤ ਨੂੰ ਦਰਸਾ ਦਿੱਤਾ ਕਿ ਜਬਰ-ਜ਼ੁਲਮ ਨਾਲ ਖ਼ਾਲਸੇ ਨੂੰ ਖਤਮ ਨਹੀਂ ਕੀਤਾ ਜਾ ਸਕਦਾ, ਲੋੜ ਹੈ ਅਜਿਹੇ ਮਹਾਨ ਸਿਦਕੀ ਸਿੰਘ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਂਦਿਆਂ ਸਿੱਖੀ ’ਚ ਪ੍ਰਪੱਕ ਰਹਿ ਕੇ ਗੁਰੂ ਦੀ ਬਖਸ਼ਿਸ਼ਾਂ ਦੇ ਪਾਤਰ ਬਣੀਏ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਮੁੰਬਈ ਵਾਲਿਆਂ ਦੇ ਰਾਗੀ ਜਥੇ ਅਤੇ ਢਾਡੀ ਭਾਈ ਸਵਿੰਦਰ ਸਿੰਘ ਭੰਗੂ ਅਤੇ ਭਾਈ ਹਰਪਾਲ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਇਲਾਹੀ-ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਨਿਹਾਲ ਕੀਤਾ। ਅਰਦਾਸ ਭਾਈ ਧਰਮ ਸਿੰਘ ਨੇ ਕੀਤੀ। ਮੰਚ ਦਾ ਸੰਚਾਲਨ ਮਿਸ਼ਨਰੀ ਭਾਈ ਤਰਸੇਮ ਸਿੰਘ ਨੇ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ ਗੋਰਾਇਆ, ਸਕੱਤਰ ਸ. ਦਲਮੇਘ ਸਿੰਘ ਖਟੜਾ, ਸ. ਜੋਗਿੰਦਰ ਸਿੰਘ ਅਦਲੀਵਾਲ ਤੇ ਸ. ਰਣਵੀਰ ਸਿੰਘ ਬਡਿਆਲ, ਐਡੀ: ਸਕੱਤਰ ਸ. ਸਤਬੀਰ ਸਿੰਘ, ਸ. ਗੁਰਦਰਸ਼ਨ ਸਿੰਘ, ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਡਾਇਰੈਕਟਰ ਸ. ਜਸਬੀਰ ਸਿੰਘ ਸਾਬਰ, ਮੀਤ ਸਕੱਤਰ ਸ. ਗੁਰਚਰਨ ਸਿੰਘ ਘਰਿੰਡਾ, ਸ. ਹਰਭਜਨ ਸਿੰਘ,ਸ. ਦਿਲਬਾਗ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਬਲਕਾਰ ਸਿੰਘ, ਸ. ਮਹਿੰਦਰ ਸਿੰਘ, ਸ. ਮਨਜੀਤ ਸਿੰਘ, ਸ. ਉਂਕਾਰ ਸਿੰਘ ਤੇ ਸ. ਗੁਰਬਚਨ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਗੁਰਦੁਆਰਾ ਗਜ਼ਟ ਦੇ ਸਹਾਇਕ ਸੰਪਾਦਕ ਸ. ਨਿਰਵੈਰ ਸਿੰਘ ਅਰਸ਼ੀ, ਸੈਕਸ਼ਨ 85 ਦੇ ਇੰਚਾਰਜ ਸ. ਸੁਖਦੇਵ ਸਿੰਘ, ਸ. ਹਰਦੀਪ ਸਿੰਘ ਪੱਟੀ, ਸ. ਰਘਬੀਰ ਸਿੰਘ, ਸ. ਗੁਰਦਿੱਤ ਸਿੰਘ, ਸ. ਜਗੀਰ ਸਿੰਘ, ਸ. ਹਰਮਿੰਦਰ ਸਿੰਘ ਮੂਧਲ, ਸਹਾਇਕ ਸੁਪ੍ਰਿੰਟੈਂਡੈਂਟ ਸ. ਮੇਜਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਗੁਰਚਰਨ ਸਿੰਘ ਨਾਗੋਕੇ, ਸ. ਦਰਸ਼ਨ ਸਿੰਘ ਪੁਰੀਆਂ, ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਰਣਧੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਬਲਬੀਰ ਸਿੰਘ, ਸਰਾਵਾਂ ਦੇ ਮੈਨੇਜਰ ਸ. ਕੁਲਦੀਪ ਸਿੰਘ ਬਾਵਾ,ਐਡੀ: ਮੈਨੇਜਰ ਸ. ਟਹਿਲ ਸਿੰਘ ਤੇ ਸ. ਪ੍ਰਤਾਪ ਸਿੰਘ, ਮੀਤ ਮੈਨੇਜਰ ਸ. ਭੁਪਿੰਦਰ ਸਿੰਘ ਤੇ ਸ. ਮੰਗਲ ਸਿੰਘ, ਸ. ਬੇਅੰਤ ਸਿੰਘ, ਸ. ਰਘਬੀਰ ਸਿੰਘ ਮੰਡ, ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ. ਹਰਦੇਵ ਸਿੰਘ, ਸਿੰਘ ਸਭਾ ਜੋੜਾ ਘਰ ਗੁਰਦੁਆਰਾ ਪਿਪਲੀ ਸਾਹਿਬ ਦੇ ਪ੍ਰਧਾਨ ਸ. ਸਵਰਨ ਸਿੰਘ (ਗਿੱਲ), ਸ੍ਰੀ ਗੁਰੂ ਸਿੰਘ ਸਭਾ ਇਲਾਮਾਬਾਦ ਦੇ ਪ੍ਰਧਾਨ ਸ. ਪ੍ਰੀਤਮ ਸਿੰਘ(ਭਾਟੀਆ), ਗੁਰੂ ਰਾਮਦਾਸ ਸੇਵਕ ਜਥਾ ਜੋੜਾਘਰ ਦੇ ਪ੍ਰਧਾਨ ਸ. ਹਰਦਿਆਲ ਸਿੰਘ, ਗੁਰਦੁਆਰਾ ਸ਼ਹੀਦਾਂ ਵਿਖੇ ਅੰਮ੍ਰਿਤ ਵੇਲੇ ਇਸ਼ਨਾਨ ਕਰਾਉਣ ਵਾਲੇ ਸੇਵਕ ਜਥਾ ਇਸ਼ਨਾਨ ਦੇ ਪ੍ਰਧਾਨ ਸ. ਸਵਰਨ ਸਿੰਘ (ਭਾਟੀਆ), ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ, ਸਟਾਫ਼ ਤੇ ਭਾਰੀ ਗਿਣਤੀ ’ਚ ਸੰਗਤਾਂ ਮੌਜੂਦ ਸਨ।