ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਲੁਈਸਿਆਨਾ ਵਿੱਚ ਪੁਲਿਸ ਤੇ ਹੋਈ ਗੋਲੀਬਾਰੀ ਦੀ ਸਖਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਾਇਰਾਨਾ ਹਮਲੇ ਦੀ ਜਿੰਨੀ ਵੀ ਨਿੰਦਿਆ ਕੀਤੀ ਜਾਵੇ ਉਹ ਘੱਟ ਹੈ।ਕੁਝ ਬੰਦੂਕਧਾਰੀਆਂ ਨੇ ਅਮਰੀਕਾ ਦੇ ਸ਼ਹਿਰ ਬੇਟਨ ਰੂਜ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਤਿੰਨ ਪੁਲਿਸ ਅਧਿਕਾਰੀਆਂ ਦੀ ਹੱਤਿਆ ਕਰ ਦਿੱਤੀ।
ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਇਸ ਘਟਨਾ ਦੀ ਨਿੰਦਿਆ ਕਰਦੇ ਹੋਏ ਕਿਹਾ, “ ਪੁਲਿਸ ਅਧਿਕਾਰੀਆਂ ਤੇ ਕੀਤਾ ਗਿਆ ਹਮਲਾ ਬਹੁਤ ਹੀ ਕਾਇਰਾਨਾ ਹੈ। ਪੁਲਿਸ ਤੇ ਇਸ ਤਰ੍ਹਾਂ ਦੇ ਹਮਲਿਆਂ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਸ ਤਰ੍ਹਾਂ ਦੇ ਹਮਲੇ ਕਰਨ ਵਾਲੇ ਕਿਸੇ ਦਾ ਵੀ ਪ੍ਰਤੀਨਿਧੀਤਵ ਨਹੀਂ ਕਰਦੇ।” ਗੋਲੀਬਾਰੀ ਦੀ ਇਹ ਘਟਨਾ ਸਵੇਰੇ ਨੌ ਵਜੇ ਹੋਈ ਸੀ।
ਇਸ ਹਮਲੇ ਵਿੱਚ ਕਈ ਲੋਕ ਗੰਭੀਰ ਰੂਪ ਵਿੱਚ ਜਖਮੀ ਹੋਏ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਜਵਾਬੀ ਕਾਰਵਾਈ ਵਿੱਚ ਇੱਕ ਸ਼ੱਕੀ ਹਮਲਾਵਰ ਨੂੰ ਮਾਰ ਦਿੱਤਾ ਗਿਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਹਮਲਾਵਰ ਇੱਕ ਤੋਂ ਵੱਧ ਹੋ ਸਕਦੇ ਹਨ।