ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ ਕਿ ਅਗਰ ਪਨਾਮਾ ਪੇਪਰ ਲੀਕ ਮਾਮਲੇ ਵਿੱਚ ਉਨ੍ਹਾਂ ਤੇ ਲਗਾਏ ਜਾ ਰਹੇ ਭ੍ਰਿਸ਼ਟਾਚਾਰ ਦੇ ਆਰੋਪ ਸਹੀ ਸਾਬਿਤ ਹੋ ਜਾਂਦੇ ਹਨ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਨੇ ਕਿਹਾ ਕਿ ਮੇਰੇ ਤੇ ਚੋਰੀ ਦਾ ਆਰੋਪ ਲਗਾਉਣ ਵਾਲੇ ਲੋਕ ਮੇਰੇ ਖਿਲਾਫ਼ ਸਬੂਤ ਪੇਸ਼ ਕਰਨ।
ਪ੍ਰਧਾਨਮੰਤਰੀ ਸ਼ਰੀਫ਼ ਨੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਬਾਰੇ ਜਾਂਚ ਕਰਨ ਲਈ ਇੱਕ ਆਯੋਗ ਦਾ ਗਠਨ ਕਰਨ ਲਈ ਸੁਪਰੀੰਮ ਕੋਰਟ ਦੇ ਮੁੱਖ ਜਸਟਿਸ ਨੂੰ ਪੱਤਰ ਲਿਖਣ ਦਾ ਫੈਂਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਾਂਚ ਕਮਿਸ਼ਨ ਦਾ ਜੋ ਵੀ ਨਿਰਣਾ ਹੋਵੇਗਾ ਮੈਂ ਉਸ ਨੂੰ ਸਵੀਕਾਰ ਕਰਾਂਗਾ।ਪੀਐਮ ਨਵਾਜ਼ ਸ਼ਰੀਫ਼ ਨੇ ਕਿਹਾ ਕਿ ਮੈਂ ਉਨ੍ਹਾਂ ਲੋਕਾਂ ਨੂੰ ਚੁਣੌਤੀ ਦਿੰਦਾ ਹਾਂ, ਜੋ ਮੇਰੇ ਤੇ ਚੋਰੀ ਦਾ ਆਰੋਪ ਲਗਾ ਰਹੇ ਹਨ। ਜੇ ਇਹ ਆਰੋਪ ਸਹੀ ਸਿੱਧ ਹੋ ਜਾਂਦੇ ਹਨ ਤਾਂ ਉਹ ਤੁਰੰਤ ਅਸਤੀਫ਼ਾ ਦੇ ਦੇਣਗੇ। ਇੱਕ ਵਾਰ ਫਿਰ ਤੋਂ ਪਨਾਮਾ ਪੇਪਰਾਂ ਦੀ ਆੜ ਵਿੱਚ ਕੁਝ ਤੱਤ ਪਾਕਿਸਤਾਨ ਨੂੰ ਅਸਥਿਰ ਕਰਨ ਦੇ ਯਤਨ ਕਰ ਰਹੇ ਹਨ।
ਵਰਨਣਯੋਗ ਹੈ ਕਿ ਪਨਾਮਾ ਪੇਪਰਾਂ ਦੇ ਮਾਮਲੇ ਵਿੱਚ ਪਾਕਿਸਤਾਨੀ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਉਨ੍ਹਾਂ ਦੇ ਰਾਜਨੀਤਕ ਵਿਰੋਧੀ ਅਸਤੀਫ਼ੇ ਦੀ ਮੰਗ ਕਰ ਰਹੇ ਹਨ।