ਨਿਊਯਾਰਕ – ਸੰਯੂਕਤ ਰਾਸ਼ਟਰ ਦੇ ਮੁੱਖ ਸਕੱਤਰ ਬਾਨ ਕੀ ਮੂਨ ਨੂੰ ਸ਼ੁਕਰਵਾਰ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਮੂਨ ਪਿੱਛਲੇ ਦਸ ਸਾਲਾਂ ਤੋਂ ਯੂਐਨ ਦੇ ਮੁੱਖ ਸਕੱਤਰ ਦੀ ਜਿੰਮੇਵਾਰੀ ਸੰਭਾਲ ਰਹੇ ਸਨ। ਉਨ੍ਹਾਂ ਦੀ ਜਗ੍ਹਾ ਐਂਟੋਨੀਓ ਗੁਤੇਰਸ ਐਤਵਾਰ ਨੂੰ ਇਹ ਅਹੁਦਾ ਸੰਭਾਲਣਗੇ।
ਮੂਨ ਨੇ ਵਿਦਾ ਹੋਣ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਦੇ ਸਟਾਫ਼ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਵਿਦਾਇਗੀ ਦੇਣ ਲਈ ਸੰਯੁਕਤ ਰਾਸ਼ਟਰ ਦੇ ਅਧਿਕਾਰੀ, ਰਾਜਨਾਇਕ ਅਤੇ ਕਰਮਚਾਰੀ ਮੌਜੂਦ ਸਨ। ਬਾਨ ਦਾ ਕਾਰਜਕਾਲ ਜਨਵਰੀ 2007 ਨੂੰ ਸ਼ੁਰੂ ਹੋਇਆ ਸੀ ਅਤੇ 31 ਦਸੰਬਰ 2016 ਨੂੰ ਸਮਾਪਤ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਉਹ ਨਿਊਯਾਰਕ ਸਿਟੀ ਦੇ ਨਵੇਂ ਸਾਲ ਦੇ ਜਸ਼ਨ ਦੇ ਮੌਕੇ ਤੇ ਮੌਜੂਦ ਰਹਿਣਗੇ।
ਪੁਰਤਗਾਲ ਦੇ ਸਾਬਕਾ ਪ੍ਰਧਾਨਮੰਤਰੀ ਗੁਤੇਰਸ ਪਹਿਲੀ ਜਨਵਰੀ ਤੋਂ ਸੰਣੁਕਤ ਰਾਸ਼ਟਰ ਦੇ ਮੁੱਖ ਸਕੱਤਰ ਦਾ ਪਦ ਸੰਭਾਲਣਗੇ। ਪੁਰਤਗਾਲ ਦੇ ਪ੍ਰਧਾਨਮੰਤਰੀ ਤੋਂ ਇਲਾਵਾ ਗੁਤੇਰਸ 2005 ਤੋਂ ਲੈ ਕੇ 2015 ਤੱਕ ਸੰਯੁਕਤ ਰਾਸ਼ਟਰ ਦੇ ਸ਼ਰਨਾਰਥੀ ਮਾਮਲਿਆਂ ਦੇ ਉਚ ਅਧਿਕਾਰੀ ਵੀ ਰਹਿ ਚੁੱਕੇ ਹਨ। ਸੰਯੁਕਤ ਰਾਸ਼ਟਰ ਦੇ ਮੁੱਖ ਸਕੱਤਰ ਦੇ ਤੌਰ ਤੇ ਅਕਤੂਬਰ ਵਿੱਚ ਹੀ ਉਨ੍ਹਾਂ ਦੀ ਚੋਣ ਕਰ ਲਈ ਗਈ ਸੀ।