ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜ਼ੀ, ਕਟਾਂਣੀ ਕਲਾ ਇਕ ਨਵਾਂ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦੇ ਹੋਏ ਦੇਸ਼ ਦੇ ਭਵਿਖ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਦੀ ਜਾਣਕਾਰੀ ਦਿਤੀ। ਇਸ ਮੌਕੇ ਤੇ ਸਮਾਜ ਸੇਵੀ ਅਤੇ ਪ੍ਰਿਸੀਪਲ ਡਾ. ਪਵਨ ਕੁਮਾਰ ਨੇ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਨਸ਼ੇ ਦੇ ਬੁਰੇ ਪ੍ਰਭਾਵਾਂ ਦੀ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ। ਇਸ ਦੇ ਨਾਲ ਹੀ ਮੈਕਨੀਕਲ ਵਿਭਾਗ ਦੇ ਮੁੱਖੀ ਵਾਈ ਐਨ ਗੁਪਤਾ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਣੂ ਕਰਵਾਇਆ।
ਡਾ. ਪਵਨ ਕੁਮਾਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਚੰਡੀਗੜ੍ਹ ਦੇ ਪੀ ਜੀ ਆਈ ਐ¤ਮ ਈ ਆਰ ਵੱਲੋਂ ਬੀਤੇ ਦਿਨੀਂ ਕਰਵਾਏ ਇਕ ਸਰਵੇ ਅਨੁਸਾਰ ਪੰਜਾਬ ਵਿਚ ਨਸ਼ਾ ਕਰਨ ਵਾਲਿਆਂ ਦੀ ਗਿਣਤੀ 2.70 ਲੱਖ ਤੱਕ ਹੈ। ਜਦ ਨਸ਼ਾ ਕਰਨ ਵਾਲਿਆਂ ਦਾ ਉਮਰ ਵਰਗ 11 ਤੋਂ 60 ਸਾਲ ਹੈ। ਜਦ ਕਿ ਜ਼ਿਆਦਾ ਨਸ਼ੇ ਵਾਲਿਆਂ ਦੀ ਉਮਰ 20 ਤੋਂ 40 ਸਾਲ ਹੈ। ਡਾ. ਪਵਨ ਅਨੁਸਾਰ ਬੇਸ਼ੱਕ ਪਹਿਲਾਂ ਨਸ਼ਾ ਕਰਨ ਵਿਚ ਮਰਦਾਂ ਦਾ ਨਾਮ ਆਉਂਦਾ ਸੀ ਪਰ ਅਜੋਕੇ ਸਮੇਂ ਵਿਚ ਲੜਕੀਆਂ ਅਤੇ ਔਰਤਾਂ ਵੀ ਨਸ਼ਿਆਂ ਦੀ ਗ੍ਰਿਫ਼ਤ ਵਿਚ ਆ ਚੁੱਕੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਵੱਲੋਂ ਬੀਤੇ ਸਾਲ ਕਰਵਾਏ ਸਰਵੇ ਦੌਰਾਨ 2.32 ਲੋਕਾਂ ਦੀ ਗਿਣਤੀ ਦੱਸੀ ਸੀ। ਇਹ ਡਾਟਾ ਬੇਹੱਦ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਾਰੇ ਪੰਜਾਬੀਆਂ ਨੂੰ ਜਾਗਰੂਕ ਹੁੰਦੇ ਹੋਏ ਸਰਕਾਰਾਂ ਦੇ ਨਾਲ ਨਾਲ ਆਪ ਵੀ ਇਸ ਕੋਹੜ ਦੇ ਖ਼ਿਲਾਫ਼ ਲਾਮਬੰਦ ਹੋਣਾ ਪਵੇਗਾ।
ਵਾਈ ਐਨ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਨਸ਼ਾ ਦੇਸ਼ ਦੇ ਭਵਿਖ ਨੂੰ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਸਰਕਾਰਾਂ ਇਸ ਗੰਭੀਰ ਵਿਸ਼ੇ ਨੂੰ ਚਿੰਤਾ ਨਾਲ ਲੈ ਰਹੀਆਂ ਹਨ ਅਤੇ ਇਸ ਲਈ ਸਖ਼ਤ ਕਾਨੂੰਨ ਵੀ ਬਣਾਏ ਗਏ ਹਨ, ਪਰ ਇਸ ਦੇ ਨਾਲ ਨਾਲ ਸਾਡੀ ਵੀ ਜਿੰਮੇਵਾਰੀ ਬਣਦੀ ਹੈ ਕਿ ਇਸ ਕੌਹੜ ਤੋਂ ਨਿਜ਼ਾਤ ਦਿਵਾਉਣ ਲਈ ਅੱਗੇ ਆਈਏ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨਾ ਸਿਰਫ਼ ਉਹ ਹਰ ਤਰਾਂ ਦੇ ਨਸ਼ੇ ਵਿਰੁੱਧ ਲਾਮਬੰਦ ਹੋਣ ਬਲਕਿ ਆਪਣੇ ਆਲੇ ਦੁਆਲੇ ਵੀ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਇਸ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦੇ ਹੋਏ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਨਿਭਾਉਣ।
ਇਸ ਮੌਕੇ ਤੇ ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਜਿਸ ਤਰਾਂ ਨੌਜਵਾਨ ਪੀੜੀ ਨਸ਼ੇ ਦੀ ਦਲਦਲ ਵਿਚ ਖੁਭ ਕੇ ਆਪਣੀ ਜਿੰਦਗੀ ਬਰਬਾਦ ਕਰ ਰਹੀ ਹੈ ਉਹ ਪੂਰੇ ਸਮਾਜ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸ ਦੇ ਨਾਲ ਹੀ ਚੇਅਰਮੈਨ ਸਿੰਗਲਾ ਨੇ ਇਸ ਗੱਲ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ ਜਵਾਨੀ ਜਿਸ ਤਰਾਂ ਨਸ਼ੇ ਵਿਚ ਗਰਕ ਹੋ ਰਹੀ ਹੈ ਉਸ ਲਈ ਵਿਦਿਅਕ ਅਦਾਰਿਆਂ ਨੂੰ ਇਸ ਬੁਰਾਈ ਖ਼ਿਲਾਫ਼ ਲਾਮਬੰਦ ਹੁੰਦੇ ਹੋਏ ਅੱਗੇ ਆ ਕੇ ਆਪਣੇ ਵਿਦਿਆਰਥੀਆਂ ਨੂੰ ਇਸ ਦੇ ਭਿਆਨਕ ਸਿੱਟਿਆਂ ਨਾਲ ਜਾਣੂ ਕਰਾਉਣਾ ਪਵੇਗਾ। ਇਸ ਮੌਕੇ ਤੇ ਕੈਂਪਸ ਦੇ ਵਿਦਿਆਰਥੀਆਂ ਨੇ ਵੀ ਆਪਣੇ ਸਾਥੀਆਂ ਨਾਲ ਸਬੰਧਿਤ ਵਿਸ਼ੇ ਤੇ ਚਰਚਾ ਕਰਦੇ ਹੋਏ ਕਿਸੇ ਵੀ ਤਰਾਂ ਦੇ ਨਸ਼ੇ ਤੋਂ ਪਰਹੇਜ਼ ਕਰਨ ਦੀ ਪ੍ਰੇਰਣਾ ਦਿਤੀ।