ਲੁਧਿਆਣਾ – ਸੱਤਾਧਾਰੀ ਨਿਗਮ ਪ੍ਰਸ਼ਾਸਨ ਸ਼ਹਿਰ ਵਾਸੀਆਂ ਨੂੰ ਮੁਢੱਲੀਆਂ ਸਹੂਲਤਾਂ ਦੇਣ ਵਿਚ ਨਾਕਾਮ ਸਾਬਿਤ ਹੋਇਆ ਹੈ। ਵਾਰਡ ਵਿਚ ਹਰ ਪਾਸੇ ਸੀਵਰੇਜ਼ ਜਾਮ, ਸੜਕਾਂ, ਗਲੀਆਂ ਟੁੱਟੀਆਂ ਹੋਣ ਕਾਰਨ ਹਰ ਪਾਸੇ ਹਾਹਕਾਰ ਮਚੀ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਦੇ ਵਾਰਡ ਨੰਬਰ-57 ਤੋਂ ਕਾਂਗਰਸ ਦੇ ਉਮੀਦਵਾਰ ਡਾ. ਹਰੀ ਸਿੰਘ ਬਰਾੜ ਨੇ ਭਾਈ ਰਣਧੀਰ ਸਿੰਘ ਨਗਰ ਦੇ ਆਈ ਬਲਾਕ ਵਿਚ ਘਰੋਂ-ਘਰ ਰਾਬਤਾ ਕਾਇਮ ਕਰਨ ਲਈ ਪੈਦਲ ਯਾਤਰਾ ਕਰਦੇ ਹੋਏ ਵੋਟਰਾਂ ਦੀਆਂ ਮੁਸ਼ਕਿਲਾਂ ਸੁਣ ਤੋਂ ਬਾਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਇਸ ਤੋਂ ਪਹਿਲਾ ਡਾ. ਬਰਾੜ ਨੇ ਭਾਈ ਰਣਧੀਰ ਸਿੰਘ ਨਗਰ ਦੇ ਆਈ, ਐ¤ਚ ਬਲਾਕ ਤੋਂ ਇਲਾਵਾ ਹਾਊਸਿੰਗ ਬੋਰਡ ਦੇ ਇਲਾਕੇ ਵਿਚ ਵੀ ਵੋਟਰਾਂ ਨਾਲ ਘਰੋਂ-ਘਰ ਰਾਬਤਾ ਕਾਇਮ ਕਰਕੇ ਕਾਂਗਰਸ ਪਾਰਟੀ ਦੀਆਂ ਲੋਕ ਹਿੱਤ ਦੀਆਂ ਨੀਤੀਆਂ ਤੇ ਮੋਹਰ ਲਗਾਉਣ ਦੀ ਅਪੀਲ ਕੀਤੀ।
ਡਾ. ਬਰਾੜ ਨੇ ਕਿਹਾ ਕਿ ਅੱਜ ਲੋਕ ਅਕਾਲੀ-ਭਾਜਪਾ ਗਠਬੰਧਨ ਸਰਕਾਰ ਦੀ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਉਹ ਹੁਣ ਇਸ ਲੋਟੂ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦੇ ਮੂਡ ਵਿਚ ਨਜ਼ਰ ਆ ਰਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਵਾਅਦੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਉਹ ਸਦਾ ਪੂਰੇ ਕੀਤੇ ਹਨ। ਜਿਸ ਦੀ ਮਿਸਾਲ ਲੋਕ ਸਭਾ ਦੇ ਮੈਂਬਰ ਤੇ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਸ੍ਰੀ ਮਨੀਸ਼ ਤਿਵਾੜੀ ਨੇ ਚੋਣਾਂ ਵਿਚ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦਿੰਦੇ ਹੋਏ ਕਰੀਬ ਤਿੰਨ ਮਹੀਨਿਆਂ ਵਿਚ ਸ਼ਹਿਰ ਦੇ ਵਿਚੋ ¦ਘ ਰਹੇ ਬੁੱਢੇ ਨਾਲੇ ਦੀ ਸਫ਼ਾਈ ਕਰਵਾਉਣ ਲਈ ਕੇਂਦਰ ਸਰਕਾਰ ਤੋਂ 50 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਵਾਈ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਯਕੀਨ ਦੁਆਇਆ ਕਿ ਉਹ ਚੋਣ ਜਿੱਤਣ ਤੋਂ ਬਾਦ ਇਲਾਕੇ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਰ ਤੇ ਕਰਨਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਸ੍ਰੀ ਪਵਨ ਦੀਵਾਨ, ਰਤਲ ਸਿੰਘ ਕਮਾਲਪੁਰੀ, ਜਸਵੰਤ ਸਿੰਘ ਗਿਲ, ਹਾਕਮ ਸਿੰਘ ਬਰਾੜ, ਕਰਤਾਰ ਸਿੰਘ ਪਟਨਾ, ਮਨਜੀਤ ਸਿੰਘ, ਹਰਜੀਤਪਾਲ ਸਿੰਘ ਲਾਡੀ, ਭਰਪੂਰ ਸਿੰਘ , ਗੁਰਸਿਮਰਨ ਸਿੰਘ ਮੰਡ, ਗੁਰਦੀਪ ਸਿੰਘ ਦੀਪਾ, ਜਗਦੀਸ਼ ਅਰੋੜਾ, ਅਮਰਜੀਤ ਸਿੰਘ, ਡਾ. ਜਸਵੰਤ ਸਿੰਘ ਸੰਧੂ, ਸ਼ਤੀਸ਼ ਆਦਿਆ, ਜਗਦੇਵ ਸਿੰਘ ਆਦਿ ਨੇ ਡਾ. ਬਰਾੜ ਨਾਲ ਘਰੋਂ-ਘਰ ਵੋਟਰਾਂ ਨਾਲ ਸੰਪਰਕ ਕਰਕੇ ਇਲਾਕਾ ਨਿਵਾਸੀਆਂ ਨੂੰ ਜਿ¤ਥੇ ਕਾਂਗਰਸ ਪਾਰਟੀ ਦੀਆਂ ਲੋਕ ਹਿੱਤ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਉ¤ਥੇ ਅਕਾਲੀ-ਭਾਜਪਾ ਗਠਬੰਧਨ ਸਰਕਾਰ ਦੀ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ।