ਤਲਵੰਡੀ ਸਾਬੋ – ਪੰਜਾਬ ਵਿੱਚ ਨਸ਼ਿਆਂ ਦੇ ਮਹੌਲ ਨੂੰ ਮੱਦੇਨਜ਼ਰ ਰੱਖਦੇ ਹੋਏ ਯੂਨੀਵਰਸਿਟੀ ਵਿਖੇ ‘ਚਿੱਟਾ ਵਿਰੋਧੀ ਰੈਲੀ’ ਦਾ ਆਯੋਜਨ ਕੀਤਾ ਗਿਆ।”ਨਸ਼ਾ ਵਿਰੋਧੀ ਹਫਤੇ” ਨੂੰ ਪ੍ਰਫੁੱਲਤ ਕਰਨ ਲਈ ਅਤੇ ਨਸ਼ਿਆਂ ਦੀ ਭੇੜੀ ਲੱਤ ਤੋਂ ਛੁਟਕਾਰਾ ਪਾਉਣ ਲਈ ਰੈਲੀ ਯੂਨੀਵਰਸਿਟੀ ਦੇ ਕਾਲਜ ਆਫ ਬੇਸਿਕ ਸਾਇੰਸ ਐਂਡ ਹਊੁਮੈਟਿਜ਼ ਵੱਲੋਂ ਰੋਸ ਮਾਰਚ ਕੱਢਿਆ ਗਿਆ।ਜਿਸ ਤੋਂ ਪ੍ਰਭਾਵਿਤ ਹੋ ਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਇਸ ਰੈਲੀ ਵਿੱਚ ਵੱਧ-ਚੜ ਕੇ ਹਿੱਸਾ ਲਿਆ। ਇਸ ਰੋਸ ਮਾਰਚ ਨੂੰ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜੇ. ਐਸ. ਢਿੱਲੋਂ ਜੀ ਦੁਆਰਾ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਜੇ. ਐਸ. ਢਿੱਲੋਂ ਨੇ ਵਿਦਿਆਰਥੀਆਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਨਸ਼ਾ ਪੰਜਾਬ ਵਿੱਚ ਕੋਹੜ ਦੀ ਬਿਮਾਰੀ ਵਾਂਗ ਫੈਲ ਗਿਆ ਹੈ। ਜਿਸ ਦਾ ਖਿਮਾਇਆਜਾ ਨੌਜਵਾਨ ਪੀੜੀ ਅਤੇ ਉਹਨਾਂ ਦੇ ਮਾਪਿਆਂ ਨੂੰ ਭੁਗਤਨਾ ਪੈ ਰਿਹਾ ਹੈ। ਨਸ਼ੇ ਦੇ ਇਸ ਕੋਹੜ ਤੋਂ ਛੁਟਕਾਰਾ ਪਾਉਣ ਲਈ ਵਿਦਿਆਰਥੀਆਂ ਅਤੇ ਸਟਾਫ ਨੂੰ ਅਪੀਲ ਕੀਤੀ ਕਿ ਇਸ ਕੋਹੜ ਦਾ ਇੱਕਜੁੱਟ ਹੋ ਕੇ ਸਾਹਮਣਾ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਦੇ ਹਾਲਾਤ ਸੁਧਰ ਸਕਣ। ਇਸ ਬਾਅਦ ਵਿਦਿਆਰਥੀਆਂ ਵੱਲੋਂ ‘ਮਰੋ ਜਾਂ ਵਿਰੋਧ ਕਰੋ’ ਦੇ ਨਾਅਰੇ ਲਗਾਏ ਗਏ। ਇਸ ਮੌਕੇ ਯੂਨੀਵਰਸਿਟੀ ਦੇ ਕਾਲਜ ਆਫ ਬੇਸਿਕ ਸਾਇੰਸ ਐਂਡ ਹਉਮੈਟਿਜ਼ ਦੇ ਡੀਨ ਲਾਭ ਸਿੰਘ ਖੀਵਾ ਨੇ ਇਸ ਨਸ਼ੇ ਦੀ ਭੈੜੀ ਲੱਤ ਤੋਂ ਛੁਟਕਾਰਾ ਪਾਉਣ ਲਈ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਮਾਜ ਵਿੱਚ ਵਿਚਰ ਕੇ ਨਸ਼ੇ ਦੀ ਭੈੜੀ ਤੋਂ ਬਚਨ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਆਸ-ਪਾਸ ਦੇ ਲੋਕਾਂ ਨੂੰ ਜਾਗਰੁਕ ਕਰਨ ਵਿੱਚ ਯੋਗਦਾਨ ਪਾਉਣ ਚਾਹੀਦਾ ਹੈ। ਇਸ ਮੌਕੇ ਯੂਨੀਵਰਸਿਟੀ ਡਿਪਟੀ ਰਜਿਸਟਰਾਰ ਡਾ. ਅਮਿਤ ਟੁਟੇਜਾ, ਡੀਨ ਅਕਾਦਮਿਕ ਜੀ. ਐਸ. ਬਰਾੜ, ਡਾਇਰੈਕਟਰ ਵਿੱਤ ਡਾ. ਨਰਿੰਦਰ ਸਿੰਘ, ਡੀਨ ਐਜੂਕੇਸ਼ਨ ਡਾ. ਲੀਨਾ ਲੌਰ, ਡੀਨ ਯੂ.ਸੀ.ਸੀ.ਐਮ ਡਾ. ਸੁਨੀਤਾ ਸੁਖੀਜਾ ਵੀ ਸ਼ਾਮਲ ਹੋਏ।ਰੈਲੀ ਦੇ ਅਖੀਰ ਵਿੱਚ ਐਨ. ਐਸ. ਐਸ. ਦੇ ਪ੍ਰੋਗਰਾਮ ਅਫਸਰ ਪ੍ਰੋ. ਕੁਲਦੀਪ ਸਿੰਘ ਨੇ ਧੰਨਵਾਦੀ ਸ਼ਬਦ ਕਹੇ।