ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ 6 ਜੂਨ 1984 ਦੌਰਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਰਤੀ ਫੌਜਾਂ ਵੱਲੋਂ ਕੀਤੇ ਹਮਲੇ ਵਿੱਚ ਸ਼ਹੀਦ ਹੋਏ ਸਮੂਹ ਸਿੰਘ, ਸਿੰਘਣੀਆਂ, ਬੱਚਿਆਂ, ਬਜੁਰਗਾਂ ਦੀ ਮਿੱਠੀ ਯਾਦ ਵਿੱਚ ਹੋ ਰਹੇ 33ਵੇਂ ਸ਼ਰਧਾਂਜਲੀ ਸਮਾਗਮ ਮੌਕੇ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਦੇ ਸ਼ਹੀਦ ਹੋਏ ਜੱਥੇਦਾਰ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ , ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ ਜੀ ,ਜਨਰਲ ਸ਼ੁਬੇਗ ਸਿੰਘ ਜੀ , ਬਾਬਾ ਠਾਹਰਾ ਸਿੰਘ ਜੀ ਸਮੇਤ ਸ਼ਹੀਦ ਹੋਏ ਸਮੂਹ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ ।
ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਐਲਾਨ ਕੀਤਾ ਕਿ ਅਸੀਂ ਪੂਰੇ ਅਮਨ ਤਰੀਕੇ ਨਾਲ਼ ਸਿੱਖ ਕੌਮ ਦੀ ਅਜ਼ਾਦੀ ਲਈ ਆਪਣਾ ਸੰਘਰਸ਼ ਨਿਰੰਤਰ ਜਾਰੀ ਰੱਖਾਂਗੇ ਅਤੇ ਉਨ੍ਹਾਂ ਮੰਗ ਕੀਤੀ ਕਿ ਸਾਰੀਆਂ ਸਮੁੱਚੀਆਂ ਸਿੱਖ ਜਥੇਬੰਦੀਆਂ ਇੱਕ ਪਲੇਟਫਾਰਮ ਤੇ ਕੇਸਰੀ ਨਿਸ਼ਾਨ ਸਾਹਿਬ ਥੱਲੇ ਇਕੱਠੀਆਂ ਹੋ ਕੇ ਚੱਲਣ । ਸਿੱਖ ਪ੍ਭੂ ਸਤਾ ਖਾਲਸਾ ਮਾਰਚ ਦੌਰਾਨ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਨੋਜਵਾਨਾਂ ਨੇ ਸੰਤ ਜਰਨੈਲ ਸਿੰਘ ਖਾਲਸਾਭਿੰਡਰਾਂਵਾਲਿਆਂ ਦੀ ਤਸਵੀਰ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਲੋਗੋ ਵਾਲੀਆਂ ਟੀ ਸ਼ਰਟਾਂ ਪਹਿਨਣੀਆਂ ਹੋਈਆਂ ਸਨ। ਸਾਰੇ ਸਤਨਾਮ ਵਾਹਿਗੁਰੂ ਜੀ ਦਾ ਜਾਪ ਕਰਦਿਆਂ ਹੋਇਆਂ ਬੜੇ ਸ਼ਾਂਤ ਮਈ ਤਰੀਕੇ ਦੇ ਨਾਲ ਮਾਰਚ ਨੂੰ ਅਰਦਾਸ ਕਰਕੇ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਜੀ ਦੀ ਅਗਵਾਈ ਵਿਚ ਗੁਰਦੁਆਰਾ ਸ਼ਹੀਦਾਂ ਤੋਂ ਰਵਾਨਾ ਕੀਤਾ । ਇਸ ਮੌਕੇ ਡਾ. ਕਾਰਜ ਸਿੰਘ ਧਰਮ ਸਿੰਘ ਵਾਲਾ , ਸ੍ਰ. ਗੁਰਮੁੱਖ ਸਿੰਘ ਸੰਧੂ, ਸ੍ਰ. ਪਰਮਿੰਦਰ ਸਿੰਘ ਢੀਂਗਰਾ, ਸ੍ਰ. ਗਗਨਦੀਪ ਸਿੰਘ ਰਿਆੜ, ਸ੍ਰ. ਸੁਖਵਿੰਦਰ ਸਿੰਘ ਦੀਨਾ ਨਗਰ, ਸ੍ਰ. ਪ੍ਭਜੋਤ ਸਿੰਘ ਫਰੀਦਕੋਟ, ਸ੍ਰ. ਬਲਬੀਰ ਸਿੰਘ ਫੁਗਲਾਣਾ, ਫੈਡਰੇਸ਼ਨ ਦੇ ਕਨਵੀਨਰ ਸ੍ਰ. ਜਗਰੂਪ ਸਿੰਘ ਚੀਮਾ, ਫੈਡਰੇਸ਼ਨ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਮਨਦੀਪ ਕੌਰ ਸੰਧੂ , ਸਰਪੰਚ ਲਖਵਿੰਦਰ ਸਿੰਘ ਅਰਾਈਆਂ ਵਾਲਾ, ਬਾਬਾ ਰੇਸ਼ਮ ਸਿੰਘ ਖੁਖਰਾਣਾ , ਦਵਿੰਦਰ ਸਿੰਘ ਚੂਰੀਆ , ਪਰਮਜੀਤ ਸਿੰਘ, ਸ਼ਮਸ਼ੇਰ ਸਿੰਘ , ਅਵਤਾਰ ਸਿੰਘ, ਹਰਦੀਪ ਸਿੰਘ, ਰਘਬੀਰ ਸਿੰਘ , ਸੈਮਲ ਸਿੰਘ , ਮਨਦੀਪ ਸਿੰਘ , ਹਰਜਿੰਦਰ ਸਿੰਘ, ਕੁਲਜੀਤ ਸਿੰਘ , ਦਵਿੰਦਰ ਸਿੰਘ, ਸਤਨਾਮ ਸਿੰਘ, ਸੁਖਚੈਨ ਸਿੰਘ , ਸੁਰਜੀਤ ਸਿੰਘ ਅਤੇ ਹੋਰ ਅਨੇਕਾਂ ਨੌਜਵਾਨ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।