ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਦੇ ਵਿਦਿਆਰਥੀਆਂ ਨੇ ਪੀ. ਟੀ. ਯੂ. ਦੇ ਇਮਤਿਹਾਨਾਂ ਵਿਚ ਮੈਰਿਟ ਵਿਚ ਆਪਣੀ ਪੁਜ਼ੀਸ਼ਨਾਂ ਹਾਸਿਲ ਕਰਦੇ ਹੋਏ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਐਮ. ਬੀ. ਏ. ਦੇ ਵਿਦਿਆਰਥੀਆਂ ਨੇ 90% ਅੰਕ ਹਾਸਿਲ ਕਰਦੇ ਹੋਏ ਯੂਨੀਵਰਸਿਟੀ ਵਿਚ ਬਿਹਤਰੀਨ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਜਦ ਕਿ ਬੀ. ਬੀ. ਏ. ਵਿਚ ਵੀ 85% ਪਾਸ ਆਊਟ ਰਿਹਾ।
ਇਸ ਮੌਕੇ ਤੇ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਜ਼ਿੰਦਗੀ ਵਿਚ ਇਕ ਕਾਮਯਾਬ ਇਨਸਾਨ ਬਣਨਾ ਚਾਹੁੰਦੇ ਹਨ ਤਾਂ ਇਸ ਲਈ ਵਿਦਿਆਰਥੀ ਜੀਵਨ ਤੋਂ ਹੀ ਉਨ੍ਹਾਂ ਨੂੰ ਤਿਆਰੀ ਕਰਨੀ ਜ਼ਰੂਰੀ ਹੋ ਜਾਂਦੀ ਹੈ। ਗੁਰਕੀਰਤ ਸਿੰਘ ਡਾਇਰੈਕਟਰ ਐਗਜ਼ੈਕਟਿਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਗੁਲਜ਼ਾਰ ਗਰੁੱਪ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆਂ ਦੇ ਨਾਲ ਨਾਲ ਉਨ੍ਹਾਂ ਦੀ ਸੰਪੂਰਨ ਸ਼ਖ਼ਸੀਅਤ ਨੂੰ ਨਿਖਾਰਨ ਤੇ ਖ਼ਾਸ ਧਿਆਨ ਦਿਤਾ ਜਾਂਦਾ ਹੈ ਤਾਂ ਕਿ ਉਹ ਅੱਗੇ ਜਾ ਕੇ ਇਕ ਕਾਮਯਾਬ ਇਨਸਾਨ ਬਣ ਸਕਣ।