ਅੰਮ੍ਰਿਤਸਰ - ਪੰਜਾਬ ਦੇ ਉੱਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਦੀਆਂ ਬਖਸ਼ਿਸ਼ਾਂ ਦਾ ਸ਼ੁਕਰਾਨਾ ਕੀਤਾ। ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ, ਵਿਧਾਇਕ ਸ. ਸੇਵਾ ਸਿੰਘ ਸੇਖਵਾਂ, ਸ. ਅਮਰਪਾਲ ਸਿੰਘ ਬੋਨੀ ਤੇ ਸ. ਇੰਦਰਬੀਰ ਸਿੰਘ ਬੁਲਾਰੀਆ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਕਾਹਨ ਸਿੰਘ (ਪੰਨੂ) ਵੀ ਉਨ੍ਹਾਂ ਦੇ ਨਾਲ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਨੇ ਸ. ਬਾਦਲ ਨੂੰ ਸਿਰੋਪਾਓ ਬਖਸ਼ਿਸ਼ ਕੀਤਾ। ਸ. ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ।
ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਸਵਿੰਦਰ ਸਿੰਘ ਐਡਵੋਕੇਟ ਤੇ ਸ. ਰਾਜਿੰਦਰ ਸਿੰਘ ਮਹਿਤਾ ਨੇ ਸ. ਬਾਦਲ ਨੂੰ ਸਿਰੀ ਸਾਹਿਬ, ਧਾਰਮਿਕ ਪੁਸਤਕਾਂ ਅਤੇ ਸਿਰੋਪਾਓ ਨਾਲ ਸਨਮਾਨਤ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਹਰਦਲਬੀਰ ਸਿੰਘ ਸ਼ਾਹ, ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ, ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ, ਡਿਪਟੀ ਕਮਿਸ਼ਨਰ ਸ. ਕਾਹਨ ਸਿੰਘ (ਪੰਨੂ), ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਬਲਬੀਰ ਸਿੰਘ, ਸਰਾਵਾਂ ਦੇ ਮੈਨੇਜਰ ਸ. ਕੁਲਦੀਪ ਸਿੰਘ ਬਾਵਾ, ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਤੇ ਸ. ਦਲਬੀਰ ਸਿੰਘ, ਸ. ਮਹਿੰਦਰ ਸਿੰਘ ਭਿੰਡੀ, ਸ. ਪਦਵਿੰਦਰ ਸਿੰਘ, ਸਾਬਕਾ ਵਿਧਾਇਕ ਸ. ਵੀਰ ਸਿੰਘ ਲੋਪੋਕੇ, ਸੀਨੀਅਰ ਡਿਪਟੀ ਮੇਅਰ ਸ. ਅਜੇਬੀਰਪਾਲ ਸਿੰਘ (ਰੰਧਾਵਾ), ਯੂਥ ਅਕਾਲੀ ਆਗੂ ਸ. ਗੁਰਪ੍ਰਤਾਪ ਸਿੰਘ ਟਿੱਕਾ ਤੇ ਸ. ਮਨਜੀਤ ਸਿੰਘ ਮੰਨਾ, ਕੌਂਸਲਰ ਸ. ਸੁਰਿੰਦਰ ਸਿੰਘ ਸੁਲਤਾਨਵਿੰਡ, ਸੀਨੀਅਰ ਅਕਾਲੀ ਆਗੂ ਸ. ਪ੍ਰਦੀਪ ਸਿੰਘ ਵਾਲੀਆ ਤੇ ਸ. ਬਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪਤਵੰਤੇ ਹਾਜ਼ਰ ਸਨ। ਇਸ ਤੋਂ ਪਹਿਲਾਂ ਸੂਚਨਾ ਕੇਂਦਰ ਵਿਖੇ ਪੁੱਜਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।