ਅੰਮ੍ਰਿਤਸਰ-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਦੀ ਇਜ਼ਾਜ਼ਤ ਨਾ ਦੇਣ ’ਤੇ ਪਾਕਿਸਤਾਨ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਹਜ਼ਾਰਾਂ ਦੀ ਤਾਦਾਦ ’ਚ ਦੇਸ਼-ਵਿਦੇਸ਼ ਤੋਂ ਪੁੱਜੇ ਸ਼ਰਧਾਲੂਆਂ ਦੀ ਆਸਥਾ ਤੇ ਸ਼ਰਧਾ ਹੁੰਦੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੋਂ ਨਿਕਲਣ ਵਾਲੇ ਧਾਰਮਿਕ ਨਗਰ ਕੀਰਤਨ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਖੂਬਸੂਰਤੀ ਨਾਲ ਸਜਾਏ ਇਕ ਵਾਹਨ ’ਤੇ ਸੁਸ਼ੋਭਿਤ ਕੀਤਾ ਜਾਂਦਾ ਹੈ ਤੇ ਸੰਗਤ ਕਸਬੇ ਦੇ ਹੋਰ ਗੁਰਦੁਆਰਾ ਸਾਹਿਬਾਨ ਵਿਚ ਲੈ ਕੇ ਜਾਂਦੀ ਹੈ ਤੇ ਇਸ ਮੌਕੇ ਸ਼ਬਦ ਗਾਇਨ ਦੇ ਨਾਲ-ਨਾਲ ਵਾਹਿਗੁਰੂ ਦਾ ਜਾਪ ਕਰਕੇ ਸੰਗਤਾਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ ਪਰ ਪਾਕਿਸਤਾਨ ਸਰਕਾਰ ਨੇ ਇਸ ਧਾਰਮਿਕ ਨਗਰ ਕੀਰਤਨ ਤੇ ਸਕਿਉਰਟੀ ਦੀ ਆੜ ਵਿਚ ਪਾਬੰਦੀ ਲਗਾ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇਸ ਨਾਲ ਹਜ਼ਾਰਾਂ ਸ਼ਰਧਾਲੂਆਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ਾਂ ਤੋਂ ਪੁੱਜੇ ਸ਼ਰਧਾਲੂਆਂ ਦੀ ਚਿਰਾਂ ਤੋਂ ਸ਼ਰਧਾ ਤੇ ਆਸਥਾ ਹੁੰਦੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਧਾਰਮਿਕ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ। ਇਸ ਪੁਰ ਸਕਿਉਰਟੀ ਦੀ ਆੜ ਵਿਚ ਪਾਬੰਦੀ ਲਾ ਕੇ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ।
ਨਗਰ ਕੀਰਤਨ ਦੀ ਇਜ਼ਾਜ਼ਤ ਨਾ ਦੇਣ ’ਤੇ ਪਾਕਿਸਤਾਨ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ
This entry was posted in ਪੰਜਾਬ.