ਲੁਧਿਆਣਾ : ਪੰਜਾਬੀ ਸਾਹਿਤ ਅਕਾਡਾਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਸੀ.ਬੀ.ਐੱਸ.ਈ.ਵੱਲੋਂ ਮੈਟ੍ਰਿਕ ਦੀਆਂ ਜਮਾਤਾਂ ਵਿਚ ਭਾਸ਼ਾਵਾਂ ਦੇ ਨਾਲ ਕਿੱਤਾ ਮੁਖੀ ਕੋਰਸਾਂ ਦੀ ਚੋਣ ਦੇਣ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਇਹ ਫੈਸਲਾ ਭਾਰਤੀ ਵਿਦਿਅਕ ਪ੍ਰਣਾਲੀ ਦੀ ਤਿੰਨ ਭਾਸ਼ਾਈ ਫ਼ਾਰਮੂਲੇ ਦੀ ਉ¦ਘਣਾ ਹੈ ਅਤੇ ਭਾਰਤੀ ਮਾਤ ਭਾਸ਼ਾਵਾਂ ਦੇ ਅਧਿਆਪਨ ਨੂੰ ਨਿਰਉਤਸ਼ਾਹਿਤ ਕਰਨ ਵਾਲਾ ਫੈਸਲਾ ਹੈ। ਇਸ ਫੈਸਲੇ ਕਾਰਨ ਸੀ.ਬੀ.ਐ¤ਸ.ਈ. ਸਕੂਲਾਂ ਵਿਚ ਕੋਈ ਵਿਦਿਆਰਥੀ ਭਾਸ਼ਾ ਦੀ ਥਾਂ ਕਿੱਤਾ ਮੁਖੀ ਵਿਸ਼ਾ ਪੜ੍ਹ ਸਕਦਾ ਹੋਵੇਗਾ।
ਉਨ੍ਹਾਂ ਕਿਹਾ ਪੰਜਾਬੀ ਸਾਹਿਤ ਅਕਾਡਮੀ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਦੇਣ ਦਾ ਵਿਰੋਧ ਨਹੀਂ ਕਰਦੀ ਸਗੋਂ ਭਾਸ਼ਾਵਾਂ ਨੂੰ ਨਿਰਉਤਸ਼ਾਹਿਤ ਕਰਕੇ ਉਨ੍ਹਾਂ ਦੀ ਥਾਂ ਕਿੱਤਾ ਮੁਖੀ ਸਿੱਖਿਆ ਦੇਣ ਦੇ ਫੈਸਲੇ ਦਾ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਜੇ ਸੀ.ਬੀ.ਐ¤ਸ.ਈ. ਕਿੱਤਾ ਮੁਖੀ ਸਿੱਖਿਆ ਦੇਣ ਬਾਰੇ ਗੰਭੀਰ ਹੈ ਤਾਂ ਭਾਸ਼ਾਵਾਂ ਦੇ ਪੜ੍ਹਾਉਣ ਦਾ ਮੌਜੂਦਾ ਪ੍ਰਬੰਧ ਜਿਉਂ ਦਾ ਤਿਉਂ ਰੱਖ ਕੇ ਕਿੱਤਾ ਮੁਖੀ ਵਿਸ਼ੇ ਪੜ੍ਹਾਉਣ ਦਾ ਵੱਖਰੇ ਤੌਰ ’ਤੇ ਪ੍ਰਬੰਧ ਕਰ ਦਿੱਤਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸ. ਸ. ਜੌਹਲ, ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸ. ਪ. ਸਿੰਘ, ਡਾ. ਗੁਰਇਕਬਾਲ ਸਿੰਘ, ਜਸਵੰਤ ਜ਼ਫ਼ਰ, ਤ੍ਰੈਲੋਚਨ ਲੋਚੀ, ਸੁਰਿੰਦਰ ਕੈਲੇ, ਡਾ. ਗੁਰਚਰਨ ਕੌਰ ਕੋਚਰ, ਡਾ. ਗੁਲਜ਼ਾਰ ਸਿੰਘ ਪੰਧੇਰ, ਸ. ਮਨਜਿੰਦਰ ਸਿੰਘ ਧਨੋਆ, ਡਾ. ਸਰੂਪ ਸਿੰਘ ਅਲੱਗ, ਜਨਮੇਜਾ ਸਿੰਘ ਜੌਹਲ, ਡਾ. ਦੇਵਿੰਦਰ ਦਿਲਰੂਪ, ਸਹਿਜਪ੍ਰੀਤ ਸਿੰਘ ਮਾਂਗਟ, ਅਜੀਤ ਪਿਆਸਾ, ਜਰਨੈਲ ਸਿੰਘ ਸੇਖਾ, ਪ੍ਰੋ. ਅਜਮੇਰ ਔਲਖ, ਕੇ. ਐਲ. ਗਰਗ, ਮਹਿੰਦਰ ਸਾਥੀ, ਅਮਰ ਸੂਫ਼ੀ, ਸਤੀਸ਼ ਗੁਲਾਟੀ ਸਮੇਤ ਸਥਾਨਕ ਲੇਖਕ ਨੇ ਵੀ ਸੀ.ਬੀ.ਐ¤ਸ.ਈ. ਦੇ ਉਕਤ ਫ਼ੈਸਲੇ ਨੂੰ ਬਦਲਣ ਦੀ ਮੰਗ ਕੀਤੀ।