ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਲੈ ਕੇ ਚਿੰਤਨਸ਼ੀਲ ਅਤੇ ਵਚਨਬੱਧ ਹੈ।ਇਥੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦਾ ਖਿਆਲ ਰੱਖਿਆ ਜਾਂਦਾ ਹੈ ਕਿ ਉਹ ਪੜ੍ਹਾਈ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਤੇ ਸੁਨਹਿਰੀ ਬਣਾ ਸਕਣ।ਇਨ੍ਹਾਂ ਯਤਨਾਂ ਅਧੀਨ ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਇੱਕ ਨੌਕਰੀ ਮੇਲਾ ਆਯੋਜਿਤ ਕੀਤਾ ਗਿਆ, ਜਿਸ ਵਿੱਚ ਭਾਰਤ ਦੀਆਂ ਨਾਮੀ ਕੰਪਨੀਆਂ ਏ. ਆਰ. ਐਨ. ਗੁਰੂਗਰਾਮ, ਸੁਵੇਵ ਆਟੋਮੋਟਿਵ ਅਤੇ ਬਿੱਗ ਬੈਨ ਕੰਪਨੀਆਂ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।ਇਸ ਨੌਕਰੀ ਮੇਲੇ ਵਿੱਚ ਇਲੈਕਟ੍ਰੀਕਲ, ਇਲੈਕਟ੍ਰੋਨਿਕਸ ਕਮਨਿਉਕੇਸ਼ਨ, ਕੰਪਿਊਟਰ ਅਤੇ ਮਕੈਨੀਕਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰਕ੍ਰਿਆ ਦੌਰਾਨ ਗਰੁਪ ਡਿਸਕਸ਼ਨ ਅਤੇ ਇੰਟਰਵਿਉ ਦੇ ਅਲੱਗ-ਅਲੱਗ ਪੜਾਵਾਂ ਤੋਂ ਵੱਖ-ਵੱਖ ਵਿਭਾਗਾਂ ਦੇ 20 ਵਿਦਿਆਰਥੀਆਂ ਨੂੰ ਚੁਣਿਆ ਗਿਆ।ਇਹਨਾਂ ਵਿਦਿਆਰਥੀਆਂ ਨੂੰ ਕੰਪਨੀਆਂ ਵੱਲੋਂ ਮੌਕੇ ਤੇ ਹੀ ਨਿਯੁਕਤੀ ਪੱਤਰ ਦਿੱਤੇ ਗਏ।ਕੰਪਨੀਆਂ ਦੇ ਉੱਚ ਅਧਿਕਾਰੀਆਂ ਅਨੁਸਾਰ ਸਫਲ ਹੋਏ ਵਿਦਿਆਰਥੀਆਂ ਨੂੰ ਕੰਪਨੀ ਵੱਲੋਂ ਟਰੇਨਿੰਗ ਦੌਰਾਨ 1.75 ਲੱਖ ਰੁਪਏ ਸਲਾਨਾ ਅਤੇ ਰਿਹਾਇਸ਼ ਵੀ ਕੰਪਨੀ ਵੱਲੋਂ ਹੀ ਮੁਹੱਈਆ ਕਰਵਾਈ ਜਾਵੇਗੀ ਅਤੇ ਟਰੇਨਿੰਗ ਤੋਂ ਬਾਅਦ ਇਹਨਾਂ ਨੂੰ 6 ਲੱਖ ਰੁਪਏ ਸਲਾਨਾ ਦਿੱਤੇ ਜਾਣ ਦਾ ਪ੍ਰਸਤਾਵ ਦਿੱਤਾ ਗਿਆ ਹੈ।
ਯੂਨੀਵਰਸਿਟੀ ਦੇ ਪ੍ਰਬੰਧਕੀ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਨੇ ਨੌਕਰੀ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਕੰਪਨੀਆਂ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।ਉਨ੍ਹਾਂ ਨੇ ਨੌਕਰੀ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਵੀ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਯੂਨੀਵਰਸਿਟੀ ਦੇ ਉਪਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਗੁਰੂ ਗੋਬਿੰਦ ਸਿੰਘ ਇੰਜੀਨਰਿੰਗ ਕਾਲਜ ਦੇ ਡੀਨ ਜੀ.ਐਸ. ਬਰਾੜ ਅਤੇ ਡਾਇਰੈਕਟਰ ਸੀ. ਆਰ. ਸੀ. ਸੈੱਲ ਡਾ. ਸ਼ੈਲੀ ਜਿੰਦਲ ਨੂੰ ਇਸ ਨੌਕਰੀ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਇਹ ਸਮਾਂ ਬੜਾ ਕੀਮਤੀ ਅਤੇ ਅਨਮੁੱਲਾ ਹੈ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਸਿਰਜਣ ਵਿੱਚ ਸਹਾਈ ਹੁੰਦਾ ਹੈ।ਡਾ. ਅਸ਼ਵਨੀ ਸੇਠੀ ਡਾਇਰੈਕਟਰ ਪਲੈਨਿੰਗ ਐਂਡ ਡਿਵੈਲਪਮੈਂਟ ਅਤੇ ਡਾ. ਅਮਿੱਤ ਟੁਟੇਜਾ ਡਿਪਟੀ ਰਾਜਿਸਟਰਾਰ ਨੇ ਸੀ. ਆਰ. ਸੀ. ਸੈਲ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਨੌਕਰੀ ਮੇਲੇ ਦਾ ਸਾਰਾ ਪ੍ਰਬੰਧ ਇੰਜ. ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਅਧਿਕਾਰੀ ਇੰਜ. ਸਰਬਜੀਤ ਸਿੰਘ ਸਿੱਧੂ ਨੇ ਕੀਤਾ।