ਅੰਮ੍ਰਿਤਸਰ – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਸਾਲਾ ਪ੍ਰਕਾਸ਼ ਪੁਰਬ ‘ਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਿਕ ਹੋਏ। ਉਹ ਏਥੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਆਏ ਹਨ। ਉਨ੍ਹਾਂ ਨੂੰ ਨਤਮਸਤਿਕ ਹੋਣ ਉਪਰੰਤ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੇ ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਜੀ ਆਇਆਂ ਕਿਹਾ।
ਇਸ ਮੌਕੇ ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਸ. ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵਡ ਅੰਤ੍ਰਿੰਗ ਮੈਂਬਰ, ਬੀਬੀ ਕਿਰਨਜੋਤ ਕੌਰ ਤੇ ਸ. ਅਜਾਇਬ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ, ਸ੍ਰ: ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਅਕਾਲੀ ਬੁੱਢਾ ਦਲ ੯੬ ਕਰੋੜੀ, ਸ. ਕਿਸ਼ਨ ਸਿੰਘ ਮੈਨੇਜਰ, ਭਾਈ ਤਰਸੇਮ ਸਿੰਘ ਮੋਰਾਂਵਾਲੀ ਢਾਡੀ, ਸ. ਜਤਿੰਦਰ ਸਿੰਘ , ਸ. ਸ਼ਮਸ਼ੇਰ ਸਿੰਘ, ਸ. ਖੁਸ਼ਦਿਲ ਸਿੰਘ , ਸ. ਰੇਸ਼ਮ ਸਿੰਘ ਭੁੱਸੇ ਤੇ ਹੋਰ ਸ਼੍ਰੋਮਣੀ ਕਮੇਟੀ ਸਟਾਫ ਤੇ ਸੰਗਤਾਂ ਹਾਜ਼ਰ ਸਨ।