ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਮਾਜ ਵਿੱਚ ਬੜੀ ਤੇਜੀ ਨਾਲ ਫੈਲ ਰਹੀਆਂ ਸਮਾਜਿਕ ਬੁਰਾਈਆਂ ਤੋਂ ਵੀ ਜਾਣੂ ਕਰਵਾਉਣ ਲਈ ਹਰ ਸੰਭਵ ਯੋਗਦਾਨ ਪਾ ਰਹੀ ਹੈ।ਪਿਛਲੇ ਦਿਨੀਂ ਨੂੰ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵੀ ‘ਅੱਤਵਾਦ ਵਿਰੋਧੀ ਦਿਵਸ’ ਤੇ ਸਮਾਗਮ ਕਰਵਾਇਆ ਗਿਆ। ਜਿਸ ਦੇ ਸੰਬੰਧ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਅਮਿੱਤ ਟੁਟੇਜਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ‘ਅੱਤਵਾਦ ਵਿਰੋਧੀ ਦਿਵਸ’ ਦੇ ਸਮਾਗਮ ਵਿੱਚ ਯੂਨੀਵਰਸਿਟੀ ਦੇ ਉਪਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਉਹਨਾਂ ਦੇ ਸੰਬੰਧਿਤ ਵਿਭਾਗਾਂ ਦੇ ਡਇਰੈਕਟਰਜ਼ ਵੀ ਸ਼ਾਮਲ ਹੋਏ।ਇਸ ਮੌਕੇ ਡਾ. ਧਾਲੀਵਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਤਵਾਦ ਨੇ ਪਿਛਲੇ ਕਈ ਸਾਲਾਂ ਤੋਂ ਦੁਨੀਆ ਦੇ ਕਈ ਦੇਸ਼ਾਂ ਨੂੰ ਬਹੁਤ ਹੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕੀਤਾ ਹੋਇਆ ਹੈ।ਜਿਸ ਦੇ ਸਿੱਟੇ ਵੱਜੋਂ ਸਮਾਜ ਨੂੰ ਕਈ ਬੁਰਾਈਆਂ ਸਾਮਣਾ ਕਰਨਾ ਪੈ ਰਿਹਾ ਹੈ। ਜਿਵੇਂ ਕਿ ਨਿਰਦੋਸ਼ ਵਿਅਕਤੀਆਂ ਦੇ ਕਤਲ, ਮਾਸੂਮ ਬੱਚਿਆਂ ਦੇ ਅਪਹਰਣ ਅਤੇ ਬਲਾਤਕਾਰ ਆਦਿ ਮਾਮਲੇ ਸਮਾਜ ਦੀ ਮਾਣ ਮਰਿਆਦਾ ਨੂੰ ਡੂੰਘੀ ਠੇਸ ਪਹੁੰਚਾਉਂਦੇ ਹਨ।
ਇਸ ਤੋਂ ਬਾਅਦ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਅਮਿੱਤ ਟੁਟੇਜਾ ਨੇ ਵੀ ਇਸ ਮੁੱਦੇ ਤੇ ਬੋਲਦਿਆਂ ਕਿਹਾ ਕਿ ਅੱਤਵਾਦ ਬਹੁਤ ਹੀ ਗੰਭੀਰ ਮੁੱਦਾ ਹੋਣ ਕਰਕੇ ਇਸਦੀਆਂ ਗਤੀਵਿਧੀਆਂ ਦਾ ਵਿਰੋਧ ਅਤੇ ਇਸ ਨੂੰ ਠੱਲ ਪਾਉਣ ਲਈ ਅਸੀਂ ਸਾਰੇ ਅੱਜ ਇੱਕਠੇ ਹੋਕੇ ਇਹ ਸੌਂਹ ਚੁੱਕੀਏ ਕਿ ਅਸੀਂ ਆਪਣੇ ਦੇਸ਼ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਅੱਤਵਾਦ ਦਾ ਵਿਰੋਧ ਕਰਨ ਦੇ ਨਾਲ ਨਾਲ ਸਮਾਜ ਵਿੱਚੋਂ ਇਸ ਦੀਆਂ ਗਤੀਵਿਧੀਆਂ ਨੂੰ ਖਤਮ ਕਰਨ ਲਈ ਆਪਣਾ ਯੋਗਦਾਨ ਪਾਵਾਂਗੇ।ਇਸ ਬਾਅਦ ਸੌਂਹ ਚੁੱਕਣ ਲਈ ਸਭ ਨੇ ਖੜ੍ਹੇ ਹੋ ਕੇ ‘ਸੌਂਹ ਚੁੱਕ’ ਰਸਮ ਅਦਾ ਕੀਤੀ।
ਸਮਾਗਮ ਦੇ ਆਖੀਰ ਵਿੱਚ ਸਾਰੇ ਸਟਾਫ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀ ਵਰਗ ਨੂੰ ਅੱਤਵਾਦ ਵਿਰੋਧੀ ਗਤੀਵਿਧੀਆਂ ਤੋਂ ਜਾਣੂ ਕਰਵਾਉਣ ਦੀ ਲੋੜ ਤੇ ਜੋਰ ਦਿੱਤਾ ਤਾਂ ਜੋ ਅੱਤਵਾਦ ਫੈਲਾਉਣ ਵਾਲੇ ਸੰਗਠਨਾਂ ਤੋਂ ਵਿਦਿਆਰਥੀਆਂ ਨੂੰ ਬਚਾਇਆ ਜਾ ਸਕੇ।ਇਸ ਸਾਰੇ ਸਮਾਗਮ ਦਾ ਪ੍ਰਬੰਧ ਡਿਪਟੀ ਡਾਇਰੈਕਟਰ (ਆਈ. ਟੀ.) ਇੰਜ. ਸਨੀ ਅਰੋੜਾ ਨੇ ਕੀਤਾ।