ਏ.ਡੀ,ਸੀ (ਵਿਕਾਸ) ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਪ੍ਰੋਗਰਾਮ ਤਹਿਤ ਡਾ. ਬਲਵੰਤ ਸਿੰਘ ਸੰਧੂ, ਡੀਨ ਵਿਦਿਆਰਥੀ ਭਲਾਈ, ਦੀ ਅਗਵਾਈ ਹੇਠ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਵੋਟਾਂ ਪ੍ਰਤੀ ਜਾਗ੍ਰਿਤੀ ਪੈਦਾ ਕਰਨ ਲਈ ਪੇਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੀ ਜੀ ਐਸ ਕਾਲਜ ਆਫ਼ ਐਜੂਕੇਸ਼ਨ, ਕਾਲਜ ਆਫ਼ ਫ਼ੈਸ਼ਨ ਟੈਕਨਾਲੋਜੀ, ਜੀ ਜੀ ਐਸ ਕਾਲਜ ਆਫ਼ ਇੰਜੀਨੀਅਰਿੰਗ ਆਦਿ ਕਾਲਜਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਆਫ਼ ਫ਼ੈਸ਼ਨ ਟੈਕਨਾਲੋਜੀ ਦੀ ਨਿੰਦਰ ਕੌਰ ਨੇ ਪਹਿਲਾ, ਜੀ ਜੀ ਐਸ ਕਾਲਜ ਆਫ਼ ਐਜੂਕੇਸ਼ਨ ਦੀ ਗੁਰਜੀਤ ਕੌਰ ਨੇ ਦੂਜਾ ਅਤੇ ਕਾਲਜ ਆਫ਼ ਫ਼ੈਸ਼ਨ ਟੈਕਨਾਲੋਜੀ ਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਮੌਕੇ ਡਾ. ਨਰਿੰਦਰ ਸਿੰਘ, ਡਾਇਰੈਕਟਰ ਵਿੱਤ ਵਿਭਾਗ ਨੇ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਅਜਿਹੇ ਯਤਨਾਂ ਵਿਦਿਆਰਥੀਆਂ ਵਿੱਚ ਵੋਟਾਂ ਬਣਾਉਣ, ਵੋਟਾਂ ਦਾ ਸਹੀ ਇਸਤੇਮਾਲ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਪੈਦਾ ਕਰਦੇ ਹਨ, ਉੱਥੇ ਬੱਚਿਆਂ ਦੀ ਪ੍ਰਤਿਭਾ ਨਿਖਾਰਣ ਵਿੱਚ ਵੀ ਬਣਦੀ ਭੂਮਿਕਾ ਨਿਭਾਉਂਦੇ ਹਨ।ਇਸ ਮੌਕੇ ਵਾਈਸ ਚਾਂਸਲਰ ਡਾ. ਬੀ.ਐਸ. ਧਾਲੀਵਾਲ ਨੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਇਨਾਮ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਮੁਬਾਰਕਵਾਦ ਦਿੱਤੀ।ਇਸ ਮੌਕੇ ਤੇ ਸ. ਗੁਰਦੇਵ ਸਿੰਘ ਪ੍ਰਬੰਧਕੀ ਅਫ਼ਸਰ, ਪ੍ਰੋ. ਕਮਲਜੀਤ ਕੌਰ, ਦੇਵਿੰਦਰ ਸਿੰਘ ਜੋਗੀ ਆਦਿ ਹਾਜ਼ਰ ਸਨ।