ਨਵੀਂ ਦਿੱਲੀ – ਸੁਪਰੀਮ ਕੋਰਟ ਵਿੱਚ ਅਰੁਣ ਜੇਟਲੀ ਦੁਆਰਾ ਕੇਜਰੀਵਾਲ ਦੇ ਖਿਲਾਫ਼ ਕੀਤੇ ਗਏ ਮਾਣਹਾਨੀ ਮਾਮਲੇ ਵਿੱਚ ਸੁਣਵਾਈ ਹੋਈ। ਇਸ ਕੇਸ ਵਿੱਚ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖਮੰਤਰੀ ਨੂੰ ਵੱਡਾ ਝੱਟਕਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਤੇ ਹੁਣ ਦੀਵਾਨੀ ਅਤੇ ਫੌਜਦਾਰੀ ਦੋਵੇਂ ਕੇਸ ਨਾਲ-ਨਾਲ ਚੱਲਣਗੇ।
ਸੋਮਵਾਰ ਨੂੰ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਕੇਜਰੀਵਾਲ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦਾ ਵਕੀਲ ਰਾਮ ਜੇਠਮਲਾਨੀ ਉਪਲੱਭਦ ਨਹੀਂ ਹੈ, ਇਸ ਲਈ ਇਸ ਮਾਮਲੇ ਦੀ ਸੁਣਵਾਈ ਨੂੰ ਟਾਲ ਦਿੱਤਾ ਜਾਵੇ। ਜੇਟਲੀ ਵੱਲੋਂ ਇਸ ਮਾਮਲੇ ਦੀ ਪੈਰਵੀ ਕਰਨ ਲਈ ਅਟਾਰਨੀ ਜਨਰਲ ਮੁਕੁਲ ਰੋਹਤਗੀ ਮੌਜੂਦ ਸਨ। ਸੁਪਰੀਮ ਕੋਰਟ ਨੇ ਇਸ ਮੁਕੱਦਮੇ ਦੇ ਸਬੰਧ ਵਿੱਚ ਕਿਹਾ ਕਿ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜਿਸ ਵਿੱਚ ਇਹ ਕਿਹਾ ਗਿਆ ਹੋਵੇ ਕਿ ਜੇ ਫੌਜਦਾਰੀ ਕੇਸ ਚੱਲ ਰਿਹਾ ਹੋਵੇ ਤਾਂ ਦੀਵਾਨੀ ਕੇਸ ਨੂੰ ਪੈਂਡਿੰਗ ਰੱਖਿਆ ਜਾਵੇ। ਕੇਜਰੀਵਾਲ ਨੂੰ ਹੁਣ ਦੋਵਾਂ ਮਾਮਲਿਆਂ ਵਿੱਚ ਅਦਾਲਤ ਦਾ ਸਾਹਮਣਾ ਕਰਨਾ ਪਵੇਗਾ।