ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਅਕਾਡਮੀ ਦੇ ਜੀਵਨ ਮੈਂਬਰ ਸ. ਹਰਬੀਰ ਸਿੰਘ ਭੰਵਰ ਨੂੰ ਕੈਨੇਡਾ ਅਧਾਰਿਤ ਬ੍ਰਿਟਿਸ਼ ਕੋਸੰਬੀਆ ਕਲਚਰਲ ਫ਼ਾਊਡੇਸ਼ਨ ਵਲੋਂ ਪੰਜਵਾਂ ਪ੍ਰੀਤਮ ਸਿੰਘ ਬਾਸੀ ਯਾਦਗਾਰੀ ਪੁਰਸਕਾਰ ਦੇਣ ਦੇ ਐਲਾਨ ਦਾ ਸੁਆਗਤ ਕਰਦਿਆਂ ਵਧਾਈ ਦਿੱਤੀ ਹੈ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਸ. ਹਰਬੀਰ ਸਿੰਘ ਭੰਵਰ ਲੇਖਕ ਹੋਣ ਦੇ ਨਾਲ ਨਾਲ ਪੱਤਰਕਾਰੀ ਦੇ ਖੇਤਰ ਨਾਲ ਵੀ ਕਾਫ਼ੀ ਸਮਾਂ ਜੁੜੇ ਰਹੇ। ਉਨ੍ਹਾਂ ਦੀਆਂ ਲਿਖਤਾਂ ਜਿੱਥੇ ਵਾਰਤਕ ਦਾ ਸੁੰਦਰ ਨਮੂਨਾ ਹਨ ਉਥੇ ਉਹਨਾਂ ਦਾ ਕੰਮ ਜੁਅਰਤ ਅਤੇ ਬੇਬਾਕੀ ਵਾਲਾ ਵੀ ਹੈ। ਉਹਨਾਂ ਨੂੰ ਸਨਮਾਨ ਮਿਲਣ ਤੇ ਸਮੂਹ ਪੰਜਾਬੀ ਪਿਆਰਿਆਂ ਨੂੰ ਖੁਸ਼ੀ ਹੋਈ ਹੈ।
ਸ. ਹਰਬੀਰ ਸਿੰਘ ਭੰਵਰ ਨੂੰ ਵਧਾਈ ਦੇਣ ਵਾਲਿਆਂ ਵਿਚ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰਿੰ. ਪ੍ਰੇਮ ਸਿੰਘ ਬਜਾਜ, ਡਾ. ਗੁਰਚਰਨ ਕੌਰ ਕੋਚਰ, ਤ੍ਰੈਲੋਚਨ ਲੋਚੀ, ਡਾ. ਜੋਗਿੰਦਰ ਸਿੰਘ ਨਿਰਾਲਾ, ਡਾ. ਗੁਲਜ਼ਾਰ ਸਿੰਘ ਪੰਧੇਰ, ਮਨਜਿੰਦਰ ਧਨੋਆ, ਡਾ. ਸਰਬਜੀਤ ਸਿੰਘ, ਡਾ. ਗੁਰਇਕਬਾਲ ਸਿੰਘ, ਇੰਜ. ਜਸਵੰਤ ਸਿੰਘ ਜ਼ਫ਼ਰ, ਖੁਸ਼ਵੰਤ ਬਰਗਾੜੀ, ਡਾ. ਹਰਪ੍ਰੀਤ ਸਿੰਘ ਹੁੰਦਲ, ਅਜੀਤ ਪਿਆਸਾ, ਡਾ. ਭਗਵੰਤ ਸਿੰਘ, ਭੁਪਿੰਦਰ ਸਿੰਘ ਸੰਧੂ, ਭਗਵੰਤ ਰਸੂਲਪੁਰੀ, ਗੁਲਜ਼ਾਰ ਸਿੰਘ ਸ਼ੌਕੀ, ਹਰਦੇਵ ਸਿੰਘ ਗਰੇਵਾਲ, ਸਿਰੀ ਰਾਮ ਅਰਸ਼, ਸੁਖਦਰਸ਼ਨ ਗਰਗ, ਡਾ. ਸ਼ਰਨਜੀਤ ਕੌਰ, ਡਾ. ਹਰਵਿੰਦਰ ਸਿੰਘ ਸਿਰਸਾ ਸ਼ਾਮਲ ਹਨ।